ਮਿਠਾਈ ਅਤੇ ਖਾਣ ਵਾਲੇ ਪਦਾਰਥਾਂ ਵਿਚ ਹੋ ਰਹੀ ਮਿਲਾਵਟ ਨੂੰ ਰੋਕਣ ਲਈ ਵਿਜੀਲੈਂਸ ਬਿਊਰੋ ਨੇ ਮਠਿਆਈ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ

Vigilance Bureau punjab Sweets Shops Checked

ਮਿਠਾਈ ਅਤੇ ਖਾਣ ਵਾਲੇ ਪਦਾਰਥਾਂ ਵਿਚ ਹੋ ਰਹੀ ਮਿਲਾਵਟ ਨੂੰ ਰੋਕਣ ਲਈ ਵਿਜੀਲੈਂਸ ਬਿਊਰੋ ਨੇ ਮਠਿਆਈ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ:ਚੰਡੀਗੜ੍ਹ : ਵਿਜੀਲੈਂਸ ਬਿਊਰੋ ਨੇ ਮਿਠਾਈ ਅਤੇ ਖਾਣ ਵਾਲੇ ਪਦਾਰਥਾਂ ਵਿਚ ਹੋ ਰਹੀ ਮਿਲਾਵਟ ਨੂੰ ਰੋਕਣ ਲਈ ਅੱਜ ਸੂਬੇ ਭਰ ਵਿਚ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ਵਿੱਚ ਮਿਠਾਈ ਵਾਲੀਆਂ ਦੁਕਾਨਾਂ ਉਪਰ ਸਿਹਤ ਅਤੇ ਖੁਰਾਕ ਸੁਰੱਖਿਆ ਅਫਸਰਾਂ ਦੇ ਸਹਿਯੋਗ ਨਾਲ ਅਚਨਚੇਤ ਸਾਂਝੀ ਚੈਕਿੰਗ ਕੀਤੀ ਅਤੇ ਖੁਰਾਕੀ ਵਸਤਾਂ ਦੇ ਨਮੂਨੇ ਇਕੱਠੇ ਕੀਤੇ ਹਨ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਚੀਫ ਡਾਇਰੈਕਟਰ ਕਮ ਏਡੀਜੀਪੀ ਵਿਜੀਲੈਂਸ ਬਿਊਰੋ ਬੀ.ਕੇ. ਉਪਲ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਨੇ ਅੱਜ ਸਿਹਤ ਅਧਿਕਾਰੀਆਂ ਅਤੇ ਖੁਰਾਕ ਸੁਰੱਖਿਆ ਅਧਿਕਾਰੀਆਂ ਨਾਲ ਮਿਲ ਕੇ ਮਿਠਾਈ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਖੋਆ, ਚਮਚੰਮ, ਕਲਾਕੰਦ, ਗੁਲਾਬ ਜਾਮਨ, ਬਰਫੀ, ਲੱਡੂ, ਪੈਟੀਜ਼ ਅਤੇ ਪਨੀਰ ਵਰਗੀਆਂ ਵਸਤਾਂ ਦੇ ਨਮੂਨੇ ਇਕੱਠੇ ਕੀਤੇ ਹਨ।

ਉਨ੍ਹਾਂ ਕਿਹਾ ਕਿ ਮਿਠਾਈ ਦੀਆਂ ਦੁਕਾਨਾਂ ਤੋਂ ਇਕੱਤਰ ਕੀਤੇ ਨਮੂਨੇ ਰਾਜ ਦੇ ਖੁਰਾਕ ਪਰਖ ਪ੍ਰਯੋਗਸ਼ਾਲਾ ਵਿਚ ਪਰਖ ਲਈ ਭੇਜੇ ਜਾਣਗੇ।ਉਨ੍ਹਾਂ ਕਿਹਾ ਕਿ ਜਿਹੜੇ ਲੋਕ ਖਾਣ ਵਾਲੇ ਪਦਾਰਥਾਂ ਵਿੱਚ ਮਿਲਾਵਟ ਦੇ ਦੋਸ਼ੀ ਪਾਏ ਗਏ ਉਨ੍ਹਾਂ ਵਿਰੁੱਧ ਖੁਰਾਕ ਸੁਰੱਖਿਆ ਕਾਨੂੰਨ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ।ਉੱਪਲ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਦਾ ਸਾਰਾ ਸਟਾਫ ਤਿਉਹਾਰਾਂ ਦੇ ਮੌਸਮ ਦੌਰਾਨ ਮਿਠਾਈ ਦੀਆਂ ਦੁਕਾਨਾਂ ਵਿਚ ਹੁੰਦੀ ਮਿਲਾਵਟ ਨੂੰ ਰੋਕਣ ਲਈ ਸਮਰਪਣ ਅਤੇ ਇਮਾਨਦਾਰੀ ਨਾਲ ਕੰਮ ਕਰ ਰਿਹਾ ਹੈ।
-PTCNews