46 ਸਾਲਾ ਔਰਤ ਦਾ ਕੈਨੇਡਾ ‘ਚ ਕਤਲ !
Written by Aarti
--
October 17th 2023 04:31 PM
- ਗੜ੍ਹਸ਼ੰਕਰ ਦੇ ਪਿੰਡ ਰਾਮਪੁਰ (ਬਿਲੜੋ) ਦੀ ਇੱਕ 46 ਸਾਲਾਂ ਔਰਤ ਦਾ ਕੈਨੇਡਾ ਦੇ ਵੈਨਕੂਵਰ ਦੇ ਵਿੱਚ ਪਤੀ ਵਲੋਂ ਬੇਰਹਿਮੀ ਨਾਲ ਕਤਲ ਕਰਨ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ,ਜਾਣਕਾਰੀ ਦਿੰਦੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਕੁਲਵੰਤ ਕੌਰ ਦਾ 10 ਸਾਲ ਪਹਿਲਾਂ ਬਲਵੀਰ ਸਿੰਘ ਨਾਲ ਵਿਆਹ ਹੋਇਆ ਸੀ ਜਿਹੜਾ ਕਿ ਕੈਨੇਡਾ ਵਿੱਚ ਰਹਿੰਦਾ ਸੀ ਤੇ 4 ਸਾਲ ਪਹਿਲਾਂ ਆਪਣੀ ਪਤਨੀ ਕੁਲਵੰਤ ਕੌਰ ਅਤੇ ਬੇਟੇ ਨੂੰ ਕੈਨੇਡਾ ਲੈ ਗਏ ਸੀ, ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੇ ਦਿਨੀਂ ਕੈਨੇਡਾ ਪੁਲਿਸ ਦਾ ਫੋਨ ਆਇਆ ਕਿ ਉਨ੍ਹਾਂ ਦੀ ਲੜਕੀ ਕੁਲਵੰਤ ਕੌਰ ਦਾ ਉਸਦੇ ਪਤੀ ਬਲਵੀਰ ਸਿੰਘ ਨੇ ਕਤਲ ਕਰ ਦਿੱਤਾ ਹੈ।