News Ticker

ਵਿਜੀਲੈਂਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫ਼ਤਾਰ

By Ravinder Singh -- August 22, 2022 7:29 pm -- Updated:August 23, 2022 9:08 am

ਲੁਧਿਆਣਾ : ਵਿਜੀਲੈਂਸ ਨੇ ਕਾਂਗਰਸ ਦੇ ਖ਼ੁਰਾਕ ਤੇ ਸਪਲਾਈ ਮਾਮਲਿਆਂ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਭਾਰਤ ਭੂਸ਼ਣ ਨੂੰ ਇਕ ਸੈਲੂਨ ਵਿਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਆਸ਼ੂ 'ਤੇ 2,000 ਕਰੋੜ ਰੁਪਏ ਦੇ ਟੈਂਡਰਾਂ 'ਚ ਕਥਿਤ ਘਪਲੇ ਦਾ ਦੋਸ਼ ਹੈ।

ਵਿਜੀਲੈਂਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫ਼ਤਾਰਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਵਿਜੀਲੈਂਸ ਨੇ ਲੁਧਿਆਣਾ ਤੋਂ ਗ੍ਰਿਫਤਾਰ ਕਰ ਲਿਆ ਹੈ। ਸਾਬਕਾ ਮੰਤਰੀ ਆਸ਼ੂ ਜਦੋਂ ਸੈਲੂਨ ਵਿੱਚ ਬੈਠੇ ਸਨ। ਇਸ ਸਬੰਧੀ ਕਾਂਗਰਸੀ ਐਮਪੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਅੱਜ ਜਦੋਂ ਅਸੀਂ ਚੰਡੀਗੜ੍ਹ ਤੋਂ ਇੱਥੇ ਪਹੁੰਚੇ ਤਾਂ ਮੈਂ ਆਸ਼ੂ ਨੂੰ ਉਨ੍ਹਾਂ ਦੇ ਘਰ ਛੱਡ ਕੇ ਗਿਆ। ਇਸ ਤੋਂ ਕੁਝ ਸਮੇਂ ਬਾਅਦ ਹੀ ਆਸ਼ੂ ਨੂੰ ਸੈਲੂਨ ਵਿੱਚ ਬੈਠੇ ਸਮੇਂ ਗ੍ਰਿਫਤਾਰ ਕਰ ਲਿਆ। ਉਨ੍ਹਾਂ ਅਸੀਂ ਕਹਿੰਦੇ ਰਹੇ ਕਿ ਤੁਸੀਂ ਆਪਣੇ ਕੋਈ ਪਹਿਚਾਣ ਪੱਤਰ ਵਿਖਾਓ ਪਰ ਉਨ੍ਹਾਂ ਕੋਈ ਪੱਤਰ ਨਾ ਦਿਖਾਇਆ। ਵਿਜੀਲੈਂਸ ਦੀ ਰਾਡਾਰ ਉਤੇ ਕਈ ਕਾਂਗਰਸੀ ਆਗੂ ਹਨ। ਇਸ ਤੋਂ ਪਹਿਲਾਂ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਰੁੱਖਾਂ ਲਈ ਕਮਿਸ਼ਨ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਵਿਜੀਲੈਂਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫ਼ਤਾਰਕਾਬਿਲੇਗੌਰ ਹੈ ਕਿ ਦਾਣਾ ਮੰਡੀਆਂ ’ਚ ਕਣਕ ਦੀ ਲੋਡਿੰਗ ਤੇ ਅਨਲੋਡਿੰਗ ਲਈ ਮਜ਼ਦੂਰਾਂ ਤੇ ਵਾਹਨਾਂ ਨੂੰ ਲੈ ਕੇ ਟੈਂਡਰ ਜਾਰੀ ਹੋਏ ਸਨ। ਇਸ ਵਿੱਚ ਇਹ ਗੱਲ ਸਾਹਮਣੇ ਆਈ ਕਿ ਕਈ ਅਜਿਹੇ ਵਾਹਨਾਂ ਦੇ ਨੰਬਰ ਲਾਏ ਗਏ, ਜੋ ਟਰੱਕਾਂ ਦੀ ਥਾਂ ਸਕੂਟਰਾਂ ਤੇ ਮੋਟਰਸਾਈਕਲਾਂ ਦੇ ਸਨ। ਜਿਨ੍ਹਾਂ ਵਾਹਨਾਂ ਦੇ ਇਹ ਨੰਬਰ ਹਨ, ਉਹ ਮਾਲ ਢੋਹਣ ਲਈ ਯੋਗ ਹੀ ਨਹੀਂ ਹਨ। ਇਹ ਵੀ ਗੱਲ ਸਾਹਮਣੇ ਆ ਰਹੀ ਹੈ ਕਿ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀਆਂ ਦੇ ਕਾਫ਼ੀ ਨਜ਼ਦੀਕੀ ਸਨ। ਇਸ ਕਾਰਨ ਮਿਲੀਭੁਗਤ ਕਰਕੇ ਉਸ ਨੂੰ ਟੈਂਡਰ ਦਿੱਤੇ ਗਏ। ਇਹ ਵੀ ਦੱਸਿਆ ਗਿਆ ਹੈ ਕਿ ਇਸ ਮਿਲੀਭੁਗਤ ’ਚ ਸਭ ਤੋਂ ਵੱਡਾ ਹੱਥ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਸੀ।

ਵਿਜੀਲੈਂਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫ਼ਤਾਰਹੁਣ ਵਿਜੀਲੈਂਸ ਦੀ ਟੀਮ ਇਹ ਜਾਂਚ ਕਰਨ ’ਚ ਲੱਗੀ ਸੀ ਮੀਨੂੰ ਪੰਕਜ ਮਲਹੋਤਰਾ ਰਾਹੀਂ ਕਿਹੜਾ-ਕਿਹੜਾ ਫੂਡ ਐਂਡ ਸਪਲਾਈ ਵਿਭਾਗ ਦਾ ਅਧਿਕਾਰੀ ਇਸ ਮਾਮਲੇ ’ਚ ਸ਼ਾਮਲ ਹੈ। ਇਹ ਵੀ ਗੱਲ ਸਾਹਮਣੇ ਆ ਰਹੀ ਸੀ ਕਿ ਤੇਲੂ ਰਾਮ ਤੇ ਮੀਨੂੰ ਪੰਕਜ ਮਲਹੋਤਰਾ ਵਿੱਚ ਕਾਫ਼ੀ ਨੇੜਲੇ ਸਬੰਧ ਸਨ ਤੇ ਇਸੇ ਦਾ ਫਾਇਦਾ ਚੁੱਕ ਕੇ ਤੇਲੂ ਰਾਮ ਨੇ ਵੱਡੇ ਟੈਂਡਰ ਲਏ ਸਨ। ਇਹ ਵੀ ਗੱਲ ਸਾਹਮਣੇ ਆ ਰਹੀ ਸੀ ਕਿ ਮੀਨੂੰ ਪੰਕਜ ਮਲਹੋਤਰਾ ਨੂੰ ਵਿਜੀਲੈਂਸ ਨੇ ਆਪਣੇ ਦਫ਼ਤਰ ਬੁਲਾਇਆ ਸੀ ਪਰ ਉਹ ਪੇਸ਼ ਨਹੀਂ ਹੋਇਆ ਸੀ, ਜਿਸ ਕਾਰਨ ਵਿਜੀਲੈਂਸ ਦੀ ਟੀਮ ਨੇ ਉਸ ਨੂੰ ਵੀ ਨਾਮਜ਼ਦ ਕੀਤਾ ਸੀ।

ਇਹ ਵੀ ਪੜ੍ਹੋ : ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਪੈਸੇ ਜਾਰੀ ਨਾ ਹੋਣ ਕਾਰਨ ਰੋਕੀਆਂ ਡਿਗਰੀਆਂ, ਵਿਦਿਆਰਥੀਆਂ ਦਾ ਭਵਿੱਖ ਧੁੰਦਲਾ

 

  • Share