ਮੁੱਖ ਖਬਰਾਂ

Vice President Election 2022 : ਵਿਰੋਧੀ ਧਿਰ ਦੀ ਸਾਂਝੀ ਉਮੀਦਵਾਰ ਮਾਰਗਰੇਟ ਅਲਵਾ ਨੇ ਨਾਮਜ਼ਦਗੀ ਕੀਤੀ ਦਾਖਲ

By Pardeep Singh -- July 19, 2022 1:03 pm -- Updated:July 19, 2022 1:08 pm

ਨਵੀਂ ਦਿੱਲੀ: ਦੇਸ਼ ਦੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਵਿਰੋਧੀ ਧਿਰ ਦੀ ਸਾਂਝੀ ਉਮੀਦਵਾਰ ਮਾਰਗਰੇਟ ਅਲਵਾ ਨੇ ਮੰਗਲਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਮਾਰਗਰੇਟ ਅਲਵਾ ਦੇ ਨਾਮਜ਼ਦਗੀ ਭਰਨ ਸਮੇਂ ਕਾਂਗਰਸ ਆਗੂ ਰਾਹੁਲ ਗਾਂਧੀ, ਸ਼ਰਦ ਪਵਾਰ, ਮੱਲਿਕਾਰਜੁਨ ਖੜਗੇ, ਸੀਤਾਰਾਮ ਯੇਚੁਰੀ ਮੌਜੂਦ ਸਨ।

ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਹੋਈ ਹੈ। ਰਾਸ਼ਟਰਪਤੀ ਲਈ ਦਰੋਪਦੀ ਮੁਰਮੂ ਅਤੇ ਯਸ਼ਵੰਤ ਸਿਨਹਾ ਦੇ ਵਿਚਾਲੇ ਮੁਕਾਬਲਾ ਹੈ। ਵੋਟਾਂ ਦੀ ਗਿਣਤੀ 21 ਨੂੰ ਹੋਵੇਗੀ। ਵੋਟਾਂ ਦੀ ਗਿਣਤੀ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ ਕਿ ਦੇਸ਼ ਦਾ ਰਾਸ਼ਟਰਪਤੀ ਲਈ ਕੋਣ ਜਿੱਤੇਗਾ।

ਇਹ ਵੀ ਪੜ੍ਹੋ:ਸਰਕਾਰੀ ਸਕੂਲਾਂ 'ਚ ਬੱਚਿਆਂ ਦੀ ਦਿਲਚਸਪੀ ਘਟੀ, ਪਿਛਲੇ ਸਾਲ ਦੇ ਮੁਕਾਬਲੇ 2 ਲੱਖ ਦਾਖ਼ਲੇ ਘਟੇ

-PTC News

  • Share