ਮੁੱਖ ਖਬਰਾਂ

ਵਿਜੀਲੈਂਸ ਨੇ ਮਨਪ੍ਰੀਤ ਸਿੰਘ ਈਸੇਵਾਲ ਨੂੰ ਹਿਰਾਸਤ 'ਚ ਲੈ ਕੇ ਕੀਤੀ ਪੁੱਛਗਿੱਛ

By Pardeep Singh -- September 01, 2022 7:36 am -- Updated:September 01, 2022 7:44 am

ਚੰਡੀਗੜ੍ਹ (1 ਸਤੰਬਰ) : ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਕੈਪਟਨ ਸੰਦੀਪ ਸੰਧੂ ਦੇ ਕਰੀਬੀ ਮਨਪ੍ਰੀਤ ਸਿੰਘ ਈਸੇਵਾਲ ਦੇ ਘਰ ਛਾਪੇਮਾਰੀ ਕੀਤੀ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਵਿਜੀਲੈਂਸ ਬਿਊਰੋ ਨੇ ਕਾਂਗਰਸੀ ਆਗੂ ਮਨਪ੍ਰੀਤ ਸਿੰਘ ਈਸੇਵਾਲ ਨੂੰ ਹਿਰਾਸਤ ‘ਚ ਲੈ ਲਿਆ ਅਤੇ ਬੁੱਧਵਾਰ ਦੀ ਦੇਰ ਸ਼ਾਮ ਪੁੱਛਗਿੱਛ ਕਰਨ ਤੋਂ ਬਾਅਦ ਛੱਡ ਦਿੱਤਾ। ਵਿਜੀਲੈਂਸ ਅਧਿਕਾਰੀਆਂ ਵੱਲੋਂ ਛਾਪੇਮਾਰੀ ਦੌਰਾਨ ਕਰੋੜਾਂ ਰੁਪਏ ਮੁੱਲ ਦੀ ਪ੍ਰਾਪਰਟੀ ਦੇ ਦਸਤਾਵੇਜ਼ ਵੀ ਬਰਾਮਦ ਕੀਤੇ ਗਏ ਹਨ।

ਦੱਸ ਦੇਈਏ ਕਿ ਬੇਸ਼ੱਕ ਵਿਜੀਲੈਂਸ ਨੇ ਮਨਪ੍ਰੀਤ ਨੂੰ ਰਿਹਾਅ ਕਰ ਦਿੱਤਾ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਨੇ ਉਸ ਤੋਂ ਜਾਇਦਾਦਾਂ ਨਾਲ ਸਬੰਧਿਤ ਰਿਕਾਰਡ ਮੰਗ ਲਿਆ ਹੈ ਅਤੇ ਅਜੇ ਜਾਂਚ ਜਾਰੀ ਹੈ।

ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਤਿੰਨ ਵਾਰ ਰਿਮਾਂਡ ਲਿਆ ਸੀ, ਜਿਸ ਤੋਂ ਬਾਅਦ ਹੁਣ 14 ਦਿਨ ਦੇ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ:ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਗੱਡੀ ਹਾਦਸਾਗ੍ਰਸਤ

-PTC News

  • Share