Sat, Apr 27, 2024
Whatsapp

ਵਿਜੀਲੈਂਸ ਬਿਊਰੋ ਨੇ 10 ਹਜ਼ਾਰ ਦੀ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕੀਤਾ ਕਾਬੂ

Written by  Shanker Badra -- December 17th 2019 11:16 AM
ਵਿਜੀਲੈਂਸ ਬਿਊਰੋ ਨੇ 10 ਹਜ਼ਾਰ ਦੀ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ 10 ਹਜ਼ਾਰ ਦੀ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ 10 ਹਜ਼ਾਰ ਦੀ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕੀਤਾ ਕਾਬੂ:ਮੋਹਾਲੀ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ ਖਰੜ ਜ਼ਿਲ੍ਹਾ ਐੱਸਏਐੱਸ ਨਗਰ ਵਿਖੇ ਤਾਇਨਾਤ ਏਐੱਸਆਈ ਹਰਜੀਤ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਏਐਸਆਈ ਨੂੰ ਸ਼ਿਕਾਇਤਕਰਤਾ ਦਵਿੰਦਰ ਸਿੰਘ ਵਾਸੀ ਪਿੰਡ ਪੜੋਲ, ਜ਼ਿਲ੍ਹਾ ਮੋਹਾਲੀ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਹੈ। [caption id="attachment_370203" align="aligncenter" width="300"]Vigilance Bureau 10 thousand bribe Takes ASI Arrested ਵਿਜੀਲੈਂਸ ਬਿਊਰੋ ਨੇ 10 ਹਜ਼ਾਰ ਦੀ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕੀਤਾ ਕਾਬੂ[/caption] ਮਿਲੀ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋਂ ਦਰਜ ਕਰਵਾਏ ਪੁਲਿਸ ਕੇਸ ਵਿੱਚ ਦੋਸ਼ੀਆਂ ਦੀ ਅਦਾਲਤ ਵਿੱਚ ਜ਼ਮਾਨਤ ਹੋਣ ਤੋਂ ਰੋਕਣ ਅਤੇ ਅਦਾਲਤ ਵਿੱਚ  ਇਸ ਕੇਸ ਦੀ ਚੰਗੀ ਤਰ੍ਹਾਂ ਪੈਰਵੀ ਕਰਨ ਬਦਲੇ ਉਕਤ ਏ.ਐਸ.ਆਈ ਵਲੋਂ 10,000 ਰੁਪਏ ਦੀ ਮੰਗ ਕੀਤੀ ਗਈ ਸੀ। [caption id="attachment_370201" align="aligncenter" width="300"]Vigilance Bureau 10 thousand bribe Takes ASI Arrested ਵਿਜੀਲੈਂਸ ਬਿਊਰੋ ਨੇ 10 ਹਜ਼ਾਰ ਦੀ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕੀਤਾ ਕਾਬੂ[/caption] ਜਿਸ ਤੋਂ ਬਾਅਦ ਵਿਜੀਲੈਂਸ ਨੇ ਸ਼ਿਕਾਇਤ ਦੀ ਪੜਤਾਲ 'ਤੇ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੂਐਡ ਥਾਣਾ ਮੋਹਾਲੀ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। -PTCNews


Top News view more...

Latest News view more...