Advertisment

ਵਿੱਕੀ ਮਿੱਡੂਖੇੜਾ ਦੀ ਅੰਤਿਮ ਅਰਦਾਸ 'ਚ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਸਮੇਤ ਪਹੁੰਚੇ ਕਈ ਆਗੂ

author-image
Shanker Badra
Updated On
New Update
ਵਿੱਕੀ ਮਿੱਡੂਖੇੜਾ ਦੀ ਅੰਤਿਮ ਅਰਦਾਸ 'ਚ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਸਮੇਤ ਪਹੁੰਚੇ ਕਈ ਆਗੂ
Advertisment
ਹਲਕਾ ਲੰਬੀ : ਮੋਹਾਲੀ ਵਿਖੇ ਬੀਤੇ ਦਿਨੀਂ ਯੂਥ ਅਕਾਲੀ ਦੇ ਆਗੂ ਵਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ (Vicky Midukhera) ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਮਿੱਡੂਖੇੜਾ ਵਿਖੇ ਵਿੱਕੀ ਮਿੱਡੂਖੇੜਾ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ ਸੀ। ਵਿੱਕੀ ਮਿੱਡੂਖੇੜਾ ਦੀ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਰਾਜਸੀ, ਧਾਰਮਿਕ ਅਤੇ ਸਮਾਜਿਕ ਸਖਸ਼ੀਅਤਾਂ ਨੇ ਹਾਜ਼ਰੀ ਲਵਾਈ। publive-image ਵਿੱਕੀ ਮਿੱਡੂਖੇੜਾ ਦੀ ਅੰਤਿਮ ਅਰਦਾਸ 'ਚ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਸਮੇਤ ਪਹੁੰਚੇ ਕਈ ਆਗੂ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ, ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ , ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਸਮੇਤ ਵੱਖ ਵੱਖ ਪਾਰਟੀਆਂ ਦੇ ਸੀਨੀਅਰ ਆਗੂਆਂ ਨੇ ਸ਼ਾਮਲ ਹੋ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਹਨ।
Advertisment
publive-image ਵਿੱਕੀ ਮਿੱਡੂਖੇੜਾ ਦੀ ਅੰਤਿਮ ਅਰਦਾਸ 'ਚ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਸਮੇਤ ਪਹੁੰਚੇ ਕਈ ਆਗੂ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੀ ਤਸਵੀਰ ਵੇਖ ਕੇ ਭਾਵੁਕ ਹੋ ਗਏ ਸਨ। ਉਨ੍ਹਾਂ ਕਿਹਾ ਕਿ ਅੱਜ ਵੀ ਤਸਵੀਰ ਵੇਖਦਿਆਂ ਇੰਝ ਲੱਗਦਾ ਹੈ ਕਿ ਉਹ ਤਸਵੀਰ ਚੋਂ ਬਾਹਰ ਆ ਜਾਣਗੇ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਬਾਦਲ ਪਰਿਵਾਰ ਦੀ ਮਿੱਡੂਖੇੜਾ ਪਰਿਵਾਰ ਨਾਲ ਪੁਰਾਣੀ ਸਾਂਝ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਵਿੱਕੀ ਮਿੱਡੂਖੇੜਾ ਉਹ ਨੌਜਵਾਨ ਸੀ, ਜਿਸ ਨੇ ਅਜੇ ਬਹੁਤ ਤਰੱਕੀ ਕਰਨੀ ਸੀ। publive-image ਵਿੱਕੀ ਮਿੱਡੂਖੇੜਾ ਦੀ ਅੰਤਿਮ ਅਰਦਾਸ 'ਚ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਸਮੇਤ ਪਹੁੰਚੇ ਕਈ ਆਗੂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੋਸ਼ੀ ਕਿਸੇ ਵੀ ਕੀਮਤ 'ਤੇ ਬਖ਼ਸ਼ੇ ਨਹੀਂ ਜਾਣੇ ਚਾਹੀਦੇ ਅਤੇ ਜੇਕਰ ਸਰਕਾਰ ਬਣੀ ਤਾਂ ਉਨ੍ਹਾਂ ਨੂੰ ਸਖ਼ਤ ਸਜ਼ਾ ਦਿਵਾਈ ਜਾਵੇਗੀ। ਉਨ੍ਹਾਂ ਪਿੰਡ ਮਿੱਡੂਖੇੜਾ ਵਿਖੇ ਯਾਦਗਾਰ ਬਣਾਉਣ ਦੀ ਵੀਹ ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਵਿੱਕੀ ਮਿੱਡੂਖੇੜਾ ਦੇ ਕਾਤਲ ਜਲਦ ਕਾਬੂ ਕੀਤੇ ਜਾਣ ਇਸ ਲਈ ਉਹ ਲਗਾਤਾਰ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਸੰਪਰਕ ਵਿਚ ਹਨ। publive-image ਵਿੱਕੀ ਮਿੱਡੂਖੇੜਾ ਦੀ ਅੰਤਿਮ ਅਰਦਾਸ 'ਚ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਸਮੇਤ ਪਹੁੰਚੇ ਕਈ ਆਗੂ ਦੱਸ ਦੇਈਏ ਕਿ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਐੱਸ.ਓ. ਆਈ. ਦੇ ਸਾਬਕਾ ਪ੍ਰਧਾਨ ਵਿੱਕੀ ਮਿੱਡੂਖੇੜਾ ਦਾ ਅਣਪਛਾਤਿਆਂ ਵੱਲੋਂ 7 ਅਗਸਤ ਸ਼ਨੀਵਾਰ ਨੂੰ ਮੋਹਾਲੀ ਦੇ ਸੈਕਟਰ -71 ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਤੋਂ ਕੁੱਝ ਘੰਟਿਆਂ ਬਾਅਦ ਹੀ ਦਵਿੰਦਰ ਬੰਬੀਹਾ ਗੈਂਗ ਨੇ ਫੇਸਬੁੱਕ 'ਤੇ ਇਕ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। -PTCNews-
sukhbir-singh-badal harsimrat-kaur-badal sri-muktsar-sahib youth-akali-dal-leader vicky-mindukhera
Advertisment

Stay updated with the latest news headlines.

Follow us:
Advertisment