Thu, Apr 16, 2026
Whatsapp

ਵਿੱਕੀ ਮਿੱਡੂ ਖੇੜਾ ਕਤਲ ਮਾਮਲਾ: ਗੈਂਗਸਟਰ ਕੌਸ਼ਲ ਚੌਧਰੀ ਦੀ ਮੋਹਾਲੀ ਅਦਾਲਤ 'ਚ ਹੋਵੇਗੀ ਪੇਸ਼ੀ

Reported by:  PTC News Desk  Edited by:  Riya Bawa -- September 22nd 2021 01:27 PM -- Updated: September 22nd 2021 01:37 PM
ਵਿੱਕੀ ਮਿੱਡੂ ਖੇੜਾ ਕਤਲ ਮਾਮਲਾ: ਗੈਂਗਸਟਰ ਕੌਸ਼ਲ ਚੌਧਰੀ ਦੀ ਮੋਹਾਲੀ ਅਦਾਲਤ 'ਚ ਹੋਵੇਗੀ ਪੇਸ਼ੀ

ਵਿੱਕੀ ਮਿੱਡੂ ਖੇੜਾ ਕਤਲ ਮਾਮਲਾ: ਗੈਂਗਸਟਰ ਕੌਸ਼ਲ ਚੌਧਰੀ ਦੀ ਮੋਹਾਲੀ ਅਦਾਲਤ 'ਚ ਹੋਵੇਗੀ ਪੇਸ਼ੀ

ਮੋਹਾਲੀ: ਵਿੱਕੀ ਮਿੱਡੂ ਖੇੜਾ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਇਆ ਹੈ। ਵਿੱਕੀ ਮਿੱਡੂ ਖੇੜਾ ਕਤਲ ਮਾਮਲੇ ਗੈਂਗਸਟਰ ਕੌਸ਼ਲ ਚੌਧਰੀ ਨੂੰ ਅੱਜ ਦੋ ਦਿਨ ਦਾ ਪੁਲਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮੋਹਾਲੀ ਦੀ ਜਿਲ੍ਹਾ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਵਿਚ ਪੁਲਿਸ ਨੇ ਕੋਈ ਵੀ ਆਰੋਪੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ। ਇਸ ਤੋਂ ਪਹਿਲਾ ਵੀ ਮੋਹਾਲੀ ਪੁਲਿਸ ਵੱਲੋਂ ਜੇਲ੍ਹਾਂ ਵਿਚ ਬੰਦ ਗੈਂਗਸਟਰਾਂ ਕੋਲੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ ਤੇ ਇਸ ਕਰਕੇ ਹੁਣ ਗੈਂਗਸਟਰ ਕੌਸ਼ਲ ਚੌਧਰੀ ਨੂੰ ਗੁਰਦਾਸਪੁਰ ਦੀ ਜੇਲ੍ਹ ਤੋਂ ਮੋਹਾਲੀ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ ਗਿਆ ਸੀ। Youth Akali Dal leader Vicky Middukhera shot dead in Punjab's Mohali - India News ਮਿਲੀ ਜਾਣਕਾਰੀ ਦੇ ਮੁਤਾਬਿਕ ਗੈਂਗਸਟਰ ਕੌਸ਼ਲਚੌਧਰੀ ਦੀ 2 ਦਿਨਾਂ ਰਿਮਾਂਡ ਖ਼ਤਮ ਹੋ ਚੁੱਕੀ ਹੈ। ਇਸ ਦੇ ਨਾਲ ਹੀ ਹੁਣ ਪੁਲਿਸ ਫਿਰ ਤੋਂ ਰਿਮਾਂਡ ਦੀ ਕੋਸ਼ਿਸ਼ ਕਰ ਰਹੀ ਹੈ। ਦੱਸਣਯੋਗ ਹੈ ਕਿ 7 ਅਗਸਤ ਨੂੰ ਮੁਹਾਲੀ ਵਿਚ ਵਿੱਕੀ ਮਿੱਡੂ ਖੇੜਾ ਦਾ ਕਤਲ ਹੋਇਆ ਸੀ। ਯੂਥ ਅਕਾਲੀ ਆਗੂ ਵਿੱਕੀ ਮਿੱਡੂ ਖੇੜਾ ਦਾ ਮੁਹਾਲੀ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਵਿੱਕੀ ਮਿੱਡੂ ਖੇੜਾ ਨੇ ਹਸਪਤਾਲ ‘ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਜਾਣਕਾਰੀ ਅਨੁਸਾਰ 4 ਅਣਪਛਾਤੇ ਨੌਜਵਾਨਾਂ ਨੇ ਯੂਥ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂ ਖੇੜਾ ‘ਤੇ ਫ਼ਾਇਰਿੰਗ ਕੀਤੀ ਗਈ ਸੀ। [caption id="attachment_521512" align="aligncenter" width="700"] ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਲਈ ਗਈ ਵਿੱਕੀ ਮਿੱਡੂਖੇੜਾ ਦੇ ਕਤਲ ਦੀ ਜ਼ਿੰਮੇਵਾਰੀ[/caption] -PTC News


Top News view more...

Latest News view more...

PTC NETWORK
PTC NETWORK