ਵੈਕਸੀਨ ਦੀ ਕਿੱਲਤ ਨੂੰ ਲੈਕੇ ਯੂਐਸ ਦੀ V.P.ਕਮਲਾ ਹੈਰਿਸ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਫੋਨ 'ਤੇ ਚਰਚਾ
ਅੱਜ ਯਾਨੀ ਕਿ ਵੀਰਵਾਰ ਨੂੰ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਵੀਰਵਾਰ ਨੂੰ ਫੋਨ 'ਤੇ ਗੱਲ ਹੋਈ। ਦੋਨਾਂ ਨੇਤਾਵਾਂ ਵਿਚਾਲੇ ਵੈਕਸੀਨ ਨੂੰ ਲੈ ਕੇ ਚਰਚਾ ਹੋਈ ਹੈ। ਇਸ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਭਾਰਤ ਵਿੱਚ ਵੈਕਸੀਨ ਦੀ ਕਿੱਲਤ ਦੂਰ ਹੋ ਸਕਦੀ ਹੈ। ਸੂਤਰਾਂ ਦੇ ਹਵਾਲੇ ਤੋਂ ਦਾਅਵਾ ਕੀਤਾ ਹੈ ਕਿ ਇਹ ਫੋਨ ਕਾਲ ਕਮਲਾ ਹੈਰਿਸ ਵੱਲੋਂ ਹੀ ਪ੍ਰਧਾਨ ਮੰਤਰੀ ਮੋਦੀ ਨੂੰ ਕੀਤਾ ਗਿਆ ਸੀ।
Read More : ਜਾਣੋ ਕੋਰੋਨਾ ਦਾ ਜਲਦ ਪਤਾ ਲਗਾਉਣ ਲਈ ਐਕਸਰੇ ਸੇਤੁ ਕਿਵੇਂ ਹੋਵੇਗਾ ਸਹਾਇਕ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਲਿਖਿਆ, ਕੁੱਝ ਦੇਰ ਪਹਿਲਾਂ ਕਮਲਾ ਹੈਰਿਸ ਨਾਲ ਗੱਲ ਹੋਈ ਹੈ। ਮੈਂ ਦੁਨੀਆਭਰ ਵਿੱਚ ਵੈਕਸੀਨ ਵੰਡਣ ਲਈ ਅਮਰੀਕੀ ਰਣਨੀਤੀ ਦੇ ਹਿੱਸੇ ਦੇ ਰੂਪ ਵਿੱਚ ਭਾਰਤ ਨੂੰ ਵੈਕਸੀਨ ਦੀ ਸਪਲਾਈ ਦੇ ਭਰੋਸੇ ਦੀ ਸ਼ਾਬਾਸ਼ੀ ਕੀਤੀ। ਇਸ ਤੋਂ ਇਲਾਵਾ ਅਮਰੀਕੀ ਸਰਕਾਰ, ਕਾਰੋਬਾਰੀਆਂ ਅਤੇ ਪ੍ਰਵਾਸੀ ਭਾਰਤੀਆਂ ਤੋਂ ਮਿਲੇ ਸਮਰਥਨ ਲਈ ਵੀ ਉਨ੍ਹਾਂ ਦਾ ਧੰਨਵਾਦ ਦਿੱਤਾ। Read More :ਮੁੱਖ ਮੰਤਰੀ ਅੱਜ ਜਾਣਗੇ ਦਿੱਲੀ,3 ਮੈਂਬਰੀ ਕਮੇਟੀ ਵਿਚਕਾਰ ਹੋਵੇਗੀ ਮੁਲਾਕਾਤ ਪੀ.ਐੱਮ. ਨੇ ਇਹ ਵੀ ਲਿਖਿਆ ਕਿ ਉਨ੍ਹਾਂ ਨੇ ਵੈਕਸੀਨ ਨੂੰ ਲੈ ਕੇ ਭਾਰਤ-ਅਮਰੀਕਾ ਵਿਚਾਲੇ ਚੱਲ ਰਹੇ ਸਹਿਯੋਗ ਨੂੰ ਲੈ ਕੇ ਵੀ ਚਰਚਾ ਕੀਤੀ। ਦੱਸਿਆ ਜਾ ਰਿਹਾ ਹੈ ਕਿ ਪੀ.ਐੱਮ. ਨੇ ਕਮਲਾ ਹੈਰਿਸ ਨੂੰ ਭਾਰਤ ਆਉਣ ਦਾ ਸੱਦਾ ਵੀ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਹਾਲਾਤ ਸੁਧਰਣ ਤੋਂ ਬਾਅਦ ਭਾਰਤ ਆਓ।Spoke to @VP Kamala Harris a short while ago. I deeply appreciate the assurance of vaccine supplies to India as part of the US Strategy for Global Vaccine Sharing. I also thanked her for the all the support and solidarity from the US government, businesses and Indian diaspora. — Narendra Modi (@narendramodi) June 3, 2021