Fri, Apr 19, 2024
Whatsapp

ਪੜ੍ਹਾਈ ਦਾ ਸੁਪਨਾ ਲੈ ਕੇ ਵਿਦੇਸ਼ ਗਏ ਪੰਜਾਬੀ ਨੌਜਵਾਨ ਨਾਲ ਵਾਪਰੀ ਵੱਡੀ ਘਟਨਾ

Written by  Shanker Badra -- November 15th 2018 09:41 AM
ਪੜ੍ਹਾਈ ਦਾ ਸੁਪਨਾ ਲੈ ਕੇ ਵਿਦੇਸ਼ ਗਏ ਪੰਜਾਬੀ ਨੌਜਵਾਨ ਨਾਲ ਵਾਪਰੀ ਵੱਡੀ ਘਟਨਾ

ਪੜ੍ਹਾਈ ਦਾ ਸੁਪਨਾ ਲੈ ਕੇ ਵਿਦੇਸ਼ ਗਏ ਪੰਜਾਬੀ ਨੌਜਵਾਨ ਨਾਲ ਵਾਪਰੀ ਵੱਡੀ ਘਟਨਾ

ਪੜ੍ਹਾਈ ਦਾ ਸੁਪਨਾ ਲੈ ਕੇ ਵਿਦੇਸ਼ ਗਏ ਪੰਜਾਬੀ ਨੌਜਵਾਨ ਨਾਲ ਵਾਪਰੀ ਵੱਡੀ ਘਟਨਾ:ਪੰਜਾਬ ਵਿਚ ਬੇਰੁਜ਼ਗਾਰੀ ਦੀ ਮਾਰ ਝੱਲਦੇ ਹੋਏ ਇੱਥੋਂ ਦੇ ਸੈਂਕੜੇ ਨੌਜਵਾਨ ਰੁਜ਼ਗਾਰ ਦੇ ਲਈ ਲੱਖਾਂ ਰੁਪਏ ਖਰਚ ਕੇ ਵਿਦੇਸ਼ਾਂ 'ਚ ਜਾਂਦੇ ਹਨ।ਓਥੇ ਆਏ ਦਿਨ ਪੰਜਾਬ ਤੋਂ ਵਿਦੇਸ਼ਾਂ ‘ਚ ਗਏ ਪੰਜਾਬੀਆਂ ਦੇ ਕਤਲ ਘਟਨਾਵਾ ਵਿੱਚ ਦਿਨੋ ਦਿਨ ਵਾਧਾ ਹੋ ਰਿਹਾ ਹੈ।ਵਿਦੇਸ਼ਾਂ ਵਿੱਚ ਗਏ ਪੰਜਾਬੀ ਨੌਜਵਾਨਾਂ ਦੇ ਕਤਲ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ,ਜੋ ਕਿ ਚਿੰਤਾ ਦਾ ਵਿਸ਼ਾ ਹੈ ,ਜਿਸ ਲਈ ਸਰਕਾਰਾਂ ਨੂੰ ਇਸ 'ਤੇ ਗੌਰ ਕਰਨ ਦੀ ਲੋੜ ਹੈ। ਅਮਰੀਕਾ 'ਚ ਪੜ੍ਹਾਈ ਕਰਨ ਗਏ ਮਾਛੀਵਾੜਾ ਸ਼ਹਿਰ ਦੇ 21 ਸਾਲਾ ਅਭੀ ਅਰੋੜਾ ਦੀ ਭੇਦਭਰੇ ਹਲਾਤਾਂ 'ਚ ਮੌਤ ਹੋ ਗਈ ਹੈ।ਜਾਣਕਾਰੀ ਅਨੁਸਾਰ ਨੌਜਵਾਨ ਕਰੀਬ 5 ਸਾਲ ਪਹਿਲਾਂ ਮਿਸ਼ੀਗਨ ਯੂਨੀਵਰਸਿਟੀ ਅਮਰੀਕਾ 'ਚ ਕ੍ਰਾਈਮ ਆਫ ਜਸਟਿਸ ਦੀ ਪੜ੍ਹਾਈ ਕਰਨ ਗਿਆ ਸੀ। ਦੱਸਿਆ ਜਾਂਦਾ ਹੈ ਕਿ ਮ੍ਰਿਤਕ ਨੌਜਵਾਨ ਦੇ ਮਾਪੇ ਵੀ ਅਮਰੀਕਾ 'ਚ ਹੀ ਰਹਿੰਦੇ ਹਨ ਤੇ ਖੁਦ ਉਹ ਵੱਖਰੇ ਸ਼ਹਿਰ 'ਚ ਪੀਜੀ 'ਚ ਰਹਿੰਦਾ ਸੀ।ਅਭੀ ਦੀ ਲਾਸ਼ ਯੂਨੀਵਰਸਿਟੀ ਦੇ ਨੇੜਿਉਂ ਕਾਰ 'ਚੋਂ ਮਿਲੀ ਹੈ।ਇਸ ਵਾਰਦਾਤ ਤੋਂ ਬਾਅਦ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। -PTCNews


Top News view more...

Latest News view more...