ਮੁੱਖ ਸਫਾ

ਵਾਈਸ ਚਾਂਸਲਰ ਵਿਵਾਦ: ਭਗਵੰਤ ਮਾਨ ਸਰਕਾਰ ਦੇ ਮੰਤਰੀ ਨੇ ਹੀ ਮੰਤਰੀ ਖਿਲਾਫ ਖੋਲ੍ਹਿਆ ਮੋਰਚਾ

By Pardeep Singh -- July 30, 2022 3:52 pm

ਬਠਿੰਡਾ: ਬਠਿੰਡਾ ਵਿਖੇ ਪਹੁੰਚੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਲਾਰੀ ਵੱਲੋਂ ਆਪਣੇ ਹੀ  ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਬੀਤੇ ਦਿਨੀ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨਾਲ ਕੀਤੇ ਗਏ ਵਿਵਹਾਰ ਉੱਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਅਤੇ ਰਾਜਨੇਤਾ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਅਫ਼ਸਰਸ਼ਾਹੀ ਨੂੰ ਕਿਸੇ ਵੀ ਤਰੀਕੇ ਨਾਲ ਦਬਾਅ ਵਿੱਚ ਨਹੀਂ ਰੱਖਣਾ ਚਾਹੀਦਾ।

ਤੁਹਾਨੂੰ ਦੱਸ ਦੇਈਏ ਕਿ ਫੌਜਾ ਸਿੰਘ ਸਲਾਰੀ ਖੁਦ ਹੀ ਪੁਲਿਸ ਵਿੱਚੋਂ ਰਿਟਾਇਰਡ ਹਨ ਅਤੇ ਆਪਣੇ ਰਿਟਾਇਰਡ ਸਾਥੀਆਂ ਦੀਆਂ  ਮੁਸ਼ਕਿਲਾਂ ਸੁਣੀਆਂ ਹਨ।

ਦੱਸ ਦੇਈਏ ਕਿ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ਼ੁੱਕਰਵਾਰ ਨੂੰ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾ ਨਿਰੀਖਣ ਕੀਤਾ ਸੀ। ਇਸ ਦੌਰਾਨ ਚਮੜੀ ਵਾਰਡ ਦੇ ਫਟੇ ਅਤੇ ਗੰਦੇ ਗੱਦੇ ਨੂੰ ਦੇਖ ਕੇ ਉਹ ਗੁੱਸੇ 'ਚ ਆ ਗਏ। ਉਨ੍ਹਾਂ ਮੌਕੇ ’ਤੇ ਮੌਜੂਦ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਚਮੜੀ ਵਿਭਾਗ ਦੇ ਉਨ੍ਹਾਂ ਗੰਦੇ ਬੈਡ ’ਤੇ ਲੇਟਣ ਲਈ ਕਿਹਾ, ਜਿੱਥੇ ਮਰੀਜ਼ਾਂ ਨੂੰ ਇਲਾਜ ਲਈ ਲਿਟਾਇਆ ਜਾਂਦਾ ਹੈ।ਇਸ ਤੋਂ ਬਾਅਦ ਇਹ ਵਿਵਾਦ ਭੱਖਦਾ ਗਿਆ। ਜਿਸ ਤੋਂ ਬਾਅਦ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ.ਰਾਜ ਬਹਾਦਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਣ ਦੀ ਪੁਸ਼ਟੀ ਕੀਤੀ ਹੈ। ਉਸਨੇ ਇਹ ਵੀ ਕਿਹਾ ਕਿ ਉਸਨੇ ਆਪਣੀ ਜ਼ਿੰਦਗੀ ਵਿੱਚ ਪਹਿਲੀ ਵਾਰ ਅਜਿਹੇ ਵਿਵਹਾਰ ਦਾ ਸਾਹਮਣਾ ਕੀਤਾ ਹੈ।

ਇਹ ਵੀ ਪੜ੍ਹੋ:ਸਿਹਤ ਮੰਤਰੀ ਦੇ ਰੁੱਖੇ ਰਵੱਈਏ ਮਗਰੋਂ ਵੜਿੰਗ ਸਾਹਮਣੇ ਭਾਵੁਕ ਹੋਏ ਵੀਸੀ ਡਾ. ਰਾਜ ਬਹਾਦਰ

-PTC News

  • Share