
ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ:ਦੇਹਰਾਦੂਨ : ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹਨ। ਇਸ ਸਬੰਧੀ ਉਨ੍ਹਾਂ ਨੇ ਖੁਦ ਆਪਣੇ ਟਵਿੱਟਰ ਅਕਾਊਂਟ 'ਤੇ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਜਾਣਕਾਰੀ ਦਿੰਦਿਆਂ ਲਿਖਿਆ, ''ਅੱਜ ਮੈਂ ਕੋਰੋਨਾ ਟੈਸਟ ਕਰਾਇਆ ਸੀ ਅਤੇ ਮੇਰੀ ਰਿਪੋਰਟ ਪਾਜ਼ੀਟਿਵ ਆਈ ਹੈ। ਮੇਰੀ ਸਿਹਤ ਠੀਕ ਹੈ ਅਤੇ ਲੱਛਣ ਵੀ ਨਹੀਂ ਹਨ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਡਾਕਟਰਾਂ ਦੀ ਸਲਾਹ 'ਤੇ ਮੈਂ ਘਰ 'ਚ ਇਕਾਂਤਵਾਸ 'ਚ ਰਹਾਂਗਾ। ਮੇਰੀ ਸਾਰਿਆਂ ਨੂੰ ਅਪੀਲ ਹੈ ਕਿ ਜਿਹੜੇ ਲੋਕ ਬੀਤੇ ਕੁਝ ਦਿਨਾਂ ਤੋਂ ਮੇਰੇ ਸੰਪਰਕ 'ਚ ਆਏ ਹਨ, ਉਹ ਖ਼ੁਦ ਨੂੰ ਇਕਾਂਤਵਾਸ ਕਰਕੇ ਆਪਣਾ ਕੋਰੋਨਾ ਟੈਸਟ ਕਰਾਉਣ।
-PTCNews