Fri, Apr 19, 2024
Whatsapp

ਵਿਰਸਾ ਸਿੰਘ ਵਲਟੋਹਾ ਨੂੰ ਐਲਾਨਿਆ ਹਲਕਾ ਖੇਮਕਰਨ ਤੋਂ ਪਾਰਟੀ ਉਮੀਦਵਾਰ

Written by  Jagroop Kaur -- March 15th 2021 02:53 PM -- Updated: March 15th 2021 03:12 PM
ਵਿਰਸਾ ਸਿੰਘ ਵਲਟੋਹਾ ਨੂੰ ਐਲਾਨਿਆ ਹਲਕਾ ਖੇਮਕਰਨ ਤੋਂ ਪਾਰਟੀ ਉਮੀਦਵਾਰ

ਵਿਰਸਾ ਸਿੰਘ ਵਲਟੋਹਾ ਨੂੰ ਐਲਾਨਿਆ ਹਲਕਾ ਖੇਮਕਰਨ ਤੋਂ ਪਾਰਟੀ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਖੇਮਕਰਨ ਦੇ ਕਸਬਾ ਅਮਰਕੋਟ ਵਿਖੇ ਇਸ ਕਾਰਵਾਈ ਗਈ ਰੈਲੀ ਪੰਜਾਬ ਮੰਗਦਾ ਜਵਾਬ 'ਚ ਹਜ਼ਾਰਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਖੇਮਕਰਨ ਸ. ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ। READ MORE : ਹਲਵਾਰਾ ਵਿਖੇ ਕਿਸਾਨ ਸੰਘਰਸ਼ ਨੂੰ ਸਮਰਪਿਤ ਕਵੀ ਦਰਬਾਰ ਵਿੱਚ 14 ਸਿਰਕੱਢ ਕਵੀਆਂ ਨੇ ਲਿਆ ਭਾਗ  ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਸ਼ੁਰੂ ਕੀਤੀਆਂ ਗਈਆਂ ਰੈਲੀਆਂ 'ਪੰਜਾਬ ਮੰਗਦਾ ਜਵਾਬ' ਦੇ ਤਹਿਤ ਅੱਜ ਪੰਜਾਬ ਵਿਚ ਦੂਸਰੀ ਰੈਲੀ ਜੋ ਜ਼ਿਲਾ ਤਰਨਤਾਰਨ ਦੇ ਕਸਬਾ ਅਮਰਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੱਖੀ ਗਈ ਹੈ ਓਹਨਾ ਨੂੰ ਸੰਬੋਧਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਪਹੁੰਚੇ ।Punjab Mangda Jawaab: Shiromani Akali Dal leader Bikram Singh Majithia in Khem Karan, slammed Captain Amarinder Singh. ਸ਼ੋ੍ਮਣੀ ਅਕਾਲੀ ਦਲ ਵਲੋਂ 2022 ਦੀਆਂ ਚੋਣਾਂ ਲਈ ਉਮੀਦਵਾਰਾਂ ਦੇ ਐਲਾਨ ਦੀ ਸ਼ੁਰੂਆਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਜਲਾਲਾਬਾਦ ਤੋਂ ਖ਼ੁਦ ਨੂੰ ਉਮੀਦਵਾਰ ਐਲਾਨ ਦਿੱਤਾ ਹੈ | ਜਲਾਲਾਬਾਦ ਦੀ ਦਾਣਾ ਮੰਡੀ 'ਚ ਸ਼ੋ੍ਰਮਣੀ ਅਕਾਲੀ ਦਲ ਵਲੋਂ ਪੰਜਾਬ 'ਚ ਕੀਤੀਆਂ ਜਾਣ ਵਾਲੀਆਂ ਰੈਲੀਆਂ 'ਪੰਜਾਬ ਮੰਗਦਾ ਜਵਾਬ' ਦੀ ਸ਼ੁਰੂਆਤ ਮੌਕੇ ਪਹਿਲੀ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਹਲਕਾ ਜਲਾਲਾਬਾਦ ਵਾਸੀਆਂ ਤੋਂ ਜਲਾਲਾਬਾਦ ਤੋਂ ਚੋਣ ਲੜਾਉਣ ਲਈ ਨਾਂਅ ਦੀ ਮੰਗ ਕੀਤੀ ਤਾਂ ਵਰਕਰਾਂ ਵਲੋਂ ਉਨ੍ਹਾਂ ਦਾ ਨਾਂਅ ਹੀ ਜ਼ੋਰ-ਸ਼ੋਰ ਨਾਲ ਲਏ ਜਾਣ ਤੋਂ ਬਾਅਦ ਉਨ੍ਹਾਂ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪਹਿਲੇ ਉਮੀਦਵਾਰ ਦੇ ਨਾਂਅ ਦਾ ਐਲਾਨ ਕੀਤਾ


Top News view more...

Latest News view more...