ਚਮੋਲੀ ਦੀ ਤ੍ਰਾਸਦੀ 'ਤੇ ਪ੍ਰਧਾਨ ਮੰਤਰੀ ਨਾਲ ਮਿਲੇ ਸੰਸਦ ਮੈਂਬਰਾਂ ਨੇ ਕੀਤੀ ਮੁਲਾਕਾਤ , ਵਿਅਕਤ ਕੀਤੀ ਚਿੰਤਾ
ਨਵੀਂ ਦਿੱਲੀ- ਬੀਤੇ ਦਿਨੀਂ ਉਤਰਾਖੰਡ ਦੇ ਚਮੋਲੀ 'ਚ ਗਲੇਸ਼ੀਅਰ ਟੁੱਟਣ ਕਾਰਨ ਵੱਡਾ ਹਾਦਸਾ ਵਾਪਰ ਗਿਆ | ਜਿਥੇ ਹੁਣ ਤੱਕ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ , ਉਥੇ ਹੀ ਇਸ ਦੌਰਾਨ ਚਮੋਲੀ ਜ਼ਿਲ੍ਹਾ ਪੁਲਿਸ ਨੇ ਹੁਣ ਤੱਕ 19 ਲਾਸ਼ਾਂ ਮਿਲਣ ਦੀ ਪੁਸ਼ਟੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਹਾਲੇ ਵੀ 202 ਤੋਂ ਵੱਧ ਲੋਕ ਲਾਪਤਾ ਹਨ। ਸੁਰੰਗਾਂ ਕੋਲੋਂ ਮਲਬਾ ਹਟਾਇਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ 'ਚ ਕਾਫ਼ੀ ਲੋਕ ਫਸੇ ਹੋਏ ਹਨ।
Also Read | Reliance Jio to launch 5G network in India, says Mukesh Ambani
ਹਾਦਸੇ 'ਚ ਜਾਨ ਗਵਾਉਣ ਵਾਲੇ ਲੋਕਾਂ ਦੇ ਪਰਿਵਾਰ ਵਾਲਿਆਂ ਲਈ ਸੂਬਾ ਅਤੇ ਕੇਂਦਰ ਸਰਕਾਰ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਉੱਥੇ ਹੀ ਇਸ ਆਫ਼ਤ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇ.ਪੀ. ਨੱਢਾ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਤਰਾਖੰਡ ਦੇ ਸਾਰੇ ਸੰਸਦ ਮੈਂਬਰਾਂ ਨਾਲ ਗੱਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਫ਼ਤ ਤੋਂ ਬਾਅਦ ਰਾਹਤ ਬਚਾਅ ਕੰਮਾਂ ਅਤੇ ਭਵਿੱਖ ਲਈ ਕੀ ਕੀਤਾ ਜਾਵੇ, ਇਸ ਨੂੰ ਲੈ ਕੇ ਚਰਚਾ ਕੀਤੀ।
ਪੜ੍ਹੋ ਹੋਰ ਖ਼ਬਰਾਂ :ਚਮੋਲੀ ‘ਚ ਫਟਿਆ ਗਲੇਸ਼ੀਅਰ, ਮਚੀ ਭਾਰੀ ਤਬਾਹੀ, ਹਾਈ ਅਲਰਟ ‘ਤੇ ਪੂਰਾ ਸੂਬਾ