Sat, Apr 27, 2024
Whatsapp

ਵਿਨੀ ਮਹਾਜਨ ਨੇ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਵਜੋਂ ਸੰਭਾਲਿਆ ਅਹੁਦਾ

Written by  Shanker Badra -- June 26th 2020 07:27 PM
ਵਿਨੀ ਮਹਾਜਨ ਨੇ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਵਜੋਂ ਸੰਭਾਲਿਆ ਅਹੁਦਾ

ਵਿਨੀ ਮਹਾਜਨ ਨੇ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਵਜੋਂ ਸੰਭਾਲਿਆ ਅਹੁਦਾ

ਵਿਨੀ ਮਹਾਜਨ ਨੇ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਵਜੋਂ ਸੰਭਾਲਿਆ ਅਹੁਦਾ:ਚੰਡੀਗੜ੍ਹ : ਵਿਨੀ ਮਹਾਜਨ ਨੇ ਸ਼ੁੱਕਰਵਾਰ ਨੂੰ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲ ਲਿਆ ਹੈ। 1987 ਬੈਚ ਦੀ ਆਈ.ਏ.ਐਸ. ਅਧਿਕਾਰੀ ਵਿਨੀ ਮਹਾਜਨ ਨੂੰ ਇਸ ਵੱਕਾਰੀ ਅਹੁਦੇ 'ਤੇ ਕਰਨ ਅਵਤਾਰ ਸਿੰਘ ਦੀ ਥਾਂ ਲਾਇਆ ਗਿਆ, ਜੋ ਕਿ ਉਨ੍ਹਾਂ ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਵਿੱਚ ਉਚ ਅਹੁਦਿਆਂ 'ਤੇ ਤਾਇਨਾਤੀ ਦੌਰਾਨ ਹਾਸਲ ਕੀਤੇ 33 ਸਾਲ ਦੇ ਤਜ਼ਰਬੇ ਦਾ ਇਕ ਵੱਡਮੁੱਲਾ ਸੁਮੇਲ ਹੈ। ਕਰਨ ਅਵਤਾਰ ਸਿੰਘ ਨੇ ਵਿਸ਼ੇਸ਼ ਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰ ਦਾ ਅਹੁਦਾ ਸੰਭਾਲ ਲਿਆ। ਵਿਨੀ ਮਹਾਜਨ ਸੂਬੇ ਵਿੱਚੋਂ ਇਕੋ-ਇਕ ਪੰਜਾਬ ਕਾਡਰ ਦੇ ਮੌਜੂਦਾ ਅਫਸਰ ਹਨ, ਜਿਨ੍ਹਾਂ ਨੂੰ ਭਾਰਤ ਸਰਕਾਰ ਵਿੱਚ ਬਤੌਰ ਸਕੱਤਰ ਵਜੋਂ ਅਪੈਨਲ ਕੀਤਾ ਗਿਆ। ਉਹ ਹੁਣ ਤੱਕ ਵਧੀਕ ਮੁੱਖ ਸਕੱਤਰ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਵਣਜ, ਸੂਚਨਾ ਤਕਨਾਲੋਜੀ ਤੇ ਪ੍ਰਸ਼ਾਸਕੀ ਸੁਧਾਰਾਂ ਅਤੇ ਜਨਤਕ ਸ਼ਿਕਾਇਤ ਨਿਵਾਰਨ ਵਜੋਂ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਨੇ ਸੂਬੇ ਵਿੱਚ ਅਣਕਿਆਸੇ ਕੋਵਿਡ ਸੰਕਟ ਦੌਰਾਨ ਬਤੌਰ ਚੇਅਰਪਰਸਨ ਸਿਹਤ ਸੈਕਟਰ ਰਿਸਪਾਂਸ ਅਤੇ ਪ੍ਰਕਿਊਰਮੈਂਟ ਕਮੇਟੀ ਵਜੋਂ ਅਹਿਮ ਭੂਮਿਕਾ ਨਿਭਾਈ। [caption id="attachment_414249" align="aligncenter" width="300"]Vini Mahajan Takes over as first woman Chief Secretary of Punjab ਵਿਨੀ ਮਹਾਜਨ ਨੇ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਵਜੋਂ ਸੰਭਾਲਿਆ ਅਹੁਦਾ[/caption] ਦਿੱਲੀ ਯੂਨੀਵਰਸਿਟੀ ਦੇ ਲੇਡੀ ਸ੍ਰੀ ਰਾਮ ਕਾਲਜ 'ਚੋਂ ਅਰਥ ਸ਼ਾਸਤਰ ਵਿੱਚ ਗਰੈਜੂਏਸ਼ਨ ਅਤੇ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਆਈ.ਆਈ.ਐਮ.) ਕਲਕੱਤਾ ਤੋਂ ਪੋਸਟ ਗਰੈਜੂਏਸ਼ਨ ਪਾਸ ਕਰਨ ਲਈ ਉਨ੍ਹਾਂ ਨੇ ਰੋਲ ਆਫ ਆਨਰ ਅਤੇ ਨਾਮਵਰ ਐਲੂਮਨਸ ਐਵਾਰਡ ਹਾਸਲ ਕੀਤਾ। ਵਿਨੀ ਮਹਾਜਨ ਨੇ ਡਾ. ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਦੇ ਕਾਰਜਕਾਲ ਦੌਰਾਨ 2005 ਤੋਂ 2012 ਤੱਕ ਪ੍ਰਧਾਨ ਮੰਤਰੀ ਦਫਤਰ ਵਿਖੇ ਸੇਵਾਵਾਂ ਨਿਭਾਉਂਦਿਆਂ ਵਿੱਤ, ਉਦਯੋਗ ਤੇ ਵਣਜ, ਟੈਲੀਕਾਮ, ਸੂਚਨਾ ਤਕਨਾਲੋਜੀ ਆਦਿ ਮਾਮਲਿਆਂ ਨੂੰ ਨਿਪੁੰਨਤਾ ਨਾਲ ਨਜਿੱਠਿਆ। -PTCNews


Top News view more...

Latest News view more...