Sat, Apr 27, 2024
Whatsapp

ਦੀਵਾਲੀ ਦਾ ਤਿਉਹਾਰ ਮਨਾਉਣ ਜਾ ਰਹੇ ਯਾਤਰੀਆਂ ਨਾਲ ਵਾਪਰਿਆ ਵੱਡਾ ਹਾਦਸਾ ,ਇੱਕ ਦੀ ਮੌਤ ,35 ਜ਼ਖਮੀ

Written by  Shanker Badra -- November 07th 2018 06:37 PM
ਦੀਵਾਲੀ ਦਾ ਤਿਉਹਾਰ ਮਨਾਉਣ ਜਾ ਰਹੇ ਯਾਤਰੀਆਂ ਨਾਲ ਵਾਪਰਿਆ ਵੱਡਾ ਹਾਦਸਾ ,ਇੱਕ ਦੀ ਮੌਤ ,35 ਜ਼ਖਮੀ

ਦੀਵਾਲੀ ਦਾ ਤਿਉਹਾਰ ਮਨਾਉਣ ਜਾ ਰਹੇ ਯਾਤਰੀਆਂ ਨਾਲ ਵਾਪਰਿਆ ਵੱਡਾ ਹਾਦਸਾ ,ਇੱਕ ਦੀ ਮੌਤ ,35 ਜ਼ਖਮੀ

ਦੀਵਾਲੀ ਦਾ ਤਿਉਹਾਰ ਮਨਾਉਣ ਜਾ ਰਹੇ ਯਾਤਰੀਆਂ ਨਾਲ ਵਾਪਰਿਆ ਵੱਡਾ ਹਾਦਸਾ ,ਇੱਕ ਦੀ ਮੌਤ ,35 ਜ਼ਖਮੀ:ਉੱਤਰ ਪ੍ਰਦੇਸ਼ ਦੇ ਇਟਾਵਾ 'ਚ ਗੁੜਗਾਓਂ ਤੋਂ ਬਿਹਾਰ ਦੇ ਮਧੂਬਨੀ ਜਾ ਰਹੀ ਬੱਸ ਦੇ ਪਲਟਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਹਾਦਸੇ ਵਿੱਚ ਇੱਕ 6 ਸਾਲ ਦੇ ਬੱਚੇ ਦੀ ਮੌਤ ਹੋ ਗਈ ਤੇ 35 ਲੋਕ ਜ਼ਖ਼ਮੀ ਹੋ ਗਏ ਹਨ ,ਜਿਨ੍ਹਾਂ ਨੂੰ ਮਿਨੀ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਇਟਾਵਾ ਜ਼ਿਲੇ ਦੇ ਚਬਾਬਿਆ ਇਲਾਕੇ ਵਿੱਚ ਵਾਪਰਿਆ ਹੈ।ਇਸ ਦੌਰਾਨ ਆਗਰਾ-ਲਖਨਊ ਐਕਸਪ੍ਰੈਸ ਵੇਅ 'ਤੇ ਬੱਸ ਦੇ ਬੇਕਾਬੂ ਹੋਣ ਕਰਕੇ ਵਾਪਰੇ ਇਸ ਹਾਦਸੇ ਵਿੱਚ ਇੱਕ ਦੀ ਮੌਤ ਦੀ ਖ਼ਬਰ ਹੈ ਜਦਕਿ 35 ਜ਼ਖ਼ਮੀਆਂ ਹੋਰ ਯਾਤਰੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।ਇਸ ਬੱਸ ਵਿੱਚ 100 ਦੇ ਕਰੀਬ ਯਾਤਰੀ ਸਨ। ਦੱਸ ਦੇਈਏ ਕਿ ਇਸ ਬੱਸ ਵਿੱਚ ਸਵਾਰ ਸਾਰੇ ਯਾਤਰੀ ਦਿੱਲੀ ਦੀ ਪ੍ਰਾਈਵੇਟ ਕੰਪਨੀਆਂ ਵਿੱਚ ਕੰਮ ਕਰਦੇ ਹਨ ਜੋ ਦੀਵਾਲੀ ਦਾ ਤਿਉਹਾਰ ਮਨਾਉਣ ਲਈ ਆਪਣੇ ਘਰ ਜਾ ਰਹੇ ਸਨ।ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪੁੱਜ ਗਈ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। -PTCNews


Top News view more...

Latest News view more...