Advertisment

Vaisakhi 2022: ਅੱਜ ਹੈ ਵਿਸਾਖੀ ਦਾ ਤਿਉਹਾਰ, ਜਾਣੋ ਕਿਉਂ ਮਨਾਇਆ ਜਾਂਦਾ ਤੇ ਕੀ ਹੈ ਇਸ ਦਾ ਮਹੱਤਵ

author-image
Riya Bawa
Updated On
New Update
Vaisakhi 2022: ਅੱਜ ਹੈ ਵਿਸਾਖੀ ਦਾ ਤਿਉਹਾਰ, ਜਾਣੋ ਕਿਉਂ ਮਨਾਇਆ ਜਾਂਦਾ ਤੇ ਕੀ ਹੈ ਇਸ ਦਾ ਮਹੱਤਵ
Advertisment
Happy Vaisakhi: ਵਿਸਾਖੀ ਦਾ ਤਿਉਹਾਰ ਹਰ ਸਾਲ ਅਪ੍ਰੈਲ ਦੇ ਮਹੀਨੇ ਮਨਾਇਆ ਜਾਂਦਾ ਹੈ। ਹਰ ਸਾਲ 14 ਅਪ੍ਰੈਲ ਨੂੰ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਇਹ ਤਿਉਹਾਰ ਮਨਾਇਆ ਜਾਂਦਾ ਹੈ। ਵਿਸਾਖੀ ਦਾ ਤਿਉਹਾਰ ਮੁੱਖ ਤੌਰ 'ਤੇ ਪੰਜਾਬ ਅਤੇ ਹਰਿਆਣਾ ਵਿੱਚ ਮਨਾਇਆ ਜਾਂਦਾ ਹੈ। ਇਹ ਤਿਉਹਾਰ ਕਿਸਾਨਾਂ ਨੂੰ ਸਮਰਪਿਤ ਹੈ। ਵਿਸਾਖੀ ਵਾਲੇ ਦਿਨ ਸ਼ਾਮ ਨੂੰ ਭੰਗੜਾ ਪਾਇਆ ਜਾਂਦਾ ਹੈ, ਅਤੇ ਲੋਕ ਇੱਕ ਦੂਜੇ ਨੂੰ ਵਧਾਈ ਦਿੰਦੇ ਹਨ। ਇਸ ਦਿਨ ਨੂੰ ਹਿੰਦੀ ਕੈਲੰਡਰ ਦੇ ਅਨੁਸਾਰ ਸਾਡੇ ਸੂਰਜੀ ਨਵੇਂ ਸਾਲ ਦੀ ਸ਼ੁਰੂਆਤ ਵਜੋਂ ਵੀ ਜਾਣਿਆ ਜਾਂਦਾ ਹੈ। ਇਹ ਪਵਿੱਤਰ ਤਿਉਹਾਰ ਭਾਰਤੀ ਕਿਸਾਨਾਂ ਦਾ ਮੰਨਿਆ ਜਾਂਦਾ ਹੈ।
Advertisment
ਅੱਜ ਹੈ ਵਿਸਾਖੀ ਦਾ ਤਿਉਹਾਰ, ਇਹ ਪੰਜਾਬ, ਹਰਿਆਣਾ ਸਮੇਤ ਉੱਤਰੀ ਭਾਰਤ ਦੇ ਕੁਝ ਸਥਾਨਾਂ ਵਿੱਚ ਬਹੁਤ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਲੋਕ ਅਨਾਜ ਦੀ ਪੂਜਾ ਕਰਦੇ ਹਨ ਅਤੇ ਫਸਲ ਦੀ ਵਾਢੀ ਤੋਂ ਬਾਅਦ ਘਰ ਪਰਤਣ ਦੀ ਖੁਸ਼ੀ ਵਿੱਚ ਪ੍ਰਮਾਤਮਾ ਅਤੇ ਕੁਦਰਤ ਦਾ ਸ਼ੁਕਰਾਨਾ ਕਰਦੇ ਹਨ। ਇਸ ਦੇ ਨਾਲ ਹੀ ਲੋਕ ਇਸ ਖੁਸ਼ੀ ਦੇ ਮੌਕੇ 'ਤੇ ਭੰਗੜਾ ਡਾਂਸ ਵੀ ਕਰਦੇ ਹਨ। ਵਿਸਾਖੀ ਵਾਲੇ ਦਿਨ ਸੂਰਜ ਮੇਸ਼ ਰਾਸ਼ੀ ਵਿੱਚ ਪ੍ਰਵੇਸ਼ ਕਰਦਾ ਹੈ। ਇਸ ਲਈ ਇਸ ਨੂੰ ਮੇਸ਼ਾ ਸੰਕ੍ਰਾਂਤੀ ਵੀ ਕਿਹਾ ਜਾਂਦਾ ਹੈ। ਅੱਜ ਹੈ ਵਿਸਾਖੀ ਦਾ ਤਿਉਹਾਰ, ਕਿਉਂ ਮਨਾਉਂਦੇ ਹਨ ਵਿਸਾਖੀ ? ਮੁੱਖ ਤੌਰ 'ਤੇ ਸਿੱਖ ਭਾਈਚਾਰੇ ਦੇ ਲੋਕ ਵਿਸਾਖੀ ਨੂੰ ਨਵੇਂ ਸਾਲ ਵਜੋਂ ਮਨਾਉਂਦੇ ਹਨ। ਵਿਸਾਖੀ ਤੱਕ ਹਾੜੀ ਦੀਆਂ ਫ਼ਸਲਾਂ ਪੱਕ ਕੇ ਵਾਢੀ ਹੋ ਜਾਂਦੀਆਂ ਹਨ, ਉਸ ਦੀ ਖ਼ੁਸ਼ੀ ਵਿੱਚ ਇਹ ਤਿਉਹਾਰ ਵੀ ਮਨਾਇਆ ਜਾਂਦਾ ਹੈ।ਇਸ ਦਿਨ ਵਿਸਾਖੀ ਮਨਾਉਣ ਪਿੱਛੇ ਇਕ ਕਾਰਨ ਇਹ ਵੀ ਹੈ ਕਿ 13 ਅਪ੍ਰੈਲ 1699 ਨੂੰ ਸਿੱਖ ਪੰਥ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ, ਇਸ ਦੇ ਨਾਲ ਹੀ ਇਹ ਦਿਹਾੜਾ ਮਨਾਉਣਾ ਸ਼ੁਰੂ ਕੀਤਾ ਗਿਆ ਸੀ। ਵਿਸਾਖੀ ਦਾ ਦਿਨ ਪੰਜਾਬੀ ਨਵੇਂ ਸਾਲ ਦੀ ਸ਼ੁਰੂਆਤ ਵੀ ਕਰਦਾ ਹੈ। ਵਿਸਾਖੀ ਵਾਲੇ ਦਿਨ ਗੁਰਦੁਆਰਿਆਂ ਨੂੰ ਸਜਾਇਆ ਜਾਂਦਾ ਹੈ। ਲੋਕ ਸਵੇਰੇ ਜਲਦੀ ਉੱਠ ਕੇ ਗੁਰਦੁਆਰੇ ਜਾ ਕੇ ਅਰਦਾਸ ਕਰਦੇ ਹਨ। ਗੁਰਦੁਆਰੇ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਅਸਥਾਨ ਜਲ ਅਤੇ ਦੁੱਧ ਨਾਲ ਪਵਿੱਤਰ ਕੀਤਾ ਜਾਂਦਾ ਹੈ। ਫਿਰ ਪਵਿੱਤਰ ਗ੍ਰੰਥ ਨੂੰ ਤਾਜ ਦੇ ਨਾਲ ਇਸਦੀ ਥਾਂ 'ਤੇ ਰੱਖਿਆ ਜਾਂਦਾ ਹੈ।
Advertisment
Vaisakhi ਇਹ ਵੀ ਪੜ੍ਹੋ: PNG Price Hike: PNG ਦੀਆਂ ਕੀਮਤਾਂ 'ਚ ਹੋਇਆ ਵਾਧਾ, 2 ਹਫਤਿਆਂ 'ਚ ਵੇਖੋ ਕਿੰਨਾ ਵਧੀਆ RATE ਇਸ ਦਿਨ ਵਿਸ਼ੇਸ਼ ਪੂਜਾ ਵੀ ਕੀਤੀ ਜਾਂਦੀ ਹੈ। ਇਸ ਦਿਨ ਸਿੱਖ ਕੌਮ ਵਿੱਚ ਆਸਥਾ ਰੱਖਣ ਵਾਲੇ ਲੋਕ ਗੁਰੂ ਵਾਣੀ ਸੁਣਦੇ ਹਨ। ਸ਼ਰਧਾਲੂਆਂ ਲਈ ਖੀਰ, ਸ਼ਰਬਤ ਆਦਿ ਤਿਆਰ ਕੀਤੇ ਜਾਂਦੇ ਹਨ। ਵਿਸਾਖੀ ਦੇ ਦਿਨ ਕਿਸਾਨ ਭਰਪੂਰ ਫ਼ਸਲ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕਰਦੇ ਹਨ ਅਤੇ ਆਪਣੀ ਖੁਸ਼ਹਾਲੀ ਲਈ ਅਰਦਾਸ ਕਰਦੇ ਹਨ। ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਸੰਗਤਾਂ ਗੁਰੂ ਸਾਹਿਬਾਨ ਦਾ ਆਸ਼ੀਰਵਾਦ ਲੈਣ ਲਈ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਹਨ। ਬੁੱਧਵਾਰ ਰਾਤ ਨੂੰ ਵੀ 1 ਲੱਖ ਦੇ ਕਰੀਬ ਸ਼ਰਧਾਲੂਆਂ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਅੱਜ ਰਾਤ ਤੱਕ 2 ਲੱਖ ਦੇ ਕਰੀਬ ਸ਼ਰਧਾਲੂ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਣ ਦਾ ਅਨੁਮਾਨ ਹੈ। publive-image -PTC News-
punjabi-news happy-vaisakhi vaisakhi-2022 baisakhi-2022-date-time baisakhi-2022-significance
Advertisment

Stay updated with the latest news headlines.

Follow us:
Advertisment