Sat, Dec 20, 2025
Whatsapp

ਸੁਮੇਧ ਸੈਣੀ ਦੇ ਘਰ ਪਹੁੰਚੀ ਵਿਜੀਲੈਂਸ ਟੀਮ, ਕੀਤਾ ਜਾ ਸਕਦਾ ਹੈ ਗ੍ਰਿਫਤਾਰ: ਸੂਤਰ

Reported by:  PTC News Desk  Edited by:  Jashan A -- August 02nd 2021 09:07 PM -- Updated: August 02nd 2021 09:23 PM
ਸੁਮੇਧ ਸੈਣੀ ਦੇ ਘਰ ਪਹੁੰਚੀ ਵਿਜੀਲੈਂਸ ਟੀਮ, ਕੀਤਾ ਜਾ ਸਕਦਾ ਹੈ ਗ੍ਰਿਫਤਾਰ: ਸੂਤਰ

ਸੁਮੇਧ ਸੈਣੀ ਦੇ ਘਰ ਪਹੁੰਚੀ ਵਿਜੀਲੈਂਸ ਟੀਮ, ਕੀਤਾ ਜਾ ਸਕਦਾ ਹੈ ਗ੍ਰਿਫਤਾਰ: ਸੂਤਰ

ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 20 ਸਥਿਤ ਰਿਹਾਇਸ 'ਤੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰਨ ਲਈ ਮੋਹਾਲੀ ਦੀ ਵਿਜੀਲੈਂਸ ਟੀਮ ਪਹੁੰਚ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਹਨਾਂ ਨੂੰ ਕਿਸੇ ਵੀ ਵੇਲੇ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਥੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਟੀਮ ਵੱਲੋਂ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ ਜਾ ਰਹੀ ਹੈ। ਫਿਲਹਾਲ ਘਰ ਨੂੰ ਤਾਲਾ ਲੱਗਿਆ ਹੋਇਆ ਹੈ। ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਸੈਣੀ ਖਿਲਾਫ ਇਕ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ। ਉਥੇ ਹੀ ਇਹ ਵੀ ਦੱਸ ਦੇਈਏ ਕਿ ਸੁਮੇਧ ਸੈਣੀ ਦੇ ਵਕੀਲ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ ਤੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਹਨਾਂ ਨੂੰ ਕਿਸ ਮਾਮਲੇ 'ਚ ਗ੍ਰਿਫਤਾਰ ਕੀਤਾ ਜਾ ਰਿਹਾ ਹੈ। -PTC News


Top News view more...

Latest News view more...

PTC NETWORK
PTC NETWORK