Wed, Apr 24, 2024
Whatsapp

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਕਿਵਾੜ ਖੁੱਲ੍ਹੇ, ਪਹਿਲੇ ਦਿਨ ਵੱਡੀ ਗਿਣਤੀ 'ਚ ਪੁੱਜੇ ਸ਼ਰਧਾਲੂ

Written by  Jashan A -- June 02nd 2019 09:51 AM
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਕਿਵਾੜ ਖੁੱਲ੍ਹੇ, ਪਹਿਲੇ ਦਿਨ ਵੱਡੀ ਗਿਣਤੀ 'ਚ ਪੁੱਜੇ ਸ਼ਰਧਾਲੂ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਕਿਵਾੜ ਖੁੱਲ੍ਹੇ, ਪਹਿਲੇ ਦਿਨ ਵੱਡੀ ਗਿਣਤੀ 'ਚ ਪੁੱਜੇ ਸ਼ਰਧਾਲੂ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਕਿਵਾੜ ਖੁੱਲ੍ਹੇ, ਪਹਿਲੇ ਦਿਨ ਵੱਡੀ ਗਿਣਤੀ 'ਚ ਪੁੱਜੇ ਸ਼ਰਧਾਲੂ,ਦੇਹਰਾਦੂਨ: ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਪਵਿੱਤਰ ਅਸਥਾਨ ਦੇ ਕਿਵਾੜ ਸੰਗਤਾਂ ਲਈ ਖੋਲ੍ਹ ਦਿੱਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ 29 ਮਈ ਨੂੰ ਗੁਰਦੁਆਰਾ ਗੋਬਿੰਦ ਘਾਟ ਵਿਖੇ ਸਾਲਾਨਾ ਯਾਤਰਾ ਦੀ ਸ਼ੁਰੂਆਤ ਲਈ ਆਖੰਡ ਪਾਠ ਸ਼ੁਰੂ ਹੋਇਆ ਸੀ ,ਜਿਸ ਦਾ 31 ਮਈ ਨੂੰ ਭੋਗ ਪਿਆ ਹੈ ਅਤੇ ਪਹਿਲੀ ਜੂਨ ਨੂੰ ਗੁਰਦੁਆਰਾ ਸਾਹਿਬ ਦੇ ਕਿਵਾੜ ਖੁੱਲ੍ਹਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਹੋਇਆ ਹੈ। [caption id="attachment_302547" align="aligncenter" width="300"]sri hemkunt sahib ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਕਿਵਾੜ ਖੁੱਲ੍ਹੇ, ਪਹਿਲੇ ਦਿਨ ਵੱਡੀ ਗਿਣਤੀ 'ਚ ਪੁੱਜੇ ਸ਼ਰਧਾਲੂ[/caption] ਜਿਸ ਤੋਂ ਬਾਅਦ ਸ਼ਰਧਾਲੂ ਦਰਸ਼ਨ ਕਰਨ ਲਈ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਲਈ ਪਹੁੰਚ ਰਹੇ ਹਨ। ਗੋਬਿੰਦ ਘਾਟ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਸ਼ਰਧਾਲੂਆਂ ਦਾ ਪਹਿਲਾ ਜਥਾ ਸ਼ਨੀਵਾਰ ਸਵੇਰੇ ਕਾਂਗਰੀਆ ਤੋਂ ਚੱਲ ਕੇ ਸ੍ਰੀ ਹੇਮਕੁੰਟ ਸਾਹਿਬ ਪੁੱਜਾ। ਹੋਰ ਪੜ੍ਹੋ:ਕਾਂਗਰਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਉੱਤੇ ਪ੍ਰਦਰਸ਼ਨ ਕਰਕੇ ਸਿੱਖਾਂ ਦੇ ਜਖ਼ਮਾਂ ਉੱਤੇ ਲੂਣ ਛਿੜਕ ਰਹੀ ਹੈ:ਅਕਾਲੀ ਦਲ [caption id="attachment_302548" align="aligncenter" width="300"]sri hemkunt sahib ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਕਿਵਾੜ ਖੁੱਲ੍ਹੇ, ਪਹਿਲੇ ਦਿਨ ਵੱਡੀ ਗਿਣਤੀ 'ਚ ਪੁੱਜੇ ਸ਼ਰਧਾਲੂ[/caption] ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਸਵੇਰੇ ਲਗਭਗ 9 ਵਜੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹ ਦਿੱਤੇ ਗਏ। ਉਸ ਤੋਂ ਬਾਅਦ 9:15 'ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਦੁਆਰਾ ਸਾਹਿਬ ਵਿਖੇ ਲਿਆਂਦਾ ਗਿਆ। 10 ਵਜੇ ਸੁਖਮਨੀ ਸਾਹਿਬ ਦਾ ਪਾਠ ਸ਼ੁਰੂ ਹੋਇਆ। 11 ਵਜੇ ਸ਼ਬਦ ਕੀਰਤਨ ਸ਼ੁਰੂ ਹੋਏ ਅਤੇ ਬਾਅਦ ਦੁਪਹਿਰ 12:30 ਵਜੇ ਪਹਿਲੀ ਅਰਦਾਸ ਕੀਤੀ ਗਈ। ਉਸ ਤੋਂ ਬਾਅਦ 12:45 'ਤੇ ਹੁਕਮਨਾਮਾ ਲਿਆ ਗਿਆ।ਉਕਤ ਪਵਿੱਤਰ ਪ੍ਰੋਗਰਾਮ ਦੌਰਾਨ 8 ਹਜ਼ਾਰ ਤੋਂ ਵੱਧ ਸ਼ਰਧਾਲੂ ਪੁੱਜੇ।ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰਸੱਟ ਵੱਲੋਂ ਯਾਤਰਾ ਸਬੰਧੀ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। [caption id="attachment_302546" align="aligncenter" width="300"]sri hemkunt sahib ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਕਿਵਾੜ ਖੁੱਲ੍ਹੇ, ਪਹਿਲੇ ਦਿਨ ਵੱਡੀ ਗਿਣਤੀ 'ਚ ਪੁੱਜੇ ਸ਼ਰਧਾਲੂ[/caption] ਜ਼ਿਕਰਯੋਗ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਗੋਬਿੰਦਘਾਟ ਤੋਂ 21 ਕਿਲੋਮੀਟਰ ਦੂਰ ਅਤੇ ਸਮੁੰਦਰੀ ਤਲ ਤੋਂ 15000 ਫੁੱਟ ਦੀ ਉਚਾਈ ‘ਤੇ ਇਕ ਝੀਲ ਦੇ ਕਿਨਾਰੇ ਸਥਿਤ ਹੈ।ਸਰਦੀਆਂ ‘ਚ ਭਾਰੀ ਬਰਫਬਾਰੀ ਅਤੇ ਭਿਅੰਕਰ ਠੰਡ ਦੀ ਲਪੇਟ ‘ਚ ਰਹਿਣ ਕਾਰਨ ਗੁਰਦੁਆਰਾ ਸਾਹਿਬ ਨੂੰ ਸ਼ਰਧਾਲੂਆਂ ਲਈ ਬੰਦ ਕਰ ਦਿੱਤਾ ਜਾਂਦਾ ਹੈ, ਜੋ ਜੂਨ ‘ਚ ਦੁਬਾਰਾ ਖੋਲ੍ਹ ਦਿੱਤਾ ਜਾਂਦਾ ਹੈ। -PTC News


Top News view more...

Latest News view more...