ਦੇਸ਼

ਸ਼ਰਮਨਾਕ! ਗੁਆਂਢੀ ਨੇ ਪਹਿਲਾਂ ਨਾਬਾਲਿਗ ਨਾਲ ਕੀਤਾ ਜਬਰ-ਜ਼ਨਾਹ, ਮਗਰੋਂ ਲਗਾਈ ਅੱਗ

By Jashan A -- November 22, 2019 8:27 pm

ਸ਼ਰਮਨਾਕ! ਗੁਆਂਢੀ ਨੇ ਪਹਿਲਾਂ ਨਾਬਾਲਿਗ ਨਾਲ ਕੀਤਾ ਜਬਰ-ਜ਼ਨਾਹ, ਮਗਰੋਂ ਲਗਾਈ ਅੱਗ,ਨਵੀਂ ਦਿੱਲੀ: ਦੇਸ਼ 'ਚ ਔਰਤਾਂ ਨਾਲ ਜਬਰ-ਜ਼ਨਾਹ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਆਏ ਦਿਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਹਵਸ ਮਿਟਾਉਣ ਲਈ ਇਹਨਾਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ।

Rapeਅਜਿਹਾ ਹੀ ਇੱਕ ਮਾਮਲਾ ਉਤਰ ਪ੍ਰਦੇਸ਼ ਸਥਿਤ ਸੰਭਲ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ। ਜਿਥੇ ਇਕ ਗੁਆਂਢੀ ਵੱਲੋਂ 16 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਮਗਰੋਂ ਉਸ 'ਤੇ ਮਿੱਟੀ ਦਾ ਤੇਲ ਪਾ ਕੇ ਉਸ ਨੂੰ ਅੱਗ ਲਗਾ ਦਿੱਤੀ।

ਹੋਰ ਪੜ੍ਹੋ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੁਰਾਣੀ ਪੁਲਿਸ ਲਾਇਨਜ਼ ਵਿਖੇ ਸਾਇੰਸ ਮੇਲੇ ਦਾ ਆਯੋਜਨ

Rapeਸੜਨ ਕਾਰਨ ਲੜਕੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਿਸ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।

-PTC News

  • Share