Sat, Apr 27, 2024
Whatsapp

ਵਿਜੀਲੈਂਸ ਵਿਭਾਗ ਦੀ ਟੀਮ ਨੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

Written by  Shanker Badra -- February 15th 2020 01:55 PM
ਵਿਜੀਲੈਂਸ ਵਿਭਾਗ ਦੀ ਟੀਮ ਨੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਵਿਭਾਗ ਦੀ ਟੀਮ ਨੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਵਿਭਾਗ ਦੀ ਟੀਮ ਨੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ:ਗੁਰਦਾਸਪੁਰ : ਵਿਜੀਲੈਂਸ ਵਿਭਾਗ ਦੀ ਟੀਮ ਨੇ ਗੁਰਦਾਸਪੁਰ ਦੇ ਥਾਣਾ ਬਹਿਰਾਮਪੁਰ ਵਿਚ ਤਾਇਨਾਤ ਏਐੱਸਆਈ ਹਰਜਿੰਦਰ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਦੌਰਾਨ ਫੜੇ ਗਏ ਏਐੱਸਆਈ ਨੇ ਦੱਸਿਆ ਕਿ ਰਿਸ਼ਵਤ ਦੇ 10 ਹਜਾਰ ਰੁਪਏ ਵਿਚੋਂ 5 ਹਜ਼ਾਰ ਰੁਪਏ ਥਾਣਾ ਮੁਖੀ ਦੇ ਹਨ। ਇਸ ਸਬੰਧੀ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਪਰ ਹਾਲੇ ਥਾਣਾ ਇੰਚਾਰਜ ਹੱਥ ਨਹੀਂ ਲੱਗਾ। [caption id="attachment_389235" align="aligncenter" width="300"]ਵਿਜੀਲੈਂਸ ਵਿਭਾਗ ਦੀ ਟੀਮ ਨੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ ਵਿਜੀਲੈਂਸ ਵਿਭਾਗ ਦੀ ਟੀਮ ਨੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ[/caption] ਮਿਲੀ ਜਾਣਕਾਰੀ ਅਨੁਸਾਰ 29 ਜਨਵਰੀ 2020 ਨੂੰ ਸਰਬਜੀਤ ਸਿੰਘ ਵਾਸੀ ਪਿੰਡ ਮਟਮਾਂ ਅਤੇ ਮੁਨੀਸ਼ ਕੁਮਾਰ ਦਾ ਆਪਸ ਵਿਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਜਿਸ ਕਾਰਨ ਮੁਨੀਸ਼ ਨੇ ਸਰਬਜੀਤ ਸਿੰਘ ਖ਼ਿਲਾਫ਼ ਬਹਿਰਾਮਪੁਰ ਥਾਣੇ ਵਿਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਵਾਇਆ। ਇਸ ਲਈ ਏਐੱਸਆਈ ਹਰਜਿੰਦਰ ਸਿੰਘ ਨੇ ਜਾਂਚ ਰਿਪੋਰਟ ਨੂੰ ਸਰਬਜੀਤ ਦੇ ਹੱਕ 'ਚ ਕਰਨ ਲਈ 10,000 ਰੁਪਏ ਦੀ ਰਿਸ਼ਵਤ ਮੰਗੀ ਸੀ। [caption id="attachment_389233" align="aligncenter" width="300"]ਵਿਜੀਲੈਂਸ ਵਿਭਾਗ ਦੀ ਟੀਮ ਨੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ ਵਿਜੀਲੈਂਸ ਵਿਭਾਗ ਦੀ ਟੀਮ ਨੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ[/caption] ਜਿਸ ਤੋਂ ਬਾਅਦ ਇਸ ਬਾਰੇ ਸਰਬਜੀਤ ਨੇ ਵਿਜੀਲੈਂਸ ਨੂੰ ਸ਼ਿਕਾਇਤ ਕਰ ਦਿੱਤੀ। ਅੰਮ੍ਰਿਤਸਰ ਦੀ ਵਿਜੀਲੈਂਸ ਟੀਮ ਨੇ ਪੂਰਾ ਟਰੈਪ ਲਾ ਕੇ ਉਸ ਨੂੰ ਗੁਰਦਾਸਪੁਰ ਦੇ ਜੇਲ੍ਹ ਰੋਡ ਤੋਂ ਸਰਕਾਰੀ ਗਵਾਹਾਂ ਦੇ ਵਿਚ ਗਿ੍ਫ਼ਤਾਰ ਕਰ ਲਿਆ ਹੈ। ਉਧਰ ਫੜੇ ਗਏ ਏਐੱਸਆਈ ਹਰਜਿੰਦਰ ਸਿੰਘ ਨੇ ਵਿਜੀਲੈਂਸ ਨੂੰ ਦਿੱਤੇ ਬਿਆਨ ਵਿਚ ਕਿਹਾ ਹੈ ਕਿ ਰਿਸ਼ਵਤ ਦੇ ਪੈਸਿਆਂ ਵਿਚੋਂ 5 ਹਜ਼ਾਰ ਰੁਪਏ ਥਾਣਾ ਮੁਖੀ ਦਾ ਵੀ ਹਿੱਸਾ ਹੈ। -PTCNews


Top News view more...

Latest News view more...