Fri, Apr 19, 2024
Whatsapp

 ਉਪ-ਕੁਲਪਤੀ ਡਾ. ਰਾਜ ਬਹਾਦਰ ਨਾਲ ਕੀਤੇ ਗਏ ਨਿੰਦਣਯੋਗ ਵਤੀਰੇ ਦੀ ਸੁਖਬੀਰ ਸਿੰਘ ਬਾਦਲ ਨੇ ਕੀਤੀ ਨਿਖੇਧੀ

Written by  Pardeep Singh -- July 30th 2022 08:36 PM
 ਉਪ-ਕੁਲਪਤੀ ਡਾ. ਰਾਜ ਬਹਾਦਰ ਨਾਲ ਕੀਤੇ ਗਏ ਨਿੰਦਣਯੋਗ ਵਤੀਰੇ ਦੀ ਸੁਖਬੀਰ ਸਿੰਘ ਬਾਦਲ ਨੇ ਕੀਤੀ ਨਿਖੇਧੀ

 ਉਪ-ਕੁਲਪਤੀ ਡਾ. ਰਾਜ ਬਹਾਦਰ ਨਾਲ ਕੀਤੇ ਗਏ ਨਿੰਦਣਯੋਗ ਵਤੀਰੇ ਦੀ ਸੁਖਬੀਰ ਸਿੰਘ ਬਾਦਲ ਨੇ ਕੀਤੀ ਨਿਖੇਧੀ

ਚੰਡੀਗੜ੍ਹ: ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਨਾਮਵਰ ਸਰਜਨ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਉਪ-ਕੁਲਪਤੀ ਡਾ. ਰਾਜ ਬਹਾਦਰ ਨਾਲ ਕੀਤੇ ਗਏ ਨਿੰਦਣਯੋਗ ਵਤੀਰੇ ਦੀ ਮੈਂ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਾ ਹਾਂ। ਮੈਂ ਡਾ. ਬਹਾਦੁਰ ਨਾਲ ਗੱਲ ਕੀਤੀ, ਅਤੇ ਉਨ੍ਹਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਦੇ ਨਾਲ-ਨਾਲ, 'ਆਪ' ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਵੱਲੋਂ ਨਿਸ਼ਾਨਾ ਬਣਾ ਕੇ ਕੀਤੇ ਜਾ ਰਹੇ ਦੁਰਵਿਉਹਾਰ ਖ਼ਿਲਾਫ਼ ਪੂਰੇ ਡਾਕਟਰੀ ਭਾਈਚਾਰੇ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ। ਅਜਿਹਾ ਪਹਿਲੀ ਵਾਰ ਨਹੀਂ ਹੋਇਆ। ਆਪਣੇ 'ਉਸਤਾਦ' ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਆਮ ਆਦਮੀ ਪਾਰਟੀ ਦੇ ਮੰਤਰੀ ਅਤੇ ਵਿਧਾਇਕ ਸਰਕਾਰੀ ਅਧਿਕਾਰੀਆਂ ਨੂੰ ਨੀਵਾਂ ਦਿਖਾਉਣ ਲਈ ਆਪਣੀ ਸਿਆਸੀ ਤਾਕਤ ਦੀ ਲਗਾਤਾਰ ਦੁਰਵਰਤੋਂ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੂੰ ਮੇਰੀ ਬੇਨਤੀ ਹੈ ਕਿ ਉਹ ਆਪਣੇ ਵਿਧਾਇਕਾਂ ਦੇ ਅਪਰਾਧਿਕ ਰੁਝਾਨ 'ਤੇ ਲਗਾਮ ਕੱਸਣ, ਨਹੀਂ ਤਾਂ ਪੰਜਾਬੀਆਂ ਦੇ ਤਿੱਖੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਇਹ ਵੀ ਪੜ੍ਹੋ:ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਪੰਜਾਬ ਸਰਕਾਰ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 100 ਕਰੋੜ ਰੁਪਏ ਜਾਰੀ -PTC News


Top News view more...

Latest News view more...