ਉੱਤਰ ਪ੍ਰਦੇਸ਼ ‘ਚ 2 ਵਾਹਨਾਂ ‘ਤੇ ਪਲਟਿਆ ਟਰੱਕ, 16 ਮੌਤਾਂ, ਕਈ ਜ਼ਖਮੀ

Road Accident

ਉੱਤਰ ਪ੍ਰਦੇਸ਼ ‘ਚ 2 ਵਾਹਨਾਂ ‘ਤੇ ਪਲਟਿਆ ਟਰੱਕ, 16 ਮੌਤਾਂ, ਕਈ ਜ਼ਖਮੀ,ਸ਼ਾਹਜਹਾਂਪੁਰ: ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ‘ਚ ਦਰਦਨਾਕ ਸੜਕ ਹਾਦਸਾ ਵਾਪਰਨ ਕਾਰਨ 16 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਹੋਰ ਜ਼ਖਮੀ ਹੋ ਗਏ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਲਖਨਊ-ਦਿੱਲੀ ਨੈਸ਼ਨਲ ਹਾਈਵੇਅ ’ਤੇ ਬੇਕਾਬੂ ਟਰੱਕ ਨੇ 2 ਯਾਤਰੀ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਹੋਣ ਕਾਰਨ ਸੜਕ ’ਤੇ ਚੀਕ ਚਿਹਾੜਾ ਪੈ ਗਿਆ ਅਤੇ 16 ਲੋਕ ਆਪਣੀ ਜਾਨ ਗੁਆ ਬੈਠੇ।

ਜਿਸ ਦੌਰਾਨ ਟਰੱਕ ਸੜਕ ‘ਤੇ ਪਲਟ ਗਿਆ। ਉਧਰ ਜ਼ਖਮੀਆਂ ਨੂੰ ਸ਼ਾਹਜਹਾਂਪੁਰ ਦੇ ਮੈਡੀਕਲ ਕਾਲਜ ਵਿਚ ਦਾਖਲ ਕਰਵਾਇਆ ਗਿਆ ਹੈ ਤੇ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ ਹਨ।

ਹੋਰ ਪੜ੍ਹੋ: ਫਰੀਦਕੋਟ ‘ਚ 2 ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, 1 ਦੀ ਮੌਤ, 2 ਜ਼ਖਮੀ

ਮਿਲੀ ਜਾਣਕਾਰੀ ਮੁਤਾਬਕ ਇੱਕ ਟੈਂਪੂ ਸਵਾਰੀਆਂ ਭਰ ਕੇ ਸ਼ਾਹਜਹਾਂਪੁਰ ਜਾ ਰਿਹਾ ਸੀ, ਜਦਕਿ ਦੂਜਾ ਵਾਹਨ ਜੰਗ ਬਹਾਦੁਰ ਗੰਜ ਲਈ ਸ਼ਾਹਜਹਾਂਪੁਰ ਤੋਂ ਸਵਾਰੀਆਂ ਲੈ ਕੇ ਜਾ ਰਿਹਾ ਸੀ।

ਉਧਰ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ।ਪੁਲਿਸ ਨੇ ਕਰੇਨ ਮੰਗਵਾ ਕੇ ਟਰੱਕ ਨੂੰ ਹਟਵਾਇਆ, ਜਿਸ ਤੋਂ ਬਾਅਦ ਕਾਫੀ ਮੁਸ਼ੱਕਤ ਕਰ ਕੇ ਲਾਸ਼ਾਂ ਨੂੰ ਕੱਢਿਆ ਜਾ ਸਕਿਆ। ਓਧਰ ਮੁੱਖ ਮੰਤਰੀ ਯੋਗੀ ਆਦਿਤਿਯਾਨਾਥ ਨੇ ਹਾਦਸੇ ਦੀ ਜਾਣਕਾਰੀ ਲੈਂਦੇ ਹੋਏ ਜ਼ਖਮੀਆਂ ਨੂੰ ਤੁਰੰਤ ਰਾਹਤ ਪਹੁੰਚਾਉਣ ਦੇ ਨਿਰਦੇਸ਼ ਦਿੱਤੇ ਹਨ।

-PTC News