Advertisment

ਵਿਜੀਲੈਂਸ ਨੇ ਏ.ਐਸ.ਆਈ ਤੇ ਇਕ ਹੋਰ ਵਿਅਕਤੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

author-image
Riya Bawa
New Update
ਵਿਜੀਲੈਂਸ ਨੇ ਏ.ਐਸ.ਆਈ ਤੇ ਇਕ ਹੋਰ ਵਿਅਕਤੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ
Advertisment
ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸ਼ਹਿਣਸ਼ੀਲਤਾ ਦੀ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਮੁਹਿੰਮ ਦੌਰਾਨ ਇੱਕ ਵਿਅਕਤੀ ਕਰਮਜੀਤ ਸਿੰਘ ਕੰਮਾ ਨੂੰ ਬਿਜਲੀ ਚੋਰੀ ਵਿਰੁੱਧ ਪੁਲਿਸ ਥਾਣਾ, ਪੀ.ਐਸ.ਪੀ.ਸੀ.ਐਲ., ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ ਹਰਪ੍ਰੀਤ ਸਿੰਘ ਦੀ ਤਰਫੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
Advertisment
PTC News-Latest Punjabi news ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐਸਆਈ ਹਰਪ੍ਰੀਤ ਸਿੰਘ ਅਤੇ ਕਰਮਜੀਤ ਸਿੰਘ ਨੂੰ ਤਰਲੋਚਨ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ. ਉਸ ਦੇ ਘਰੇਲੂ ਬਿਜਲੀ ਚੋਰੀ ਦੇ ਕੇਸ ਨੂੰ ਨਿਪਟਾਉਣ ਲਈ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 5,000 ਰੁਪਏ ਵਿੱਚ ਹੋਇਆ ਹੈ। Vigilance Bureau arrests Punjab Roadways supervisor absconding in corruption case ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੇ ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਏਐਸਆਈ ਦੇ ਵਿਚੋਲੇ ਵਜੋਂ ਇੱਕ ਪ੍ਰਾਇਵੇਟ ਵਿਅਕਤੀ ਕਰਮਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਏਐਸਆਈ ਹਰਪ੍ਰੀਤ ਸਿੰਘ ਦੀ ਤਰਫੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨਾਂ ਅੱਗੇ ਦੱਸਿਆ ਕਿ ਇਸ ਸਬੰਧ ਵਿਚ ਐਫ.ਆਈ.ਆਰ. ਨੰਬਰ 15 ਮਿਤੀ 16.09.2022 ਤਹਿਤ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਤਹਿਤ ਵਿਜੀਲੈਂਸ ਥਾਣਾ ਫਲਾਇੰਗ ਸਕੁਐਡ-1, ਪੰਜਾਬ ਐਸ.ਏ.ਐਸ.ਨਗਰ ਵਿਖੇ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ। publive-image -PTC News
latest-news punjabi-news bribe asi vigilance asi-harpreet-singh
Advertisment

Stay updated with the latest news headlines.

Follow us:
Advertisment