Fri, Apr 19, 2024
Whatsapp

ਪਿੰਡ ਭੂੰਦੜ ਵਿਖੇ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Written by  Shanker Badra -- December 04th 2019 12:43 PM
ਪਿੰਡ ਭੂੰਦੜ ਵਿਖੇ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਪਿੰਡ ਭੂੰਦੜ ਵਿਖੇ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਪਿੰਡ ਭੂੰਦੜ ਵਿਖੇ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ:ਬਾਲਿਆਂਵਾਲੀ : ਬਠਿੰਡਾ ਦੇ ਪਿੰਡ ਭੂੰਦੜ ਵਿਖੇ ਇੱਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਉਰਫ ਰਾਣਾ ਪੁੱਤਰ ਗੁਰਜੰਟ ਸਿੰਘ ਵਾਸੀ ਭੂੰਦੜ (ਬਠਿੰਡਾ) ਵਜੋਂ ਹੋਈ ਹੈ ,ਜੋ ਫੋਟੋਗ੍ਰਾਫੀ ਦਾ ਕੰਮ ਕਰਦਾ ਸੀ। [caption id="attachment_366058" align="aligncenter" width="300"]Village Bhunder Young man shot dead From Unknown persons ਪਿੰਡ ਭੂੰਦੜ ਵਿਖੇ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ[/caption] ਮਿਲੀ ਜਾਣਕਾਰੀ ਅਨੁਸਾਰ ਦੁਪਹਿਰ ਬਾਅਦ ਭੂੰਦੜ- ਢੱਡੇ ਰੋਡ 'ਤੇ ਪੁਲ ਦੇ ਨੇੜੇ ਗੁਰਦੁਆਰਾ ਬੇਰੀ ਸਾਹਿਬ ਦੇ ਨਜ਼ਦੀਕ ਉਸਦਾ ਕੁਝ ਵਿਅਕਤੀਆਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਇਸ ਦੌਰਾਨ ਛਾਤੀ 'ਤੇ ਗੋਲੀ ਲੱਗਣ ਕਰ ਕੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। [caption id="attachment_366060" align="aligncenter" width="300"]Village Bhunder Young man shot dead From Unknown persons ਪਿੰਡ ਭੂੰਦੜ ਵਿਖੇ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ[/caption] ਇਸ ਮੌਕੇ ਪੁੱਜੀ ਪੁਲਿਸ ਵੱਲੋਂ 3-4 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਕਤਲ ਦੀ ਗੁੱਥੀ ਨੂੰ ਸੁਲਝਾਉਣ ਲਈ ਪੁਲਿਸ ਕਈ ਪਹਿਲੂਆਂ ਤੇ ਬਾਰੀਕੀ ਨਾਲ ਜਾਂਚ ਕਰ ਰਹੀ ਹੈ। -PTCNews


Top News view more...

Latest News view more...