ਸ਼ਿਵ ਭਗਤਾਂ ਲਈ ਖ਼ੁਸ਼ਖ਼ਬਰੀ ! ਯੂਪੀ ਵਿੱਚ ਕੋਵਿਡ ਪ੍ਰੋਟੋਕਾਲ ਨਾਲ 25 ਜੁਲਾਈ ਤੋਂ ਸ਼ੁਰੂ ਹੋਵੇਗੀ 'ਕਾਂਵੜ ਯਾਤਰਾ'

By Shanker Badra - July 07, 2021 1:07 pm


ਯੂਪੀ : ਉੱਤਰ ਪ੍ਰਦੇਸ਼ (Uttar Pradesh )ਵਿੱਚ ਕੋਰੋਨਾ ਦੀ ਦੂਜੀ ਲਹਿਰ ਦੇ ਬਾਅਦ ਰਾਜ ਵਿੱਚ ਹੌਲੀ-ਹੌਲੀ ਸਭ ਕੁਝ ਸੁਚਾਰੂ ਢੰਗ ਨਾਲ ਸ਼ੁਰੂ ਕੀਤਾ ਜਾ ਰਿਹਾ ਹੈ। ਸਕੂਲ ਅਤੇ ਕਾਲਜਾਂ ਨੂੰ ਵੀ ਖੋਲ੍ਹਣ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰੀ ਅਤੇ ਪ੍ਰਾਈਵੇਟ ਦਫਤਰ ਵੀ ਖੋਲ੍ਹੇ ਜਾ ਰਹੇ ਹਨ। ਯੂਪੀ ਸਰਕਾਰ ਯੂਪੀ ਵਿੱਚ 'ਕਾਂਵੜ ਯਾਤਰਾ' (Kanwar Yatra 2021 )25 ਜੁਲਾਈ ਤੋਂ ਕੋਵਿਡ -19 ਪ੍ਰੋਟੋਕਾਲ ਨਾਲ ਸ਼ੁਰੂ ਹੋਵੇਗੀ।

ਸ਼ਿਵ ਭਗਤਾਂ ਲਈ ਖ਼ੁਸ਼ਖ਼ਬਰੀ ! ਯੂਪੀ ਵਿੱਚ ਕੋਵਿਡ ਪ੍ਰੋਟੋਕਾਲ ਨਾਲ 25 ਜੁਲਾਈ ਤੋਂ ਸ਼ੁਰੂ ਹੋਵੇਗੀ 'ਕਾਂਵੜ ਯਾਤਰਾ'

ਪੜ੍ਹੋ ਹੋਰ ਖ਼ਬਰਾਂ : ਨਹੀਂ ਰਹੇ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦਿਲੀਪ ਕੁਮਾਰ, 98 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ

ਮਹਾਮਾਰੀ ਕੋਰੋਨਾ ਵਾਇਰਸ ਦੇ ਕਾਰਨ ਪਿਛਲੇ 2 ਸਾਲਾਂ ਤੋਂ ਕਈ ਰਾਜਾਂ ਵਿੱਚ 'ਕਾਂਵੜ ਯਾਤਰਾ' 'ਤੇ ਪਾਬੰਦੀ ਲਗਾਈ ਗਈ ਹੈ। ਪਹਿਲਾਂ ਯੂਪੀ , ਹਰਿਆਣਾ, ਪੰਜਾਬ ਅਤੇ ਉਤਰਾਖੰਡ ਦੀ ਸਰਕਾਰ ਮਿਲ ਕੇ 'ਕਾਂਵੜ ਯਾਤਰਾ' ਦਾ ਪ੍ਰਬੰਧ ਕਰਦੀ ਸੀ ਪਰ ਕੋਰੋਨਾ ਹੋਣ ਕਾਰਨ 'ਕਾਂਵੜ ਯਾਤਰਾ' ਦੇ ਪ੍ਰਬੰਧਾਂ ਨੂੰ ਵੀ ਰੋਕ ਦਿੱਤਾ ਗਿਆ ਹੈ। ਭਗਵਾਨ ਸ਼ਿਵ ਦੇ ਭਗਤਾਂ ਲਈ ਸੂਬੇ ਦੀ ਯੋਗੀ ਸਰਕਾਰ 'ਕਾਂਵੜ ਯਾਤਰਾਆਂ ' ਲਈ ਪ੍ਰਬੰਧ ਕਰ ਰਹੀ ਹੈ।

ਸ਼ਿਵ ਭਗਤਾਂ ਲਈ ਖ਼ੁਸ਼ਖ਼ਬਰੀ ! ਯੂਪੀ ਵਿੱਚ ਕੋਵਿਡ ਪ੍ਰੋਟੋਕਾਲ ਨਾਲ 25 ਜੁਲਾਈ ਤੋਂ ਸ਼ੁਰੂ ਹੋਵੇਗੀ 'ਕਾਂਵੜ ਯਾਤਰਾ'

ਕੋਰੋਨਾ ਦੀ ਦੂਸਰੀ ਲਹਿਰ ਦਾ ਹਵਾਲਾ ਦਿੰਦੇ ਹੋਏ ਉਤਰਾਖੰਡ ਸਰਕਾਰ ਨੇ ਪਹਿਲਾਂ ਹੀ ਇਸ ਸਾਲ ਕਾਂਵੜ ਯਾਤਰਾ ਨਾ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਤੋਂ ਇਲਾਵਾ ਯੂਪੀ ਦੀ ਯੋਗੀ ਸਰਕਾਰ ਨੇ ਕਾਂਵੜ ਯਾਤਰਾ ਸੰਬੰਧੀ ਤਰੀਕਾਂ ਅਤੇ ਪ੍ਰਬੰਧਾਂ ਨਾਲ ਸਬੰਧਤ ਜਾਣਕਾਰੀ ਵੀ ਸਾਂਝੀ ਕੀਤੀ ਹੈ। ਯੂਪੀ ਸਰਕਾਰ ਦੀ ਤਰਫੋਂ ਕਿਹਾ ਗਿਆ ਹੈ ਕਿ ਕਾਂਵੜ ਯਾਤਰਾ 25 ਜੁਲਾਈ ਤੋਂ ਕੋਵਿਡ -19 ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰੋਟੋਕਾਲਾਂ ਤਹਿਤ ਸ਼ੁਰੂ ਕੀਤੀ ਜਾਵੇਗੀ।

ਸ਼ਿਵ ਭਗਤਾਂ ਲਈ ਖ਼ੁਸ਼ਖ਼ਬਰੀ ! ਯੂਪੀ ਵਿੱਚ ਕੋਵਿਡ ਪ੍ਰੋਟੋਕਾਲ ਨਾਲ 25 ਜੁਲਾਈ ਤੋਂ ਸ਼ੁਰੂ ਹੋਵੇਗੀ 'ਕਾਂਵੜ ਯਾਤਰਾ'

ਪੜ੍ਹੋ ਹੋਰ ਖ਼ਬਰਾਂ : ਸਾਬਕਾ ਗੈਂਗਸਟਰ ਕੁਲਵੀਰ ਨਰੂਆਣਾ ਅਤੇ ਉਸਦੇ ਸਾਥੀ ਚਮਕੌਰ ਝੁੰਬਾ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

ਕਾਂਵੜ ਯਾਤਰਾ ਦੌਰਾਨ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਕੀਤੀ ਜਾਵੇਗੀ। ਸਮਾਜਿਕ ਦੂਰੀਆਂ ਅਤੇ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦਾ ਚੰਗੀ ਤਰ੍ਹਾਂ ਧਿਆਨ ਰੱਖਿਆ ਜਾਵੇਗਾ। ਯੂਪੀ ਸਰਕਾਰ ਬਿਹਾਰ ਸਰਕਾਰ ਨਾਲ ਕੋਰੋਨਾ ਵਾਇਰਸ ਅਤੇ ਕੋਵਿਡ -19 ਦੇ ਪ੍ਰੋਟੋਕੋਲ ਤਹਿਤ ਕਾਂਵੜ ਯਾਤਰਾ ਸ਼ੁਰੂ ਕਰਨ ਬਾਰੇ ਵੀ ਗੱਲਬਾਤ ਕਰੇਗੀ। ਇਸ ਸਬੰਧ ਵਿਚ ਯੂਪੀ ਦੇ ਅਧਿਕਾਰੀ ਬਿਹਾਰ ਦੇ ਅਧਿਕਾਰੀਆਂ ਨਾਲ ਵੀ ਗੱਲਬਾਤ ਕਰ ਰਹੇ ਹਨ।

-PTCNews

adv-img
adv-img