Sat, Apr 20, 2024
Whatsapp

ਵਿਜੀਲੈਂਸ ਬਿਊਰੋ ਪੰਜਾਬ ਨੇ ਸਹਾਇਕ ਫੂਡ ਸਪਲਾਈ ਅਫਸਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Written by  Shanker Badra -- October 22nd 2019 11:46 AM
ਵਿਜੀਲੈਂਸ ਬਿਊਰੋ ਪੰਜਾਬ ਨੇ ਸਹਾਇਕ ਫੂਡ ਸਪਲਾਈ ਅਫਸਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਪੰਜਾਬ ਨੇ ਸਹਾਇਕ ਫੂਡ ਸਪਲਾਈ ਅਫਸਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਪੰਜਾਬ ਨੇ ਸਹਾਇਕ ਫੂਡ ਸਪਲਾਈ ਅਫਸਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ:ਚੰਡੀਗੜ੍ਹ : ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਕਸਬਾ ਝੂਨੀਰ ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਸਹਾਇਕ ਫੂਡ ਸਪਲਾਈ ਅਫਸਰ (ਏ.ਐਫ.ਐਸ.ਓ) ਨੂੰ 5,000 ਰੁਪਏ ਦੀਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਫਸਰ ਸੁਖਦੇਵ ਸਿੰਘ ਨੂੰ ਸ਼ਿਕਾਇਤ ਕਰਤਾ ਹਰਦੀਪ ਸਿੰਘ ਵਾਸੀ ਪਿੰਡ ਬੀਰੇਵਾਲਾ, ਮਾਨਸਾ ਦੀ ਸ਼ਿਕਾਇਤ 'ਤੇ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। [caption id="attachment_352240" align="aligncenter" width="300"]Vigilance Bureau Punjab Assistant Food Supply Officer bribe Taking Arrested ਵਿਜੀਲੈਂਸ ਬਿਊਰੋ ਪੰਜਾਬ ਨੇਸਹਾਇਕ ਫੂਡ ਸਪਲਾਈ ਅਫਸਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ[/caption] ਇਸ ਦੌਰਾਨ ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਉਕਤ ਅਫਸਰ ਵਲੋਂ ਉਸ ਦੇ ਸਸਤੇ ਰਾਸ਼ਨ ਦੇ ਸਰਕਾਰੀ ਡਿੱਪੂ ਦਾ ਲਾਈਸੈਂਸ ਰੱਦ ਨਾ ਕਰਨ ਅਤੇ ਜਾਂਚ 'ਚ ਉਸ ਦੀ ਮਦਦ ਕਰਨ ਬਦਲੇ 5,000 ਰੁਪਏ ਦੀ ਮੰਗ ਕੀਤੀ ਗਈ ਹੈ। [caption id="attachment_352239" align="aligncenter" width="300"]Vigilance Bureau Punjab Assistant Food Supply Officer bribe Taking Arrested ਵਿਜੀਲੈਂਸ ਬਿਊਰੋ ਪੰਜਾਬ ਨੇਸਹਾਇਕ ਫੂਡ ਸਪਲਾਈ ਅਫਸਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ[/caption] ਜਿਸ ਤੋਂ ਬਾਅਦ ਵਿਜੀਲੈਂਸ ਨੇ ਪੜਤਾਲ ਉਪਰੰਤ ਉਕਤ ਅਫਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। -PTCNews


Top News view more...

Latest News view more...