Sat, Apr 27, 2024
Whatsapp

ਵਿਜੀਲੈਂਸ ਵਿਭਾਗ ਨੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

Written by  Shanker Badra -- January 22nd 2020 10:57 AM
ਵਿਜੀਲੈਂਸ ਵਿਭਾਗ ਨੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਵਿਭਾਗ ਨੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਵਿਭਾਗ ਨੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ASI ਨੂੰ ਰੰਗੇ ਹੱਥੀਂ ਕੀਤਾ ਕਾਬੂ:ਤਰਨਤਾਰਨ : ਵਿਜੀਲੈਂਸ ਵਿਭਾਗ ਤਰਨਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ਵਿਚ ਥਾਣਾ ਵਿਜੀਲੈਂਸ ਅੰਮ੍ਰਿਤਸਰ ਵਿਖੇ ਚੌਂਕੀ ਇੰਚਾਰਜ ਦੇ ਖ਼ਿਲਾਫ਼ ਕੇਸ ਦਰਜ ਕਰਕੇ ਵਿਜੀਲੈਂਸ ਵਿਭਾਗ ਵੱਲੋਂ ਅਗਲੇਰੀ ਕਾਰਵਾਈ ਕਰ ਦਿੱਤੀ ਹੈ। [caption id="attachment_382031" align="aligncenter" width="300"]Vigilance department Arrested ASI by taking Rs 10,000 bribe ਵਿਜੀਲੈਂਸ ਵਿਭਾਗ ਨੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ASI ਨੂੰ ਰੰਗੇ ਹੱਥੀਂ ਕੀਤਾ ਕਾਬੂ[/caption] ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਰਨਤਾਰਨਵਿਜੀਲੈਂਸ ਦੇ ਡੀ.ਐੱਸ.ਪੀ ਕੁਲਦੀਪ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ ਵਿਜੀਲੈਂਸ ਅੰਮ੍ਰਿਤਸਰ ਦੇ ਹੁਕਮਾਂ ਤਹਿਤ ਇਹ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਵਿਭਾਗ ਨੂੰ ਬਲਦੇਵ ਸਿੰਘ ਮਹੰਤ ਪੁੱਤਰ ਗੁਰਨਾਮ ਸਿੰਘ ਵਾਸੀ ਡੇਰਾ ਟੱਕਰਾਂ ਦਾ ਅੱਡਾ ਨੂਰਦੀ, ਤਰਨਤਾਰਨ ਵੱਲੋਂ ਦਰਖਾਸਤ ਦਿੱਤੀ ਗਈ ਸੀ। [caption id="attachment_382032" align="aligncenter" width="300"] Vigilance department Arrested ASI by taking Rs 10,000 bribe ਵਿਜੀਲੈਂਸ ਵਿਭਾਗ ਨੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ASI ਨੂੰ ਰੰਗੇ ਹੱਥੀਂ ਕੀਤਾ ਕਾਬੂ[/caption] ਉਸ ਦਾ ਯਾਦਵਿੰਦਰ ਸਿੰਘ ਅਤੇ ਸੁਰਜੀਤ ਕੌਰ ਨਾਲ ਝਗੜਾ ਹੋ ਗਿਆ ਸੀ ਅਤੇ ਉਹ ਜ਼ਖਮੀ ਹੋ ਗਿਆ ਸੀ। ਇਸ ਝਗੜੇ ਦੌਰਾਨ ਮਾਰਕੁੱਟ ਦਾ ਸ਼ਿਕਾਰ ਹੋਣ ਉਪਰੰਤ ਉਹ ਸਿਵਲ ਹਸਪਤਾਲ ਤਰਨਤਾਰਨ ਵਿਖੇ ਦਾਖਲ ਵੀ ਰਿਹਾ ਹੈ। ਇਸ ਸਬੰਧੀ ਮਹੰਤ ਬਲਦੇਵ ਐਮ.ਐਲ.ਆਰ ਲੈ ਕੇ ਚੌਕੀ ਟਾਊਨ ਥਾਣਾ ਸਿਟੀ ਤਰਨਤਾਰਨ ਵਿਖੇ ਚੱਕਰ ਕੱਟਦਾ ਰਿਹਾ ਪਰ ਉਸ ਦੀ ਕੋਈ ਸੁਣਵਾਈ ਨਹੀ ਹੋਈ। [caption id="attachment_382030" align="aligncenter" width="300"]Vigilance department Arrested ASI by taking Rs 10,000 bribe ਵਿਜੀਲੈਂਸ ਵਿਭਾਗ ਨੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ASI ਨੂੰ ਰੰਗੇ ਹੱਥੀਂ ਕੀਤਾ ਕਾਬੂ[/caption] ਜਿਸ ਤੋਂ ਬਾਅਦ ਚੌਕੀ ਇੰਚਾਰਜ ਮਹਿਲ ਸਿੰਘ ਇਸ ਸਬੰਧੀ ਦੋਸ਼ੀਆਂ ਖਿਲਾਫ ਕਾਰਵਾਈ ਕਰਵਾਉ ਸਬੰਧੀ 10 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਲੱਗ ਪਿਆ। ਇਸ ਸਬੰਧੀ ਵਿਜੀਲੈਂਸ ਵਿਭਾਗ ਨੇ ਚੌਂਕੀ ਟਾਉਨ ਦੇ ਇੰਚਾਰਜ ਏ.ਐਸ.ਆਈ ਮਹਿਲ ਸਿੰਘ ਨੂੰ ਰੰਗੇ ਹੱਥੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕਰ ਲਿਆ ਹੈ। -PTCNews


Top News view more...

Latest News view more...