Advertisment

ਅਮਰੀਕਾ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 52 ਹਜ਼ਾਰ ਮਾਮਲੇ ਆਏ ਸਾਹਮਣੇ

author-image
Shanker Badra
Updated On
New Update
ਅਮਰੀਕਾ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 52 ਹਜ਼ਾਰ ਮਾਮਲੇ ਆਏ ਸਾਹਮਣੇ
Advertisment
ਅਮਰੀਕਾ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 52 ਹਜ਼ਾਰ ਮਾਮਲੇ ਆਏ ਸਾਹਮਣੇ:ਵਾਸ਼ਿੰਗਟਨ : ਚੀਨ ਤੋਂ ਸ਼ੁਰੂ ਹੋਈ ਕੋਰੋਨਾ ਮਹਾਂਮਾਰੀ ਨੇ ਪੂਰੀ ਦੁਨੀਆ ਲਈ ਇਕ ਮੁਸੀਬਤ ਦਾ ਪਹਾੜ ਖੜ੍ਹਾ ਕੀਤਾ ਹੋਇਆ ਹੈ। ਕੋਰੋਨਾ ਨੇ ਦੁਨੀਆ ਭਰ ਵਿਚ ਆਪਣਾ ਕਹਿਰ ਮਚਾਇਆ ਹੋਇਆ ਹੈ। ਵਿਸ਼ਵ ਭਰ ਦੇ ਦੇਸ਼ ਕੋਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਅਮਰੀਕਾ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। publive-image ਅਮਰੀਕਾ ਵਿੱਚਪਿਛਲੇ 24 ਘੰਟਿਆਂ ਵਿੱਚ ਪਹਿਲੀ ਵਾਰ 52 ਹਜ਼ਾਰ ਤੋਂ ਵੱਧ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ। ਹਾਲਾਂਕਿ ਅਮਰੀਕਾ ਵਿਚ ਮੌਤਾਂ ਦੀ ਗਿਣਤੀ ਪਹਿਲਾਂ ਤੋਂ ਘੱਟ ਗਈ ਹੈ। ਇਨ੍ਹਾਂ ਦਿਨੀਂ ਦੁਨੀਆ ਵਿੱਚ ਸਭ ਤੋਂ ਵੱਧ ਮੌਤਾਂ ਬ੍ਰਾਜ਼ੀਲ ਵਿੱਚ ਹੋ ਰਹੀਆਂ ਹਨ। ਅਮਰੀਕਾ ਵਿਚਬੁੱਧਵਾਰ ਨੂੰ 52,000 ਨਵੇਂ ਕੇਸ ਆਏ ਹਨ। US Records Over 52,000 Coronavirus Cases In Highest Single-Day Spike ਅਮਰੀਕਾ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 52 ਹਜ਼ਾਰ ਮਾਮਲੇ ਆਏ ਸਾਹਮਣੇ ਵਰਲਡੋਮੀਟਰ ਮੁਤਾਬਕ, ਅਮਰੀਕਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੀਰਵਾਰ ਸਵੇਰੇ ਤੱਕ ਵਧ ਕੇ 27 ਲੱਖ 79 ਹਜ਼ਾਰ ਹੋ ਗਈ ਹੈ। ਇਸ ਦੌਰਾਨ ਕੁੱਲ 1 ਲੱਖ 30 ਹਜ਼ਾਰ 798 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ, 11 ਲੱਖ 64 ਹਜ਼ਾਰ ਲੋਕ ਵੀ ਠੀਕ ਹੋ ਗਏ ਹਨ, ਜੋ ਕਿ ਸੰਕਰਮਿਤ ਕੁਲ ਦਾ 41 ਪ੍ਰਤੀਸ਼ਤ ਹੈ। ਇਸ ਸਮੇਂ ਹਸਪਤਾਲਾਂ ਵਿੱਚ 14 ਲੱਖ 84 ਹਜ਼ਾਰ ਲੋਕਾਂ ਦਾ ਇਲਾਜ ਚੱਲ ਰਿਹਾ ਹੈ। publive-imageਅਮਰੀਕਾ ਦੇ ਨਿਊਯਾਰਕ ਸਿਟੀ ਵਿਚ ਸਭ ਤੋਂ ਵੱਧ 418,605 ਮਾਮਲੇ ਸਾਹਮਣੇ ਆਏ ਹਨ। ਇਕੱਲੇ ਨਿਊਯਾਰਕ ਵਿਚ ਹੀ 32,143 ਲੋਕਾਂ ਦੀ ਮੌਤ ਹੋਈ ਹੈ। ਇਸ ਤੋਂ ਬਾਅਦ ਕੈਲੀਫੋਰਨੀਆ ਵਿਚ 238,391 ਕੋਰੋਨਾ ਮਰੀਜ਼ਾਂ ਚੋਂ 6,164 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਨਿਊਜਰਸੀ, ਟੈਕਸਸ, ਮੈਸੇਚਿਉਸੇਟਸ, ਇਲੀਨੋਇਸ, ਫਲੋਰੀਡਾ ਵੀ ਸਭ ਤੋਂ ਪ੍ਰਭਾਵਿਤ ਹੋਏ ਹਨ। -PTCNews-
coronavirus coronavirus-us
Advertisment

Stay updated with the latest news headlines.

Follow us:
Advertisment