Sat, Apr 20, 2024
Whatsapp

ਵਿਜੇ ਸਿੰਗਲਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਨਹੀਂ ਮਿਲੀ ਜ਼ਮਾਨਤ, ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ 4 ਜੁਲਾਈ ਨੂੰ

Written by  Pardeep Singh -- June 21st 2022 01:40 PM
ਵਿਜੇ ਸਿੰਗਲਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਨਹੀਂ ਮਿਲੀ ਜ਼ਮਾਨਤ, ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ 4 ਜੁਲਾਈ ਨੂੰ

ਵਿਜੇ ਸਿੰਗਲਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਨਹੀਂ ਮਿਲੀ ਜ਼ਮਾਨਤ, ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ 4 ਜੁਲਾਈ ਨੂੰ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਜ਼ਮਾਨਤ ਨਹੀਂ ਮਿਲੀ। ਸਿੰਗਲਾ ਦੀ ਪਟੀਸ਼ਨ 'ਤੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਸਿੰਗਲਾ ਦੇ ਵਕੀਲ ਨੇ ਕਿਹਾ ਕਿ ਉਸ ਕੋਲੋਂ ਕੋਈ ਪੈਸਾ ਬਰਾਮਦ ਨਹੀਂ ਹੋਇਆ ਹੈ ਅਤੇ ਨਾ ਹੀ ਉਸ ਨੇ ਕੋਈ ਜੁਰਮ ਕਬੂਲ ਕੀਤਾ ਹੈ। ਸਿੰਗਲਾ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਜੇਲ੍ਹ ਬੰਦ ਹਨ। ਸਰਕਾਰੀ ਵਕੀਲ ਨੇ ਕਿਹਾ ਕਿ ਹਾਈ ਕੋਰਟ ਵਿੱਚ ਸਟੇਟਸ ਰਿਪੋਰਟ ਦਾਇਰ ਕਰ ਦਿੱਤੀ ਗਈ ਹੈ। ਜਿਸ 'ਤੇ ਹਾਈਕੋਰਟ ਨੇ ਕਿਹਾ ਕਿ ਉਹ ਸਰਕਾਰ ਦਾ ਪੱਖ ਦੇਖ ਕੇ ਫੈਸਲਾ ਦੇਣਗੇ। ਮਾਮਲੇ ਦੀ ਅਗਲੀ ਸੁਣਵਾਈ 4 ਜੁਲਾਈ ਨੂੰ ਹੋਵੇਗੀ। ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਅੱਜ ਅਦਾਲਤ 'ਚ ਕੀਤਾ ਜਾਵੇਗਾ ਪੇਸ਼ ਹਾਈ ਕੋਰਟ ਵਿੱਚ ਸਿੰਗਲਾ ਦੇ ਵਕੀਲ ਨੇ ਕਿਹਾ ਕਿ ਰਿਕਾਰਡਿੰਗ ਵਿੱਚ ਜੋ ਆਵਾਜ਼ ਸਬੂਤ ਵਜੋਂ ਦੱਸੀ ਜਾ ਰਹੀ ਹੈ, ਉਹ ਸਪੱਸ਼ਟ ਨਹੀਂ ਹੈ। ਸਿੰਗਲਾ ਪਹਿਲਾਂ ਹੀ ਆਪਣੀ ਆਵਾਜ਼ ਦਾ ਨਮੂਨਾ ਦੇ ਚੁੱਕੇ ਹਨ। ਉਨ੍ਹਾਂ ਕੋਲੋਂ ਪੈਸੇ ਦੀ ਬਰਾਮਦਗੀ ਦਾ ਕੋਈ ਸਬੂਤ ਨਹੀਂ ਹੈ। ਹਾਲਾਂਕਿ ਹਾਈ ਕੋਰਟ ਨੇ ਕਿਹਾ ਕਿ ਇਹ ਮਾਮਲਾ ਵਿਵਾਦਪੂਰਨ ਹੈ। ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਅੱਜ ਅਦਾਲਤ 'ਚ ਕੀਤਾ ਜਾਵੇਗਾ ਪੇਸ਼ ਕੀ ਹੈ ਮਾਮਲਾ ਸੀਐਮ ਭਗਵੰਤ ਮਾਨ ਨੇ ਸਿਹਤ ਮੰਤਰੀ ਸਿੰਗਲਾ ਨੂੰ ਬਰਖਾਸਤ ਕਰਨ ਦਾ ਐਲਾਨ ਕੀਤਾ ਸੀ। ਮਾਨ ਨੇ ਕਿਹਾ ਸੀ ਕਿ ਸਿੰਗਲਾ ਸਿਹਤ ਵਿਭਾਗ ਦੇ ਹਰ ਕੰਮ ਲਈ 1 ਫੀਸਦੀ ਕਮਿਸ਼ਨ ਮੰਗ ਰਹੇ ਸਨ। ਇਹ ਵੀ ਪੜ੍ਹੋ:ਰਾਹੁਲ ਗਾਂਧੀ ਤੋਂ ਪੰਜਵੇਂ ਦਿਨ ਈਡੀ ਕਰ ਰਹੀ ਹੈ ਪੁੱਛਗਿੱਛ -PTC News


Top News view more...

Latest News view more...