ਮੁੱਖ ਖਬਰਾਂ

ਵੱਡੀ ਖ਼ਬਰ ! ਅਮਰੀਕਾ ਨੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦੀਆਂ ਉਡਾਣਾਂ 'ਤੇ ਲਾਇਆ ਬੈਨ

By Shanker Badra -- July 10, 2020 12:07 pm -- Updated:Feb 15, 2021

ਵੱਡੀ ਖ਼ਬਰ ! ਅਮਰੀਕਾ ਨੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦੀਆਂ ਉਡਾਣਾਂ 'ਤੇ ਲਾਇਆ ਬੈਨ:ਅਮਰੀਕਾ : ਅਮਰੀਕਾ ਨੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ 'ਤੇ ਬੈਨ ਲਗਾ ਦਿੱਤਾ ਹੈ। ਅਮਰੀਕਾ ਦੇ ਡਿਪਾਰਟਮੈਂਟ ਆਫ ਟਰਾਂਸਪੋਰਟੈਸ਼ਨ ਨੇ ਕਿਹਾ ਹੈ ਕਿ ਉਨ੍ਹਾਂ ਨੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਨੂੰ ਆਗਿਆ ਦੇਣ ਨਾਲ ਜੁੜਿਆ ਫ਼ੈਸਲਾ ਬਦਲ ਦਿੱਤਾ ਗਿਆ ਹੈ।

ਇਸ ਤਹਿਤ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਅਮਰੀਕਾ 'ਚ ਚਾਰਟਰ ਫਲਾਈਟਸ ਚਲਾ ਸਕਦੀ ਸੀ ਪਰੰਤੂ ਹੁਣ ਉਨ੍ਹਾਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਅਮਰੀਕਾ ਨੇ ਇਸ ਦੇ ਪਿੱਛੇ ਪਾਕਿਸਤਾਨ ਪਾਈਲਟਾਂ ਦੇ ਸਰਟੀਫਿਕੇਸ਼ਨ ਨੂੰ ਲੈ ਕੇ ਫੈਡਰਲ ਏਵੀਏਸ਼ਨ ਐਡਮਨਿਸਟ੍ਰੇਸ਼ਨ ਦੀਆਂ ਚਿੰਤਾਵਾਂ ਦਾ ਹਵਾਲਾ ਦਿੱਤਾ ਹੈ।

US bans Pakistan International Airlines flights over pilot certification concerns ਵੱਡੀ ਖ਼ਬਰ ! ਅਮਰੀਕਾ ਨੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦੀਆਂ ਉਡਾਣਾਂ 'ਤੇ ਲਾਇਆ ਬੈਨ

ਉੱਥੇ ਹੀ ਯੂਰਪੀਅਨ ਯੂਨੀਅਨ ਏਵੀਏਸ਼ਨ ਸੈਫਟੀ ਏਜੰਸੀ ਨੇ ਪੀ.ਆਈ.ਏ. ਦੇ ਅਥਰਾਈਜੇਸ਼ਨ ਨੂੰ ਸਸਪੈਂਡ ਕਰ ਦਿੱਤਾ ਹੈ। ਇਹ ਰੋਕ 6 ਮਹੀਨੇ ਲਈ ਲਗਾਈ ਗਈ। ਉਨ੍ਹਾਂ ਨੇ ਵੀ ਪਾਕਿਸਤਾਨੀ ਪਾਇਲਟਾਂ ਦੇ ਫਰਜ਼ੀ ਸਰਟੀਫਿਕੇਟਾਂ ਨੂੰ ਲੈ ਕੇ ਇਹ ਫੈਸਲਾ ਲਿਆ ਸੀ।

ਦੱਸ ਦੇਈਏ ਕਿ ਅਮਰੀਕਾ ਨੇ ਪਾਕਿਸਤਾਨ ਦੀ ਇੰਟਰਨੈਸ਼ਨਲ ਏਅਰਲਾਈਨਜ਼ 'ਤੇ ਪਾਕਿਸਤਾਨੀ ਪਾਈਲਟਾਂ ਦੇ ਸਰਟੀਫਿਕੇਸ਼ਨ ਨੂੰ ਲੈ ਕੇ ਫੈਡਰਲ ਏਵੀਏਸ਼ਨ ਐਡਮਨਿਸਟ੍ਰੇਸ਼ਨ ਦੀਆਂ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ ਇਹ ਬੈਨ ਲਗਾਇਆ ਹੈ।
-PTCNews

  • Share