ਮੁੱਖ ਖਬਰਾਂ

ਉੱਤਰ ਪ੍ਰਦੇਸ਼ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

By Jashan A -- July 08, 2019 10:07 am -- Updated:Feb 15, 2021

ਉੱਤਰ ਪ੍ਰਦੇਸ਼ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ,ਜੌਨਪੁਰ: ਦੇਸ਼ ਭਰ 'ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ, ਜਿਸ ਕਾਰਨ ਹੁਣ ਤੱਕ ਕਈ ਲੋਕ ਮੌਤ ਨੂੰ ਗਲੇ ਲਗਾ ਚੁੱਕੇ ਹਨ। ਅਜਿਹਾ ਜੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਉੱਤਰ ਪ੍ਰਦੇਸ਼ 'ਚ ਜੌਨਪੁਰ ਜ਼ਿਲੇ ਦੇ ਸਿਕਰਾਰਾ ਖੇਤਰ 'ਚ ਵਾਪਰਿਆ, ਜਿਥੇ ਇੱਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ।

ਸੜਕ ਹਾਦਸੇ 'ਚ ਕਾਰ ਸਵਾਰ ਇਕ ਹੀ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਰਾਮਦਾਸ ਵਿਸ਼ਵਕਰਮਾ ਦੇ ਪਰਿਵਾਰ ਦੇ 4 ਮੈਂਬਰ ਵਿਆਹ ਸਮਾਰੋਹ 'ਚ ਸ਼ਾਮਲ ਹੋਣ ਤੋਂ ਬਾਅਦ ਗੋਰਖਪੁਰ ਤੋਂ ਪ੍ਰਯਾਗਰਾਜ ਜ਼ਿਲੇ ਦੇ ਨੈਨੀ ਸਥਿਤ ਆਪਣੇ ਘਰ ਜਾ ਰਹੇ ਸਨ ਤੇ ਜੌਨਪੁਰ ਦੇ ਸਿਕਰਾਰਾ ਖੇਤਰ 'ਚ ਸਮਾਧਗੰਜ ਬਾਜ਼ਾਰ ਕੋਲ ਸੜਕ ਦੇ ਕਿਨਾਰੇ ਉਨ੍ਹਾਂ ਦੀ ਤੇਜ਼ ਰਫ਼ਤਾਰ ਬੇਕਾਬੂ ਕਾਰ ਪੁਲੀਆ ਨਾਲ ਟਕਰਾ ਗਈ।

ਹੋਰ ਪੜ੍ਹੋ:ਸਰਹਿੰਦ ਪਟਿਆਲਾ ਰੋਡ ਪਿੰਡ ਰੁੜਕੀ ਨਜ਼ਦੀਕ ਵਾਪਰਿਆ ਭਿਆਨਕ ਸੜਕ ਹਾਦਸਾ,ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਕਾਰ 'ਚ ਫਸੇ ਸਾਰੇ ਲੋਕਾਂ ਦੀਆਂ ਲਾਸ਼ਾਂ ਨੂੰ ਪਿੰਡ ਵਾਸੀਆਂ ਦੀ ਮਦਦ ਨਾਲ ਬਾਹਰ ਕੱਢ ਕੇ ਜ਼ਿਲਾ ਹਸਪਤਾਲ ਭਿਜਵਾਇਆ ਗਿਆ।

-PTC News

  • Share