ਵੀਰੇਂਦਰ ਕੁਮਾਰ ਨੇ ਪ੍ਰੋਟੇਮ ਸਪੀਕਰ ਦੇ ਤੌਰ 'ਤੇ ਚੁੱਕੀ ਸਹੁੰ
ਵੀਰੇਂਦਰ ਕੁਮਾਰ ਨੇ ਪ੍ਰੋਟੇਮ ਸਪੀਕਰ ਦੇ ਤੌਰ 'ਤੇ ਚੁੱਕੀ ਸਹੁੰ,ਨਵੀਂ ਦਿੱਲੀ: 17ਵੀਂ ਲੋਕ ਸਭਾ ਦਾ ਪਹਿਲਾ ਸੰਸਦ ਸੈਸ਼ਨ ਸ਼ੁਰੂ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜੋ 26 ਜੁਲਾਈ ਤੱਕ ਚੱਲੇਗਾ। ਇਸ ਦੌਰਾਨ ਭਾਜਪਾ ਪਾਰਟੀ ਦੇ ਸੰਸਦ ਮੈਂਬਰ ਵੀਰੇਂਦਰ ਕੁਮਾਰ ਨੇ ਅੱਜ ਸਵੇਰੇ ਪ੍ਰੋਟੇਮ ਸਪੀਕਰ ਦੇ ਤੌਰ 'ਤੇ ਸਹੁੰ ਚੁੱਕੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਸਹੁੰ ਚੁਕਾਈ।ਵੀਰੇਂਦਰ ਕੁਮਾਰ ਹੀ ਹੁਣ ਸਾਰੇ ਨਵੇਂ ਲੋਕ ਸਭਾ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਉਣਗੇ।ਇਹ ਵੀ ਦੱਸਿਆ ਜਾ ਰਿਹਾ ਹੈ ਕਿ 4 ਜੁਲਾਈ ਨੂੰ ਆਰਥਿਕ ਸਰਵੇਖਣ ਪੇਸ਼ ਕੀਤਾ ਜਾਵੇਗਾ ਅਤੇ 5 ਜੁਲਾਈ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਬਜਟ ਪੇਸ਼ ਕਰੇਗੀ। ਹੋਰ ਪੜ੍ਹੋ: ਚੀਨ ਨੇ ਰਚਿਆ ਇਤਿਹਾਸ, ਤਿਆਰ ਕੀਤਾ ਦੁਨੀਆ ਦਾ ਪਹਿਲਾਂ ਅੰਡਰਗਰਾਊਂਡ ਹੋਟਲ (ਤਸਵੀਰਾਂ) ਓਧਰ ਕੇਂਦਰੀ ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਜਨਤਾ ਮੁਤਾਬਕ ਸੱਤਾ ਪੱਖ ਅਤੇ ਵਿਰੋਧੀ ਦੇਸ਼ ਲਈ ਭੂਮਿਕਾ ਨਿਭਾਉਂਦੇ ਹਨ। ਪੀ. ਐੱਮ. ਨੇ ਸਾਨੂੰ ਦੇਸ਼ ਲਈ ਮਿਲ ਕੇ ਕੰਮ ਕਰਨ ਲਈ ਮਾਰਗਦਰਸ਼ਨ ਕੀਤਾ ਹੈ। ਅਸੀਂ ਸਾਰੇ ਉਸੇ ਨੂੰ ਹਾਸਲ ਕਰਨ ਲਈ ਕੋਸ਼ਿਸ਼ ਕਰ ਰਹੇ ਹਾਂ। -PTC News