Punjab News: ਪੰਜਾਬ ਵਿਜੀਲੈਂਸ ਬਿਊਰੋ ਦੀ ਲੁਧਿਆਣਾ ਰੇਂਜ ਨੇ ਅੱਜ ਥਾਣਾ ਟਿੱਬਾ ਵਿਖੇ ਤਾਇਨਾਤ ਏ.ਐਸ.ਆਈ. ਸਤਨਾਮ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸੇ ਮਾਮਲੇ ਵਿੱਚ ਪ੍ਰਾਈਵੇਟ ਵਿਅਕਤੀ ਬਲਬੀਰ ਸਿੰਘ ਉਰਫ਼ ਬੀਰਾ ਢਿੱਲੋਂ ਨੂੰ ਮੁਹੱਲਾ ਜਗਦੀਸ਼ਪੁਰਾ ਸਥਿਤ ਉਸ ਦੇ ਘਰੋਂ ਗ੍ਰਿਫ਼ਤਾਰ ਕੀਤਾ ਗਿਆ ਹੈ।<iframe src=https://www.facebook.com/plugins/video.php?height=346&href=https://www.facebook.com/ptcnewsonline/videos/782621040213199/&show_text=true&width=560&t=0 width=560 height=461 style=border:none;overflow:hidden scrolling=no frameborder=0 allowfullscreen=true allow=autoplay; clipboard-write; encrypted-media; picture-in-picture; web-share allowFullScreen=true></iframe>ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਲਜੀਤ ਕੌਰ ਵਾਸੀ ਰਾਮ ਨਗਰ (ਲੁਧਿਆਣਾ) ਖਿਲਾਫ਼ ਦਾਇਰ ਇੱਕ ਸ਼ਿਕਾਇਤ ਦਾ ਨਿਪਟਾਰਾ ਕਰਨ ਬਦਲੇ ਬਲਬੀਰ ਢਿੱਲੋਂ ਰਾਹੀਂ ਉਕਤ ਏ.ਐਸ.ਆਈ. ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਦੋਸ਼ੀ ਏ.ਐਸ.ਆਈ. ਨੇ 1,40,000 ਰੁਪਏ ਦੀ ਮੰਗ ਕੀਤੀ ਸੀ ਅਤੇ ਉਹ 60,000 ਰੁਪਏ 'ਤੇ ਮੰਨ ਗਿਆ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ 18.7.2023 ਨੂੰ ਪਹਿਲਾਂ ਹੀ ਉਕਤ ਏ.ਐਸ.ਆਈ. ਨੂੰ 3000 ਰੁਪਏ ਦੇ ਚੁੱਕੀ ਹੈ।ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਐਫ.ਆਈ.ਆਰ. ਨੰ. 17 ਮਿਤੀ 21.7.2023 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 7ਏ ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਅਧੀਨ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ।