ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ASI ਦੇ ਸਫ਼ਲ ਅਪਰੇਸ਼ਨ ਕਰਨ ਵਾਲੇ ਡਾਕਟਰਾਂ ਤੇ ਸਟਾਫ਼ ਦਾ ਕੀਤਾ ਧੰਨਵਾਦ
ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ASI ਦੇ ਸਫ਼ਲ ਅਪਰੇਸ਼ਨ ਕਰਨ ਵਾਲੇ ਡਾਕਟਰਾਂ ਤੇ ਸਟਾਫ਼ ਦਾ ਕੀਤਾ ਧੰਨਵਾਦ:ਚੰਡੀਗੜ੍ਹ : ਪਟਿਆਲਾ ਨੇੜਲੇ ਸਨੌਰ ਦੀ ਸਬਜ਼ੀ ਮੰਡੀ ਵਿਖੇ ਐਤਵਾਰ ਨੂੰ ਕੁੱਝ ਨਿਹੰਗ ਸਿੰਘਾਂ ਵੱਲੋਂ ਪੰਜਾਬ ਪੁਲਿਸ ਦੇ ਚਾਰ ਮੁਲਾਜ਼ਮਾਂ 'ਤੇ ਕਿਰਪਾਨਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਹਮਲੇ 'ਚ ਏ.ਐੱਸ.ਆਈ. ਹਰਜੀਤ ਸਿੰਘ ਦਾ ਹੱਥ ਵੱਢਿਆ ਗਿਆ ਸੀ ,ਜਿਸ ਦਾ ਬੀਤੀ ਰਾਤ ਚੰਡੀਗੜ੍ਹ ਦੇ ਪੀ.ਜੀ.ਆਈ.ਵਿੱਚ ਸਫਲ ਅਪਰੇਸ਼ਨ ਹੋਇਆ ਹੈ।
ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਏ.ਐੱਸ.ਆਈ. ਹਰਜੀਤ ਸਿੰਘ ਦੇ ਸਫਲ ਅਪਰੇਸ਼ਨ ਦੇ ਲਈ ਪੀ.ਜੀ.ਆਈ.ਐਮ.ਈ.ਆਰ ਦੇ ਡਾਕਟਰਾਂ ਅਤੇ ਸਹਿਯੋਗੀ ਸਟਾਫ਼ ਦੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਏ.ਐੱਸ.ਆਈ. ਦਾ ਬਾਹ ਨਾਲੋਂ ਵੱਢੇ ਹੱਥ ਦੀ ਸਰਜਰੀ ਕੀਤੀ ਹੈ। ਇਸ ਦੇ ਨਾਲ ਹੀ ਰਾਜਪਾਲ ਵੱਲੋਂ ਏ.ਐੱਸ.ਆਈ. ਹਰਜੀਤ ਸਿੰਘ ਦੀ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ ਹੈ।
ਦੱਸ ਦੇਈਏ ਕਿ ਪਟਿਆਲਾ ਦੀ ਸਬਜ਼ੀ ਮੰਡੀ 'ਚ ਐਤਵਾਰ ਸਵੇਰੇ ਨਿਹੰਗ ਸਿੰਘਾਂ ਨੇ ਪੁਲਿਸ ਦੀ ਇੱਕ ਟੀਮ 'ਤੇ ਮੰਡੀ ਬੋਰਡ ਦੇ ਇੱਕ ਅਧਿਕਾਰੀ 'ਤੇ ਹਮਲਾ ਬੋਲ ਦਿੱਤਾ ਸੀ। ਇਸ ਹਮਲੇ 'ਚ ਪੰਜਾਬ ਪੁਲਿਸ ਦੇ ਇੱਕ ਏਐੱਸਆਈ ਹਰਜੀਤ ਸਿੰਘ ਦਾ ਹੱਥ ਵੱਢਿਆ ਗਿਆ ਸੀ। ਪੁਲਿਸ ਨੇ ਬਲਬੇੜਾ ਪਿੰਡ ਦੇ ਡੇਰੇ 'ਚੋਂ 7 ਨਿਹੰਗਾਂ ਨੂੰ ਗ੍ਰਿਫ਼ਤਾਰ ਕਰ ਲਿਆ। ਜਿਸ ਤੋਂ ਬਾਅਦ ਜ਼ਖਮੀ ASI ਨੂੰ ਤੁਰੰਤ ਪੀਜੀਆਈ-ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਸੀ।
-PTCNews