Tue, Apr 23, 2024
Whatsapp

ਉਤਰ ਪ੍ਰਦੇਸ਼ ਦੇ ਬਾਰਾਬੰਕੀ 'ਚ ਜ਼ਹਿਰਲੀ ਸ਼ਰਾਬ ਪੀਣ ਕਾਰਨ ਹੁਣ ਤੱਕ 17 ਮੌਤਾਂ , ਮੁੱਖ ਦੋਸ਼ੀ ਗ੍ਰਿਫ਼ਤਾਰ

Written by  Shanker Badra -- May 29th 2019 11:16 AM
ਉਤਰ ਪ੍ਰਦੇਸ਼ ਦੇ ਬਾਰਾਬੰਕੀ 'ਚ ਜ਼ਹਿਰਲੀ ਸ਼ਰਾਬ ਪੀਣ ਕਾਰਨ ਹੁਣ ਤੱਕ 17 ਮੌਤਾਂ , ਮੁੱਖ ਦੋਸ਼ੀ ਗ੍ਰਿਫ਼ਤਾਰ

ਉਤਰ ਪ੍ਰਦੇਸ਼ ਦੇ ਬਾਰਾਬੰਕੀ 'ਚ ਜ਼ਹਿਰਲੀ ਸ਼ਰਾਬ ਪੀਣ ਕਾਰਨ ਹੁਣ ਤੱਕ 17 ਮੌਤਾਂ , ਮੁੱਖ ਦੋਸ਼ੀ ਗ੍ਰਿਫ਼ਤਾਰ

ਉਤਰ ਪ੍ਰਦੇਸ਼ ਦੇ ਬਾਰਾਬੰਕੀ 'ਚ ਜ਼ਹਿਰਲੀ ਸ਼ਰਾਬ ਪੀਣ ਕਾਰਨ ਹੁਣ ਤੱਕ 17 ਮੌਤਾਂ , ਮੁੱਖ ਦੋਸ਼ੀ ਗ੍ਰਿਫ਼ਤਾਰ:ਲਖਨਊ : ਉਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 17 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਕਈ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ , ਜਿਨ੍ਹਾਂ ਨੂੰ ਜ਼ਿਲ੍ਹਾ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। [caption id="attachment_301097" align="aligncenter" width="300"]Uttar Pradesh Barabanki Poisoned liquor 17 Deaths , main Guilty arrested ਉਤਰ ਪ੍ਰਦੇਸ਼ ਦੇ ਬਾਰਾਬੰਕੀ 'ਚ ਜ਼ਹਿਰਲੀ ਸ਼ਰਾਬ ਪੀਣ ਕਾਰਨ ਹੁਣ ਤੱਕ 17 ਮੌਤਾਂ , ਮੁੱਖ ਦੋਸ਼ੀ ਗ੍ਰਿਫ਼ਤਾਰ[/caption] ਇਹ ਮੌਤਾਂ ਰਾਮਨਗਰ ਥਾਣਾ ਖੇਤਰ ਦੇ ਵੱਖ-ਵੱਖ ਪਿੰਡਾਂ 'ਚ ਹੋਈਆਂ ਹਨ।ਇਸ ਮਾਮਲੇ 'ਚ ਪੁਲਿਸ ਨੇ 10 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਵਿਖੇ ਜ਼ਹਿਰੀਲੀ ਸ਼ਰਾਬ ਦੇ ਮਾਮਲੇ 'ਚ ਮੁੱਖ ਦੋਸ਼ੀ ਪੱਪੂ ਜਾਇਸਵਾਲ ਪੁਲਿਸ ਨਾਲ ਮੁਕਾਬਲੇ ਦੌਰਾਨ ਜ਼ਖਮੀ ਹੋ ਗਿਆ, ਜਿਸ ਨੂੰ ਬਾਅਦ ਵਿਚ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। [caption id="attachment_301099" align="aligncenter" width="300"]Uttar Pradesh Barabanki Poisoned liquor 17 Deaths , main Guilty arrested ਉਤਰ ਪ੍ਰਦੇਸ਼ ਦੇ ਬਾਰਾਬੰਕੀ 'ਚ ਜ਼ਹਿਰਲੀ ਸ਼ਰਾਬ ਪੀਣ ਕਾਰਨ ਹੁਣ ਤੱਕ 17 ਮੌਤਾਂ , ਮੁੱਖ ਦੋਸ਼ੀ ਗ੍ਰਿਫ਼ਤਾਰ[/caption] ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਲੋਕਾਂ ਨੇ ਸੋਮਵਾਰ ਰਾਤੀਂ ਰਾਨੀਗੰਜ ਕਸਬਾ ਸਥਿਤ ਦੇਸੀ ਸ਼ਰਾਬ ਦੇ ਠੇਕੇ ਤੋਂ ਸ਼ਰਾਬ ਖ਼ਰੀਦ ਕੇ ਪੀਤੀ ਸੀ।ਜਿਸ ਤੋਂ ਬਾਅਦ ਸਾਰਿਆਂ ਨੂੰ ਪੇਟ ਦਰਦ ਤੇ ਉਲਟੀ-ਦਸਤ ਦੀ ਸ਼ਿਕਾਇਤ ਹੋਣ 'ਤੇ ਹਸਪਤਾਲ 'ਚ ਲਿਆਂਦਾ ਗਿਆ।ਓਥੇ ਸੋਮਵਾਰ ਦੀ ਰਾਤ ਨੂੰ ਕਰੀਬ 9 ਵਜੇ ਤੋਂ ਇਕ ਕਰਕੇ ਅੱਧਾ ਦਰਜਨ ਤੋਂ ਜ਼ਿਆਦਾ ਲੋਕ ਗੰਭੀਰ ਹਾਲਤ ਵਿਚ ਆਏ ਅਤੇ ਡਾਕਟਰਾਂ ਨੇ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ। [caption id="attachment_301101" align="aligncenter" width="300"]Uttar Pradesh Barabanki Poisoned liquor 17 Deaths , main Guilty arrested ਉਤਰ ਪ੍ਰਦੇਸ਼ ਦੇ ਬਾਰਾਬੰਕੀ 'ਚ ਜ਼ਹਿਰਲੀ ਸ਼ਰਾਬ ਪੀਣ ਕਾਰਨ ਹੁਣ ਤੱਕ 17 ਮੌਤਾਂ , ਮੁੱਖ ਦੋਸ਼ੀ ਗ੍ਰਿਫ਼ਤਾਰ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਨਵਾਂਸ਼ਹਿਰ : ਪਿੰਡ ਉੜਾਪੜ ਨੇੜੇ ਮੁੱਖ ਮਾਰਗ ‘ਤੇ ਵਾਪਰਿਆ ਦਰਦਨਾਕ ਸੜਕ ਹਾਦਸਾ , ਮਾਂ-ਧੀ ਦੀ ਮੌਕੇ ‘ਤੇ ਮੌਤ ਇਸ ਦੌਰਾਨ ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਓਥੇ ਠੇਕੇ 'ਤੇ ਨਕਲੀ ਸ਼ਰਾਬ ਬਣਾ ਕੇ ਵੇਚੀ ਜਾਂਦੀ ਸੀ।ਉਨ੍ਹਾਂ ਦੇ ਇਲਾਕੇ 'ਚ ਸ਼ਰਾਬ ਦੀ ਗੈਰਕਾਨੂੰਨੀ ਫੈਕਟਰੀ ਹੈ।ਉਹ ਇੱਥੇ ਨਕਲੀ ਸ਼ਰਾਬ ਬਣਾ ਕੇ ਆਪਣੇ ਠੇਕੇ 'ਚ ਵੇਚਦੇ ਹਨ। -PTCNews


Top News view more...

Latest News view more...