Fri, Apr 26, 2024
Whatsapp

ਅਮਰੀਕਾ 'ਚ ਪਿਛਲੇ 24 ਘੰਟਿਆਂ ਦੌਰਾਨ ਰਿਕਾਰਡ 68,428 ਨਵੇਂ ਮਾਮਲਿਆਂ ਦੀ ਪੁਸ਼ਟੀ, 974 ਮੌਤਾਂ

Written by  Shanker Badra -- July 17th 2020 05:47 PM
ਅਮਰੀਕਾ 'ਚ ਪਿਛਲੇ 24 ਘੰਟਿਆਂ ਦੌਰਾਨ ਰਿਕਾਰਡ 68,428 ਨਵੇਂ ਮਾਮਲਿਆਂ ਦੀ ਪੁਸ਼ਟੀ, 974 ਮੌਤਾਂ

ਅਮਰੀਕਾ 'ਚ ਪਿਛਲੇ 24 ਘੰਟਿਆਂ ਦੌਰਾਨ ਰਿਕਾਰਡ 68,428 ਨਵੇਂ ਮਾਮਲਿਆਂ ਦੀ ਪੁਸ਼ਟੀ, 974 ਮੌਤਾਂ

ਅਮਰੀਕਾ 'ਚ ਪਿਛਲੇ 24 ਘੰਟਿਆਂ ਦੌਰਾਨ ਰਿਕਾਰਡ 68,428 ਨਵੇਂ ਮਾਮਲਿਆਂ ਦੀ ਪੁਸ਼ਟੀ, 974 ਮੌਤਾਂ:ਵਾਸ਼ਿੰਗਟਨ : ਚੀਨ ਤੋਂ ਸ਼ੁਰੂ ਹੋਈ ਕੋਰੋਨਾ ਮਹਾਂਮਾਰੀ ਨੇ ਪੂਰੀ ਦੁਨੀਆ ਲਈ ਇਕ ਮੁਸੀਬਤ ਦਾ ਪਹਾੜ ਖੜ੍ਹਾ ਕੀਤਾ ਹੋਇਆ ਹੈ। ਕੋਰੋਨਾ ਨੇ ਦੁਨੀਆ ਭਰ ਵਿਚ ਆਪਣਾ ਕਹਿਰ ਮਚਾਇਆ ਹੋਇਆ ਹੈ। ਵਿਸ਼ਵ ਭਰ ਦੇ ਦੇਸ਼ ਕੋਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਅਮਰੀਕਾ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਅਮਰੀਕਾ 'ਚ ਕੋਵਿਡ-19 ਨਾਲ ਸੰਕ੍ਰਮਣ ਦੇ ਮਾਮਲੇ ਵਧਦੇ ਹੀ ਜਾ ਰਹੇ ਹਨ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਕੁੱਲ 68 ਹਜ਼ਾਰ 428 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 974 ਲੋਕਾਂ ਦੀ ਮੌਤ ਹੋ ਚੁੱਕੀ ਹੈ। ਵਰਲਡ ਮੀਟਰ ਦੁਆਰਾ ਜਾਰੀ ਕੀਤੇ ਅੰਕੜਿਆਂ ਅਨੁਸਾਰ ਹੁਣ ਤੱਕ 3,696,141 ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ਵਿਚੋਂ 141,130 ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ 1,680,424 ਮਰੀਜ਼ ਠੀਕ ਵੀ ਹੋ ਚੁੱਕੇ ਹਨ। [caption id="attachment_418607" align="aligncenter" width="300"] ਅਮਰੀਕਾ 'ਚ ਪਿਛਲੇ 24 ਘੰਟਿਆਂ ਦੌਰਾਨ ਰਿਕਾਰਡ 68,428 ਨਵੇਂ ਮਾਮਲਿਆਂ ਦੀ ਪੁਸ਼ਟੀ, 974 ਮੌਤਾਂ[/caption] ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਸੰਯੁਕਤ ਰਾਜ ਅਮਰੀਕਾ ਹੋ ਰਿਹਾ ਹੈ। ਇਸ ਤੋਂ ਇਲਾਵਾ ਬ੍ਰਾਜ਼ੀਲ, ਭਾਰਤ, ਰੂਸ, ਸਪੇਨ, ਇਟਲੀ, ਫਰਾਂਸ, ਜ਼ਰਮਨੀ, ਯੂਕੇ, ਤੁਰਕੀ, ਚਿਲੀ, ਈਰਾਨ, ਕਨੇਡਾ, ਪੇਰੂ,ਸਾਊਦੀ ਅਰਬ, ਕਤਰ, ਬੰਗਲਾਦੇਸ਼, ਪਾਕਿਸਤਾਨ,ਸਾਊਥ ਅਫਰੀਕਾ, ਕੋਲੰਬੀਆ, ਮਿਸਰ,ਅਰਜਨਟੀਨਾ ਅਤੇ ਇਰਾਕ ਸਮੇਤ ਦੁਨੀਆ ਭਰ ਦੇ ਦੇਸ਼ ਕੋਰੋਨਾ ਮਹਾਂਮਾਰੀ ਦੀ ਮਾਰ ਝੱਲ ਰਹੇ ਹਨ। ਦੱਸ ਦੇਈਏ ਕਿ ਵਰਲਡ ਮੀਟਰ ਦੁਆਰਾ ਜਾਰੀ ਕੀਤੇ ਅੰਕੜਿਆਂ ਅਨੁਸਾਰ ਦੁਨੀਆ ਭਰ ਵਿਚ ਕੋਰੋਨਾ ਦੇ ਮਾਮਲੇ ਵੱਧ ਕੇ 13,980,751 ਹੋ ਗਏ ਹਨ ਅਤੇ ਮ੍ਰਿਤਕਾਂ ਦੀ ਗਿਣਤੀ 593,457 ਤੱਕ ਪਹੁੰਚ ਗਈ ਹੈ। ਉੱਥੇ ਹੀ ਹੁਣ ਤੱਕ 8,306,292 ਮਰੀਜ਼ ਸਿਹਤਯਾਬ ਵੀ ਹੋ ਚੁੱਕੇ ਹਨ ,ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 5,081,002 ਹੋ ਗਈ ਹੈ। -PTCNews


Top News view more...

Latest News view more...