Advertisment

ਯੂਪੀ 'ਚ ਭਾਰੀ ਬਾਰਿਸ਼ ਦਾ ਕਹਿਰ, ਕਈ ਜਿਲ੍ਹਿਆਂ 'ਚ ਸਕੂਲ ਬੰਦ

author-image
Jashan A
Updated On
New Update
ਯੂਪੀ 'ਚ ਭਾਰੀ ਬਾਰਿਸ਼ ਦਾ ਕਹਿਰ, ਕਈ ਜਿਲ੍ਹਿਆਂ 'ਚ ਸਕੂਲ ਬੰਦ
Advertisment
ਯੂਪੀ 'ਚ ਭਾਰੀ ਬਾਰਿਸ਼ ਦਾ ਕਹਿਰ, ਕਈ ਜਿਲ੍ਹਿਆਂ 'ਚ ਸਕੂਲ ਬੰਦ,ਲਖਨਊ: ਉਤਰ ਪ੍ਰਦੇਸ਼ 'ਚ ਭਾਰੀ ਬਾਰਿਸ਼ ਦਾ ਕਹਿਰ ਲਗਾਤਾਰ ਜਾਰੀ ਹੈ। ਜਿਸ ਕਾਰਨ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਈ ਜਿਲ੍ਹਿਆਂ 'ਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਉਥੇ ਹੀ ਭਾਰੀ ਬਾਰਿਸ਼ ਕਾਰਨ ਲਖਨਊ, ਅਮੇਠੀ, ਅਯੁੱਧਿਆ ਅਤੇ ਉਨਾਂਵ 'ਚ 12ਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ ਕਰ ਦਿੱਤੇ ਗਏ ਹਨ। Rainfallਜ਼ੋਨਲ ਮੌਸਮ ਵਿਗਿਆਨ ਵਿਭਾਗ ਦੇ ਡਾਇਰੈਕਟਰ ਜੇ. ਪੀ. ਗੁਪਤਾ ਮੁਤਾਬਕ ਅਗਲੇ 3 ਦਿਨਾਂ ਤੱਕ ਸ਼ਹਿਰ 'ਚ ਮੱਧਮ ਤੋਂ ਤੇਜ਼ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਭਾਰੀ ਬਾਰਿਸ਼ ਕਾਰਨ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਪ੍ਰਭਾਵਿਤ ਜ਼ਿਲਿਆਂ ਦੇ ਅਧਿਕਾਰੀਆਂ ਨੂੰ ਲੋਕਾਂ ਨੂੰ ਤਰੁੰਤ ਰਾਹਤ ਉਪਲੱਬਧ ਕਰਵਾਉਣ ਲਈ ਆਦੇਸ਼ ਦਿੱਤੇ ਹਨ। ਹੋਰ ਪੜ੍ਹੋ:ਆਦਮਪੁਰ: ਨਹਿਰੀ ਪਾਣੀ ਪੂਰਾ ਨਾ ਹੋਣ ਕਾਰਨ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ (ਤਸਵੀਰਾਂ) Rainfallਤੁਹਾਨੂੰ ਦੱਸ ਦਈਏ ਕਿ ਭਾਰੀ ਬਾਰਿਸ਼ ਕਾਰਨ ਕਈ ਥਾਵਾਂ 'ਤੇ ਪਾਣੀ ਭਰ ਗਿਆ, ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। -PTC News-
national-news latest-national-news school-closed up-heavy-rainfall up-heavy-rainfall-news latest-up-heavy-rainfall-news
Advertisment

Stay updated with the latest news headlines.

Follow us:
Advertisment