ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, ਇੱਕੋ ਪਰਿਵਾਰ ਦੇ ਮੈਂਬਰਾਂ ਦੀ ਮੌਤ
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, ਇੱਕੋ ਪਰਿਵਾਰ ਦੇ ਮੈਂਬਰਾਂ ਦੀ ਮੌਤ,ਯਮੁਨਾ: ਉੱਤਰ ਪ੍ਰਦੇਸ਼ ਮਥੁਰਾ 'ਚ ਅੱਜ ਯਮੁਨਾ ਐਕਸਪ੍ਰੈੱਸਵੇਅ 'ਤੇ ਇੱਕ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ। ਜਿਸ ਕਾਰਨ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ ਹੋ ਗਈ।
ਇਸ ਹਾਦਸੇ ਤਿੰਨ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੁਲੰਦਸ਼ਹਿਰ ਤੋਂ ਆਗਰਾ ਜਾ ਰਹੀ ਇੱਕ ਕਾਰ ਯਮੁਨਾ ਐਕਸਪ੍ਰੈੱਸਵੇਅ 'ਤੇ ਟਰੱਕ ਦੇ ਹੇਠਾਂ ਵੜ ਗਈ।
ਹੋਰ ਪੜ੍ਹੋ:ਪਟਿਆਲਾ ਦੇ ਪਿੰਡ ਸ਼ੇਖੂਪੁਰ ‘ਚ ਟਰਾਲੇ ਨੂੰ ਲੱਗੀ ਭਿਆਨਕ ਅੱਗ, 2 ਵਿਅਕਤੀ ਝੁਲਸੇ, ਦੇਖੋ Live ਤਸਵੀਰਾਂ
ਮਿਲੀ ਜਾਣਕਾਰੀ ਮੁਤਾਬਕ ਜ਼ਖਮੀਆਂ ਨੂੰ ਆਗਰਾ ਦੇ ਇੱਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ।
-PTC News