ਜਲੰਧਰ 'ਚ ਥਾਣੇਦਾਰ ਤੋਂ ਤੰਗ ਆ ਕੇ ਦੋ ਭਰਾਵਾਂ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਇਕ ਦੀ ਲਾਸ਼ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਖੁਦਕੁਸ਼ੀ ਕਰਨ ਵਾਲੇ ਦੋ ਭਰਾਵਾਂ ਵਿੱਚੋਂ ਇੱਕ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ ਲਾਸ਼ ਬਿਆਸ ਦਰਿਆ ਦੇ ਕੰਢੇ ਮੰਡ ਖੇਤਰ ਦੇ ਪਿੰਡ ਧੂੰਦਾ (ਤਲਵੰਡੀ ਚੌਧਰੀਆਂ) ਤੋਂ ਮਿਲੀ ਹੈ। ਮ੍ਰਿਤਕ ਦੀ ਪਛਾਣ ਜਸ਼ਨਦੀਪ ਵਜੋਂ ਹੋਈ ਹੈ।