Thu, Apr 25, 2024
Whatsapp

ਵਿਜੀਲੈਂਸ ਵੱਲੋਂ ਪੰਚਾਇਤ ਸਕੱਤਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ, ਬੀ.ਡੀ.ਪੀ.ਓ 'ਤੇ ਵੀ ਪਰਚਾ ਦਰਜ

Written by  Shanker Badra -- August 06th 2018 09:53 PM
ਵਿਜੀਲੈਂਸ ਵੱਲੋਂ ਪੰਚਾਇਤ ਸਕੱਤਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ, ਬੀ.ਡੀ.ਪੀ.ਓ 'ਤੇ ਵੀ ਪਰਚਾ ਦਰਜ

ਵਿਜੀਲੈਂਸ ਵੱਲੋਂ ਪੰਚਾਇਤ ਸਕੱਤਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ, ਬੀ.ਡੀ.ਪੀ.ਓ 'ਤੇ ਵੀ ਪਰਚਾ ਦਰਜ

ਵਿਜੀਲੈਂਸ ਵੱਲੋਂ ਪੰਚਾਇਤ ਸਕੱਤਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ, ਬੀ.ਡੀ.ਪੀ.ਓ 'ਤੇ ਵੀ ਪਰਚਾ ਦਰਜ:ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਰਾਜਪੁਰਾ,ਜਿਲਾ ਪਟਿਆਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਅਮਰੀਕ ਸਿੰਘ ਨੂੰ 1 ਲੱਖ 10 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਚਾਇਤ ਸਕੱਤਰ ਅਮਰੀਕ ਸਿੰਘ ਨੂੰ ਸ਼ਿਕਾਇਤਕਰਤਾ ਅਮੋਲਕ ਸਿੰਘ, ਵਾਸੀ ਪਿੰਡ ਲਾਡਵੰਜਾਰਾਕਲਾਂ,ਜਿਲਾ ਸੰਗਰੂਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਉਰੇ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇਂ ਸਰਕਾਰੀ ਰੇਤ ਦੀਆਂ ਖੱਡਾਂ ਲਈ 8 ਲੱਖ 80 ਹਜਾਰ ਰੁਪਏ ਜਮਾ ਕਰਵਾਏ ਸਨ ਅਤੇ ਉਸ ਦੀ ਵਾਪਸੀ ਦਾ 8 ਲੱਖ 80 ਹਜਾਰ ਰੁਪਏ ਦਾ ਚੈਕ ਲੈਣ ਬਦਲੇ ਬੀ.ਡੀ.ਪੀ.ਓ ਰਾਜਪੁਰਾ ਸਵਿੰਦਰ ਸਿੰਘ ਅਤੇ ਪੰਚਾਇਤ ਸਕੱਤਰ ਰਾਜਪੁਰਾ ਅਮਰੀਕ ਸਿੰਘ ਵਲੋਂ 1 ਲੱਖ 10 ਹਜਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ। ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 1 ਲੱਖ 10 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਹਾਂ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। -PTCNews


Top News view more...

Latest News view more...