22 Aug, 2025

'ਭੱਲੇ ਅਤੇ ਬਾਲੇ ਦੀ ਟੁੱਟੀ ਜੋੜੀ' , ਨਹੀਂ ਰਹੇ ਕਾਮੇਡੀਅਨ ਜਸਵਿੰਦਰ ਭੱਲਾ

ਦੁਨੀਆ ਭਰ 'ਚ ਆਪਣੀ ਆਦਾਕਾਰੀ ਦਾ ਲੋਹਾ ਮਨਵਾਉਣ ਵਾਲੇ ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ


Source: Google

ਉਨ੍ਹਾਂ ਨੂੰ ਇਲਾਜ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ,ਜਿੱਥੇ ਉਨ੍ਹਾਂ ਨੇ ਅੱਜ ਸਵੇਰੇ ਆਖਰੀ ਸਾਹ ਲਏ। ਉਹ 65 ਸਾਲ ਦੇ ਸਨ।


Source: Google

ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ਦੀ ਖ਼ਬਰ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਅਤੇ ਪੰਜਾਬੀ ਫ਼ਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ।


Source: Google

ਜਸਵਿੰਦਰ ਭੱਲਾ ਦਾ ਜਨਮ 4 ਮਈ, 1960 ਨੂੰ ਦੋਰਾਹਾ ਲੁਧਿਆਣਾ ਵਿੱਚ ਹੋਇਆ ਸੀ। ਜਸਵਿੰਦਰ ਭੱਲਾ ਬਚਪਨ ਤੋਂ ਹੀ ਕਲਾ ਪ੍ਰਦਰਸ਼ਨ ਦੇ ਸ਼ੌਕੀਨ ਸੀ।


Source: Google

ਜਸਵਿੰਦਰ ਭੱਲਾ ਪੰਜਾਬੀ ਇੰਡਸਟਰੀ ਦੇ ਸਭ ਤੋਂ ਪੜ੍ਹੇ-ਲਿਖੇ ਸਿਤਾਰਿਆਂ ਵਿੱਚੋਂ ਇੱਕ ਸਨ। ਉਨ੍ਹਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਤੋਂ ਖੇਤੀਬਾੜੀ ਵਿਗਿਆਨ ਵਿੱਚ ਪੀਐਚਡੀ ਦੀ ਡਿਗਰੀ ਪ੍ਰਾਪਤ ਕੀਤੀ ਸੀ।ਉਹ ਇੱਕ ਪ੍ਰੋਫੈਸਰ ਵੀ ਸਨ।


Source: Google

ਆਪਣੇ ਕਾਲਜ ਦੇ ਦਿਨਾਂ ਦੌਰਾਨ ਉਨ੍ਹਾਂ ਨੇ ਯੂਨੀਵਰਸਿਟੀ ਪ੍ਰੋਗਰਾਮਾਂ ਵਿੱਚ ਕਾਮੇਡੀ ਕਰਨੀ ਸ਼ੁਰੂ ਕਰ ਦਿੱਤੀ ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਆਪਣੀ ਪੜ੍ਹਾਈ ਵੱਲ ਪੂਰਾ ਧਿਆਨ ਦਿੱਤਾ। ਜਲਦੀ ਹੀ ਉਹ ਸਕੂਲ ਪ੍ਰੋਗਰਾਮਾਂ ਤੋਂ ਆਲ ਇੰਡੀਆ ਰੇਡੀਓ (AIR ) ਪਹੁੰਚ ਗਏ ਅਤੇ 1975 ਵਿੱਚ ਉਨ੍ਹਾਂ ਨੂੰ AIR ਲਈ ਪ੍ਰਦਰਸ਼ਨ ਕਰਨ ਦਾ ਮੌਕਾ ਮਿਲਿਆ


Source: Google

ਇਨ੍ਹਾਂ ਨੂੰ ਮੁੱਖ ਤੌਰ 'ਤੇ ਆਪਣੇ ਪ੍ਰੋਗਰਾਮ ਛਣਕਾਟਾ ਅਤੇ ਕਿਰਦਾਰ ਚਾਚਾ ਚਤਰਾ ਕਰਕੇ ਜਾਣਿਆ ਜਾਂਦਾ ਹੈ,ਜਿਸ ਵਿੱਚ ਇਨ੍ਹਾਂ ਦੇ ਮੁੱਖ ਸਾਥੀ ਕਲਾਕਾਰ ਬਾਲ ਮੁਕੰਦ ਸ਼ਰਮਾ ਅਤੇ ਨੀਲੂ ਸਨ। ਜਸਵਿੰਦਰ ਭੱਲਾ ਨੇ 1988 ਵਿੱਚ "ਛਣਕਟਾ 88" ਨਾਲ ਇੱਕ ਕਾਮੇਡੀਅਨ ਵਜੋਂ ਆਪਣਾ ਪੇਸ਼ੇਵਰ ਕਰੀਅਰ ਸ਼ੁਰੂ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ‘ਛਨਕਾਟਾ’ ਦੀਆਂ 27 ਆਡੀਓ ਅਤੇ ਵੀਡੀਓ ਲੜੀਵਾਰਾਂ ਜਾਰੀ ਕੀਤੀਆਂ।


Source: Google

ਕਾਲਜ ਸ਼ੋਅ, ‘ਛਨਕਾਟਾ’ ਲੜੀਵਾਰ ਅਤੇ ਫਿਲਮਾਂ ਤੋਂ ਇਲਾਵਾ ਉਨ੍ਹਾਂ ਨੇ ਕਈ ਸਟੇਜ ਸ਼ੋਅ ਵੀ ਕੀਤੇ। ਉਨ੍ਹਾਂ ਦਾ ਸਭ ਤੋਂ ਮਸ਼ਹੂਰ ਸਟੇਜ ਸ਼ੋਅ ‘ਨੌਟੀ ਬਾਬਾ ਇਨ ਟਾਊਨ’ ਸੀ, ਜਿਸ ਲਈ ਉਨ੍ਹਾਂ ਨੇ ਕੈਨੇਡਾ ਅਤੇ ਆਸਟ੍ਰੇਲੀਆ ਦਾ ਦੌਰਾ ਵੀ ਕੀਤਾ।


Source: Google

ਪੰਜਾਬੀ ਫਿਲਮਾਂ ਵਿੱਚ ਆਪਣੀ ਸ਼ੁਰੂਆਤ ਫ਼ਿਲਮ “ਦੁੱਲਾ ਭੱਟੀ” ਤੋਂ ਕੀਤੀ। ਇਸ ਤੋਂ ਬਾਅਦ ਇਨ੍ਹਾਂ ਨੇ ਕਈ ਪੰਜਾਬੀ ਫ਼ਿਲਮਾਂ ਵਿੱਚ ਵੀ ਕੰਮ ਕੀਤਾ ,ਜਿੰਨਾਂ ਵਿੱਚ ਚੱਕ ਦੇ ਫੱਟੇ, ਕੈਰੀ ਆਨ ਜੱਟਾ, ਡੈਡੀ ਕੂਲ ਮੁੰਡੇ ਫ਼ੂਲ ਆਦਿ ਫ਼ਿਲਮਾਂ ਬਹੁਤ ਮਕਬੂਲ ਹੋਈਆਂ ਹਨ।


Source: Google

ਜਸਵਿੰਦਰ ਭੱਲਾ ਦੇ ਪਿਤਾ ਮਾਸਟਰ ਬਹਾਦਰ ਸਿੰਘ ਭੱਲਾ ਪਿੰਡ ਬਰਮਾਲੀਪੁਰ ਵਿੱਚ ਇੱਕ ਪ੍ਰਾਇਮਰੀ ਸਕੂਲ ਅਧਿਆਪਕ ਸਨ। ਉਨ੍ਹਾਂ ਦੀ ਪਤਨੀ ਪਰਮਦੀਪ ਭੱਲਾ ਇੱਕ ਫਾਈਨ ਆਰਟਸ ਅਧਿਆਪਕਾ ਹੈ। ਉਨ੍ਹਾਂ ਦੇ ਦੋ ਬੱਚੇ ਹਨ, ਇੱਕ ਪੁੱਤਰ ਅਤੇ ਇੱਕ ਧੀ। ਉਨ੍ਹਾਂ ਦੀ ਧੀ ਅਸ਼ਪ੍ਰੀਤ ਕੌਰ ਨਾਰਵੇ ਵਿੱਚ ਰਹਿੰਦੀ ਹੈ ਅਤੇ ਉਨ੍ਹਾਂ ਦਾ ਪੁੱਤਰ ਪੁਖਰਾਜ ਇੱਕ ਅਦਾਕਾਰ ਹੈ।


Source: Google

Foods For Hair Growth : ਵਾਲਾਂ ਨੂੰ ਕੁਦਰਤੀ ਤੌਰ 'ਤੇ ਲੰਬੇ, ਸੰਘਣੇ ਅਤੇ ਮਜ਼ਬੂਤ ​​ਬਣਾਉਣ ਲਈ ਖਾਓ ਇਹ 7 ਚੀਜ਼ਾਂ