ਮਾਰਚ ਮਹੀਨੇ ਤੋਂ ਬੰਦ ਪਏ ਵਿਰਾਸਤ-ਏ-ਖ਼ਾਲਸਾ ਨੂੰ ਭਲਕੇ ਸੈਲਾਨੀਆਂ ਲਈ ਮੁੜ ਖੋਲ੍ਹਿਆ ਜਾਵੇਗਾ

Virasat-e-Khalsa Heritage Museum will be reopened to visitors tomorrow in Shri Anandpur Sahib

ਮਾਰਚ ਮਹੀਨੇ ਤੋਂ ਬੰਦ ਪਏ ਵਿਰਾਸਤ-ਏ-ਖ਼ਾਲਸਾ ਨੂੰ ਭਲਕੇ ਸੈਲਾਨੀਆਂ ਲਈ ਮੁੜ ਖੋਲ੍ਹਿਆ ਜਾਵੇਗਾ:ਸ੍ਰੀ ਅਨੰਦਪੁਰ ਸਾਹਿਬ : ਮਾਰਚ ਮਹੀਨੇ ਤੋਂ ਬੰਦ ਪਏ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖ਼ਾਲਸਾ ਨੂੰ ਭਲਕੇ ਸੈਲਾਨੀਆਂ ਲਈ ਮੁੜ ਖੋਲ੍ਹ ਦਿੱਤਾ ਜਾਵੇਗਾ। ਇਸ ਦੌਰਾਨ ਸੈਲਾਨੀਆਂ ਲਈ ਕੋਰੋਨਾ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਵਲੋਂ ਜਾਰੀ ਹਿਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ।

Virasat-e-Khalsa Heritage Museum will be reopened to visitors tomorrow in Shri Anandpur Sahib
ਮਾਰਚ ਮਹੀਨੇ ਤੋਂ ਬੰਦ ਪਏ ਵਿਰਾਸਤ-ਏ-ਖ਼ਾਲਸਾ ਨੂੰ ਭਲਕੇ ਸੈਲਾਨੀਆਂ ਲਈ ਮੁੜ ਖੋਲ੍ਹਿਆ ਜਾਵੇਗਾ

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ CBI ਨੂੰ ਕੇਸਾਂ ਦੀ ਜਾਂਚ ਕਰਨ ਲਈ ਦਿੱਤੀ ਖੁੱਲ੍ਹੀ ਛੁੱਟੀ ਲਈ ਵਾਪਸ

ਜਾਣਕਾਰੀ ਅਨੁਸਾਰ ਸੈਲਾਨੀਆਂ ਦੀ ਜਿੱਥੇ ਥਰਮਲ ਸਕੈਨਿੰਗ ਕੀਤੀ ਜਾਵੇਗੀ, ਉੱਥੇ ਹੀ ਉਨ੍ਹਾਂ ਲਈ ਮਾਸਕ ਪਹਿਨਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਸੈਨੀਟਾਈਜ਼ਰ ਆਦਿ ਦੀ ਵਰਤੋਂ ਕਰਨਾ ਲਾਜ਼ਮੀ ਹੋਵੇਗਾ।

Virasat-e-Khalsa Heritage Museum will be reopened to visitors tomorrow in Shri Anandpur Sahib
ਮਾਰਚ ਮਹੀਨੇ ਤੋਂ ਬੰਦ ਪਏ ਵਿਰਾਸਤ-ਏ-ਖ਼ਾਲਸਾ ਨੂੰ ਭਲਕੇ ਸੈਲਾਨੀਆਂ ਲਈ ਮੁੜ ਖੋਲ੍ਹਿਆ ਜਾਵੇਗਾ

ਦੱਸਿਆ ਜਾਂਦਾ ਹੈ ਕਿ ਵਿਰਾਸਤ-ਏ-ਖ਼ਾਲਸਾ ਵਿਖੇ ਸੈਲਾਨੀਆਂ ਦੀ ਆਮਦ ਤੋਂ ਪਹਿਲਾਂ ਪ੍ਰਬੰਧਕਾਂ ਵਲੋਂ ਸਮੁੱਚੇ ਕੰਪਲੈਕਸ ਨੂੰ ਸੈਨੀਟਾਈਜ਼ ਕੀਤਾ ਗਿਆ ਹੈ ਤੇ ਖ਼ਾਸ ਪ੍ਰਬੰਧ ਕੀਤੇ ਜਾਨ ਰਹੇ ਹਨ।

Virasat-e-Khalsa Heritage Museum will be reopened to visitors tomorrow in Shri Anandpur Sahib
ਮਾਰਚ ਮਹੀਨੇ ਤੋਂ ਬੰਦ ਪਏ ਵਿਰਾਸਤ-ਏ-ਖ਼ਾਲਸਾ ਨੂੰ ਭਲਕੇ ਸੈਲਾਨੀਆਂ ਲਈ ਮੁੜ ਖੋਲ੍ਹਿਆ ਜਾਵੇਗਾ

ਦੱਸ ਦੇਈਏ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਮਾਰਚ ਮਹੀਨੇ ਵਿੱਚ ਵਿਰਾਸਤ-ਏ-ਖ਼ਾਲਸਾ ਨੂੰ ਸੈਲਾਨੀਆਂ ਲਈ ਬੰਦ ਕਰਨ ਦੇ ਹੁਕਮ ਦੇ ਦਿਤੇ ਗਏ ਸਨ।  ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸੈਲਾਨੀਆਂ ਲਈ ਅਹਿਤਿਆਤ ਵਜੋਂ ਇਹ ਫੈਸਲਾ ਲਿਆ ਗਿਆ ਸੀ।
-PTCNews