Wed, May 8, 2024
Whatsapp

ਭ੍ਰਿਸ਼ਟਾਚਾਰ 'ਤੇ ਸ਼ਿਕੰਜਾ : ਵਿਜੀਲੈਂਸ ਵੱਲੋਂ ਪੰਜਾਬ ਰੋਡਵੇਜ਼ ਦੇ ਦੋ ਇੰਸਪੈਕਟਰ ਕਾਬੂ

Written by  Ravinder Singh -- September 10th 2022 07:39 PM -- Updated: September 10th 2022 07:43 PM
ਭ੍ਰਿਸ਼ਟਾਚਾਰ 'ਤੇ ਸ਼ਿਕੰਜਾ : ਵਿਜੀਲੈਂਸ ਵੱਲੋਂ ਪੰਜਾਬ ਰੋਡਵੇਜ਼ ਦੇ ਦੋ ਇੰਸਪੈਕਟਰ ਕਾਬੂ

ਭ੍ਰਿਸ਼ਟਾਚਾਰ 'ਤੇ ਸ਼ਿਕੰਜਾ : ਵਿਜੀਲੈਂਸ ਵੱਲੋਂ ਪੰਜਾਬ ਰੋਡਵੇਜ਼ ਦੇ ਦੋ ਇੰਸਪੈਕਟਰ ਕਾਬੂ

ਅੰਮਿ੍ਤਸਰ : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਸਬੰਧੀ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਿੱਢੀ ਮੁਹਿੰਮ ਤਹਿਤ ਅੱਜ ਪੰਜਾਬ ਰੋਡਵੇਜ਼ ਦੇ ਦੋ ਸੇਵਾਮੁਕਤ ਇੰਸਪੈਕਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਕਿ ਰੋਡਵੇਜ਼ ਦੀਆਂ ਸਰਕਾਰੀ ਬੱਸਾਂ ਦੇ ਰਵਾਨਾ ਹੋਣ ਦਾ ਸਮਾਂ ਪ੍ਰਾਈਵੇਟ ਬੱਸਾਂ ਨੂੰ ਵੇਚ ਕੇ ਰਿਸ਼ਵਤ ਇਕੱਤਰ ਕਰਨ ਦੇ ਦੋਸ਼ਾਂ ਤਹਿਤ ਦਰਜ ਇਕ ਮੁਕੱਦਮੇ ਵਿਚ ਭਗੌੜੇ ਚੱਲ ਰਹੇ ਸੀ। ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਪੰਜਾਬ ਰੋਡਵੇਜ਼ ਦੇ ਦੋ ਇੰਸਪੈਕਟਰ ਕਾਬੂਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਦੇ ਕੁੱਝ ਮੁਲਾਜ਼ਮਾਂ ਵੱਲੋਂ ਸਰਕਾਰੀ ਬੱਸਾਂ ਦੇ ਬੱਸ ਅੱਡੇ ਵਿਚੋਂ ਚੱਲਣ ਦਾ ਟਾਇਮ ਪ੍ਰਾਈਵੇਟ ਬੱਸਾਂ ਨੂੰ ਵੇਚ ਕੇ ਰੋਜ਼ਾਨਾ/ਮਹੀਨਾਵਾਰ ਰਿਸ਼ਵਤ ਇਕੱਠੀ ਕਰਨ ਦੇ ਦੋਸ਼ ਲੱਗੇ ਸਨ ਤੇ ਇਸ ਸਬੰਧੀ ਬਿਊਰੋ ਵੱਲੋਂ ਮੁਕੱਦਮਾ ਨੰਬਰ 5 ਮਿਤੀ 30-04-2021 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਪੰਜਾਬ ਰੋਡਵੇਜ਼ ਦੇ ਦੋ ਇੰਸਪੈਕਟਰ ਕਾਬੂਉਨ੍ਹਾਂ ਦੱਸਿਆ ਕਿ ਇਸ ਮੁਕੱਦਮੇ ਵਿਚ ਸ਼ਾਮਲ ਦੋਸ਼ੀਆਂ ਵਿੱਚੋਂ ਭਗੌੜੇ ਚਲੇ ਆ ਰਹੇ ਪੰਜਾਬ ਰੋਡਵੇਜ਼ ਡਿਪੂ ਅੰਮ੍ਰਿਤਸਰ-2 ਦੇ ਸੇਵਾਮੁਕਤ ਇੰਸਪੈਕਟਰ ਰਾਜ ਕੁਮਾਰ ਰਾਜੂ ਵਾਸੀ ਪਿੰਡ ਫੁੱਲੜਾ ਤਹਿਸੀਲ ਤੇ ਜ਼ਿਲ੍ਹਾ ਪਠਾਨਕੋਟ ਤੇ ਤਰਸੇਮ ਸਿੰਘ ਸੇਵਾਮੁਕਤ ਇੰਸਪੈਕਟਰ ਪੰਜਾਬ ਰੋਡਵੇਜ਼ ਡਿਪੂ ਜਲੰਧਰ-1 ਵਾਸੀ ਪਿੰਡ ਚੱਕਖੇਲਾਂ, ਜ਼ਿਲ੍ਹਾ ਹੁਸ਼ਿਆਰਪੁਰ ਨੂੰ ਅੱਜ ਵਿਜੀਲੈਂ ਬਿਉਰੋ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਉਕਤ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਜਾਰੀ ਹੈ। -PTC News ਇਹ ਵੀ ਪੜ੍ਹੋ : ਕੇਂਦਰ ਨੇ ਠੁਕਰਾਈ ਤਜਵੀਜ਼, ਮੁੱਖ ਮੰਤਰੀ ਮਾਨ ਵੱਲੋਂ ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਦਾ ਫ਼ੈਸਲਾ


Top News view more...

Latest News view more...