
ਵਿਜ਼ੀਲੈਂਸ ਵਿਭਾਗ ਵਲੋਂ ਪੰਜਾਬ ਪੁਲਿਸ ਦੇ ਇਕ ਏ.ਐਸ.ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਰਾਜ ਕੁਮਾਰ ਵਿਜੀਲੈਂਸ ਬਿਉਰੋ ਫ਼ਰੀਦਕੋਟ ਨੇ ਦੱਸਿਆ ਕਿ ਕੁਲਦੀਪ ਸਿੰਘ ਵਾਸੀ ਪਿੰਡ ਬੱਖੂ ਸ਼ਾਹ ਨੇ ਸ਼ਿਕਾਇਤ ਕੀਤੀ ਕਿ ਉਸ ਖ਼ਿਲਾਫ਼ ਥਾਣਾ ਸਦਰ ਫ਼ਾਜ਼ਿਲਕਾ ਅੰਦਰ ਇਕ ਝੂਠਾ ਮੁਕੱਦਮਾ ਦਰਜ ਕੀਤਾ ਗਿਆ ਸੀ|
ਜਿਸ ਨੂੰ ਪੜਤਾਲ ਉਪਰੰਤ ਕੈਂਸਲ ਕਰਨ ਦੀ ਸਿਫ਼ਾਰਿਸ਼ ਕੀਤੀ ਗਈ ਸੀ। ਏ.ਐੱਸ.ਆਈ. ਬਲਵੀਰ ਸਿੰਘ ਭੱਟੀ ਪੁਲਿਸ ਦੀ ਕਾਰਵਾਈ ਬਦਲੇ 20 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। 2000 ਰੁਪਏ ਉਸ ਨੇ ਪਹਿਲਾਂ ਐਡਵਾਂਸ ਲੈ ਲਏ ਤੇ 4000 ਰੁਪਏ ਉਸ ਨੇ ਅੱਜ ਲੈਣੇ ਸਨ। ਉਸ ਨੇ ਇਸ ਦੀ ਸ਼ਿਕਾਇਤ ਵਿਜੀਲੈਂਸ ਵਿਭਾਗ ਨੂੰ ਕਰ ਦਿੱਤੀ। ਵਿਜੀਲੈਂਸ ਟੀਮ ਨੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਟਰੈਪ ਲਗਾ ਕੇ ਸ਼ਤੀਰ ਵਾਲਾ ਮੋੜ’ਤੇ ਨਾਕੇ ਦੌਰਾਨ 4000 ਰੁਪਏ ਰਿਸ਼ਵਤ ਵਜੋਂ ਲੈਂਦੇ ਬਲਵੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।
Click here to follow PTC News on Twitter