ਮਨਪ੍ਰੀਤ ਸਿੰਘ ਬਾਦਲ ਭ੍ਰਿਸ਼ਟਾਚਾਰ ਮਾਮਲੇ 'ਚ ਘਿਰੇ
ਚੰਡੀਗੜ੍ਹ: ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ 'ਤੇ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਤਹਿਤ ਜਾਂਚ ਸ਼ੁਰੂ ਕਰ ਦਿੱਤੀ ਹੈ। ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਕੀਤੀ ਸੀ। ਸ਼ਿਕਾਇਤ ਵਿੱਚ ਇਲਜ਼ਾਮ ਲਗਾਇਆ ਸੀ ਕਿ ਮਨਪ੍ਰੀਤ ਸਿੰਘ ਬਾਦਲ ਨੇ ਸਾਲ 2017 ਤੋਂ 2022 ਤੱਕ ਕਣਕ-ਝੋਨੇ ਦੀ ਢੋਆ-ਢੁਆਈ ਲਈ ਆਪਣੇ ਡਰਾਈਵਰ ਅਤੇ ਗੰਨਮੈਨ ਦੇ ਨਾਂ ’ਤੇ ਫਰਜ਼ੀ ਕੰਪਨੀਆਂ ਬਣਾ ਕੇ ਸਰਕਾਰੀ ਖਜ਼ਾਨੇ ਨੂੰ ਲੁੱਟਿਆ। ਰਿਪੋਰਟ-ਰਵਿੰਦਰ ਮੀਤ
-PTC News