ਝਾਂਸੀ ਰੇਲਵੇ ਸਟੇਸ਼ਨ ‘ਤੇ ਟ੍ਰੇਨ ਦੇ ਡੱਬੇ ਨੂੰ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ

train

ਝਾਂਸੀ ਰੇਲਵੇ ਸਟੇਸ਼ਨ ‘ਤੇ ਟ੍ਰੇਨ ਦੇ ਡੱਬੇ ਨੂੰ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ,ਯੂਪੀ ਦੇ ਝਾਂਸੀ ਰੇਲਵੇ ਸਟੇਸ਼ਨ ‘ਤੇ ਇੱਕ ਭਿਆਨਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ, ਜਿਸ ਦੌਰਾਨ ਰੇਲਵੇ ਟਰੈਕ ‘ਤੇ ਖੜੀ ਇੱਕ ਯਾਤਰੀ ਟ੍ਰੇਨ ਦੇ ਡੱਬੇ ‘ਚ ਅਚਾਨਕ ਹੀ ਭਿਣਕ ਅੱਗ ਲੱਗ ਗਈ।

ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੌਰਾਨ ਭਾਵੇ ਕਿ ਮਾਲੀ ਨੁਕਸਾਨ ਹੋ ਗਿਆ ਹੈ , ਪਰ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਡੀ. ਆਰ. ਐੱਮ. ਅਸ਼ੋਕ ਕੁਮਾਰ ਮਿਸ਼ਰਾ ਨੇ ਦੱਸਿਆ ਹੈ ਕਿ ਇੱਥੇ ਕੁਝ ਡੱਬਿਆ ਦੀ ਮੁਰੰਮਤ ਕੀਤੀ ਜਾ ਰਹੀ ਸੀ ਪਰ ਅਚਾਨਕ ਰੇਲ ਦੇ ਡੱਬੇ ‘ਚ ਅੱਗ ਲੱਗ ਗਈ।

ਹੋਰ ਪੜ੍ਹੋ: ਅੰਮ੍ਰਿਤਸਰ ‘ਚ ਹੁੰਦਾ ਸੀ ਇਹ ਘਿਨੌਣਾ ਕੰਮ, ਪੁਲਿਸ ਨੇ ਕੀਤਾ ਪਰਦਾਫਾਸ਼

ਅੱਗ ਲੱਗਣ ਤੋਂ ਬਾਅਦ ਰੇਲਵੇ ਦੇ ਪ੍ਰਸ਼ਾਸ਼ਨਿਕ ਆਧਿਕਾਰੀਆਂ ‘ਚ ਹੜਕੰਪ ਮੱਚ ਗਿਆ ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਕੋਈ ਵੀ ਜਾਣਕਾਰੀ ਨਹੀਂ ਮਿਲੀ ਹੈ। ਇਸ ਅੱਗ ਦੇ ਕਾਰਨਾਂ ਦਾ ਪਤਾ ਕਰਨ ਦੇ ਲਈ ਟੀਮ ਜਾਂਚ ਕਰ ਰਹੀ ਹੈ। ਉਹਨਾਂ ਦਾ ਕਹਿਣਾ ਹੈ ਕਿ ਜਲਦੀ ਇਸ ਮਾਮਲੇ ਬਾਰੇ ਨਜਿੱਠਿਆ ਜਾਵੇਗਾ।

—PTC News