Thu, Apr 18, 2024
Whatsapp

ਅਮਰੀਕਾ 'ਚ ਕੋਰੋਨਾ ਕਾਰਨ ਮੌਤਾਂ ਦਾ ਅੰਕੜਾ 1 ਲੱਖ ਤੋਂ ਹੋਇਆ ਪਾਰ

Written by  Shanker Badra -- May 28th 2020 12:43 PM
ਅਮਰੀਕਾ 'ਚ ਕੋਰੋਨਾ ਕਾਰਨ ਮੌਤਾਂ ਦਾ ਅੰਕੜਾ 1 ਲੱਖ ਤੋਂ ਹੋਇਆ ਪਾਰ

ਅਮਰੀਕਾ 'ਚ ਕੋਰੋਨਾ ਕਾਰਨ ਮੌਤਾਂ ਦਾ ਅੰਕੜਾ 1 ਲੱਖ ਤੋਂ ਹੋਇਆ ਪਾਰ

ਅਮਰੀਕਾ 'ਚ ਕੋਰੋਨਾ ਕਾਰਨ ਮੌਤਾਂ ਦਾ ਅੰਕੜਾ 1 ਲੱਖ ਤੋਂ ਹੋਇਆ ਪਾਰ:ਵਾਸ਼ਿੰਗਟਨ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਵਿਸ਼ਵ ਭਰ ਦੇ ਮੁਲਕ ਕੋਰੋਨਾ ਮਹਾਂਮਾਰੀ ਦੀ ਚਪੇਟ ਵਿਚ ਆਏ ਹੋਏ ਹਨ। ਪੂਰੇ ਵਿਸ਼ਵ 'ਚੋਂ ਕੋਰੋਨਾ ਨਾਲ ਸਭ ਤੋਂ ਜ਼ਿਆਦਾ ਮੌਤਾਂ ਅਮਰੀਕਾ 'ਚ ਹੋਈਆਂ ਹਨ। ਅਮਰੀਕਾ 'ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਇਕ ਲੱਖ ਤੋਂ ਜ਼ਿਆਦਾ ਹੋ ਗਈ ਹੈ। ਅਮਰੀਕਾ ਵਿਚ ਹੁਣ ਤੱਕ ਇਸ ਵਾਇਰਸ ਨਾਲ 1,745,803 ਮਾਮਲੇ ਦਰਜ ਕੀਤੇ ਗਏ ਹਨ ਤੇ ਹੁਣ ਤੱਕ 102,107 ਲੋਕਾਂ ਦੀ ਜਾਨ ਜਾ ਚੁੱਕੀ ਹੈ। ਅਮਰੀਕਾ ਦਾ ਸੂਬਾ ਨਿਊਯਾਰਕ ਇਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਜ਼ਿਕਰਯੋਗ ਹੈ ਕਿ ਅਮਰੀਕਾ ਸੰਗਠਨ ਨੇ ਕੋਰੋਨਾ ਵਾਇਰਸ ਨੂੰ 11 ਮਾਰਚ ਨੂੰ ਵਿਸ਼ਵ ਮਹਾਮਾਰੀ ਘੋਸ਼ਿਤ ਕਰ ਦਿੱਤਾ ਸੀ। ਇਸ ਦਾ ਅਮਰੀਕੀ ਆਰਥਿਕ ਵਿਵਸਥਾ 'ਤੇ ਬਹੁਤ ਮਾੜਾ ਪ੍ਰਭਾਵ ਪਿਆ ਹੈ। ਪਿਛਲੇ ਤਿੰਨ ਮਹੀਨਿਆਂ 'ਚ ਹੁਣ ਤਕ 25 ਮੀਲੀਅਨ ਤੋਂ ਜ਼ਿਆਦਾ ਨੌਕਰੀਆਂ ਚਲੀਆਂ ਗਈਆਂ ਹਨ। ਹਾਲਾਂਕਿ ਹੁਣ ਕੋਰੋਨਾ ਨਾਲ ਮਰਨ ਵਾਲਿਆਂ ਤੇ ਨਵੇਂ ਮਾਮਲਿਆਂ 'ਚ ਗਿਰਾਵਟ ਦਰਜ ਕੀਤੀ ਗਈ ਹੈ ਪਰ ਫਿਰ ਵੀ ਇਸ ਨੇ ਲਗਪਗ 50 ਸੂਬਿਆਂ ਨੂੰ ਆਪਣੀ ਲਪੇਟ 'ਚ ਲਿਆ ਹੈ। -PTCNews


Top News view more...

Latest News view more...