Mon, Mar 27, 2023
Whatsapp

UP ਸਰਕਾਰ ਨੇ ਮੁੱਖ ਮੰਤਰੀ ਚੰਨੀ ਨੂੰ ਨਹੀਂ ਦਿੱਤੀ ਇਜਾਜ਼ਤ, ਪੱਤਰ ਰਾਹੀਂ ਆਇਆ ਜਵਾਬ

Written by  Riya Bawa -- October 04th 2021 03:28 PM -- Updated: October 04th 2021 03:31 PM
UP ਸਰਕਾਰ ਨੇ ਮੁੱਖ ਮੰਤਰੀ ਚੰਨੀ ਨੂੰ ਨਹੀਂ ਦਿੱਤੀ ਇਜਾਜ਼ਤ, ਪੱਤਰ ਰਾਹੀਂ ਆਇਆ ਜਵਾਬ

UP ਸਰਕਾਰ ਨੇ ਮੁੱਖ ਮੰਤਰੀ ਚੰਨੀ ਨੂੰ ਨਹੀਂ ਦਿੱਤੀ ਇਜਾਜ਼ਤ, ਪੱਤਰ ਰਾਹੀਂ ਆਇਆ ਜਵਾਬ

ਚੰਡੀਗੜ੍ਹ- ਲਖੀਮਪੁਰ ਹਿੰਸਾ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਨਾਲ ਨਾਲ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ। ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਖੀਮਪੁਰ ਖੇੜੀ ਦਾ ਦੌਰਾ ਕਰਨਾ ਚਾਹੁੰਦੇ ਸਨ। ਪੰਜਾਬ ਸਰਕਾਰ ਦੇ ਸਿਵਲ ਏਵੀਏਸ਼ਨ ਦੇ ਡਾਇਰੈਕਟਰ ਨੇ ਉੱਤਰ ਪ੍ਰਦੇਸ਼ ਦੇ ਵਧੀਕ ਮੁੱਖ ਸਕੱਤਰ ਅਵਨੀਸ਼ ਅਵਸਥੀ ਨੂੰ ਇਕ ਪੱਤਰ ਲਿਖਿਆ ਹੈ। ਜਿਸ ਵਿਚ ਦੱਸਿਆ ਗਿਆ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਖੀਮਪੁਰ ਖੇੜੀ ਦਾ ਦੌਰਾ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਦੇ ਹੈਲੀਕਾਪਟਰ ਦੇ ਉੱਤਰਨ ਦੀ ਇਜਾਜ਼ਤ ਮੰਗੀ।


Charanjit Singh Channi To Became New CM Of Punjab | Charanjit Singh Channi होंगे पंजाब के नए सीएम, विधायक दल के नेता चुने गए

ਉਨ੍ਹਾਂ ਨੇ ਮੁੱਖ ਮੰਤਰੀ ਦੇ ਹੈਲੀਕਾਪਟਰ ਦੇ ਉੱਤਰਨ ਦੀ ਇਜਾਜ਼ਤ ਮੰਗੀ ਸੀ ਤੇ ਉੱਤਰ ਪ੍ਰਦੇਸ਼ ਸਰਕਾਰ ਨੇ ਬੇਨਤੀ ਨੂੰ ਠੁਕਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਹੈ, ਇਸ ਲਈ ਪੰਜਾਬ ਤੋਂ ਕਿਸੇ ਵੀ ਵਿਅਕਤੀ ਨੂੰ ਇੱਥੇ ਆਉਣ ਦੀ ਇਜਾਜ਼ਤ ਨਹੀਂ ਹੈ।

ਇਸ ਤੋਂ ਪਹਿਲਾਂ ਸੀਐਮ ਚੰਨੀ ਨੇ ਟਵੀਟ ਕੀਤਾ ਸੀ, "ਕਿਸਾਨਾਂ ਦੇ ਦੁਖੀ ਪਰਿਵਾਰਾਂ ਨਾਲ ਇੱਕਜੁਟਤਾ ਪ੍ਰਗਟਾਉਂਦੇ ਹੋਏ, ਮੈਂ ਦੁੱਖ ਦੀ ਇਸ ਘੜੀ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਦੇ ਨਾਲ ਹੋਣ ਲਈ ਲਖੀਮਪੁਰ ਖੇੜੀ ਲਈ ਰਵਾਨਾ ਹੋ ਰਿਹਾ ਹਾਂ। ਮੈਂ ਯੂਪੀ ਸਰਕਾਰ ਤੋਂ ਹੈਲੀਕਾਪਟਰ ਨੂੰ ਸਾਈਟ 'ਤੇ ਉਤਾਰਨ ਦੀ ਆਗਿਆ ਦੀ ਮੰਗ ਵੀ ਕੀਤੀ ਸੀ ।"

"

 

ਜ਼ਿਕਰਯੋਗ ਹੈ ਕਿ ਲਖੀਮਪੁਰ ਖੇੜੀ ਦੇ ਸੰਸਦ ਮੈਂਬਰ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨੇ ਐਤਵਾਰ ਨੂੰ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਉਨ੍ਹਾਂ ਦੇ ਜੱਦੀ ਪਿੰਡ ਬਨਬੀਰਪੁਰ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਜਾਣ ਦਾ ਵਿਰੋਧ ਕੀਤਾ ਅਤੇ ਉਸ ਤੋਂ ਬਾਅਦ ਉਨ੍ਹਾਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਕਾਰ ਚੜ੍ਹਾ ਦਿੱਤੀ, ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ। ਕਿਸਾਨਾਂ ਦਾ ਆਰੋਪ ਹੈ ਕਿ ਜਿਸ ਐਸਯੂਵੀ ਵਿੱਚ ਮਿਸ਼ਰਾ ਦਾ ਬੇਟਾ ਸਵਾਰ ਸੀ, ਉਸ ਨੇ ਕਿਸਾਨਾਂ ਨੂੰ ਕੁਚਲ ਦਿੱਤਾ।

Lakhimpur Kheri violence: UP announces relief, job for kin of deceased farmers

-PTC News

Top News view more...

Latest News view more...