05 Jun, 2025
Opration Blue Star : 1984 ’ਚ ਹੋਏ ਫ਼ੌਜੀ ਹਮਲੇ ਨੂੰ ਬਿਆਨ ਕਰਦੀਆਂ ਤਸਵੀਰਾਂ
ਜੂਨ 1984 ਦਾ ਫੌਜੀ ਹਮਲਾ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ ਅਤੇ ਹਰ ਸਾਲ ਜੂਨ ਦਾ ਪਹਿਲਾ ਹਫ਼ਤਾ ਕੌਮ ਲਈ ਬਹੁਤ ਹੀ ਭਾਵਨਾਤਮਕ ਤੇ ਵਿਰਾਗਮਈ ਹੁੰਦਾ ਹੈ।
Source: Google
ਜੂਨ ਦਾ ਪਹਿਲਾ ਹਫਤਾ 1984 ਦੇ ਫੌਜੀ ਹਮਲੇ ਨੂੰ ਤਾਜ਼ਾ ਕਰਦਾ ਹੈ , ਜਦ ਕੇਂਦਰ ਦੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਟੈਂਕਾਂ, ਤੋਪਾਂ ਤੇ ਗੋਲੀਆਂ ਨਾਲ ਹਮਲਾ ਕੀਤਾ ਗਿਆ ਸੀ।
Source: Google
ਜਿਸ ਵਿੱਚ ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸ਼ਬੇਗ ਸਿੰਘ ਸਮੇਤ ਸੈਂਕੜੇ ਸਿੱਖ ਸ਼ਹੀਦੀਆਂ ਪ੍ਰਾਪਤ ਕਰ ਗਏ ਸਨ।
Source: Google
ਇਸ ਹਮਲੇ ਦੀ ਗਵਾਹੀ ਭਰਦੀਆਂ ਜੂਨ 1984 ਦੇ ਘੱਲੂਘਾਰੇ ਸਮੇਂ ਦੀਆਂ ਉਹ ਤਸਵੀਰਾਂ ਜੋ ਫੋਟੋ ਜਰਨਲਿਸਟ ਸਤਪਾਲ ਦਾਨਿਸ਼ ਨੇ ਸਾਂਝੀਆਂ ਕੀਤੀਆਂ ਹਨ।
Source: Google
ਫੋਟੋ ਜਰਨਲਿਸਟ ਸਤਪਾਲ ਦਾਨਿਸ਼ ਨੇ ਜੂਨ 1984 'ਚ ਸਭ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੀ ਫੋਟੋਗ੍ਰਾਫੀ ਕੀਤੀ ਸੀ।
Source: Google
ਤੁਸੀਂ ਇਨ੍ਹਾਂ ਫੋਟੋਆਂ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰੋ।
Source: Google
ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਢਹਿ-ਢੇਰੀ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਵਾਪਰੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਹਨ, ਜੋ ਸਰਕਾਰ ਵੱਲੋਂ ਕੀਤੇ ਜਬਰ ਤੇ ਜੁਲਮ ਨੂੰ ਬਿਆਨ ਕਰਦੀਆਂ ਹਨ।
Source: Google
ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਵੀ ਜ਼ਖ਼ਮੀ ਹੋਏ ਸਨ।
Source: Google
ਹਰ ਸਾਲ ਦੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਸਬੰਧੀ ਸ਼ਹੀਦੀ ਸਮਾਗਮ 6 ਜੂਨ ਨੂੰ ਹੋਵੇਗਾ।
Source: Google
ਇਹ ਬੇਹੱਦ ਸੰਜੀਦਾ ਅਤੇ ਭਾਵੁਕ ਹਫ਼ਤਾ ਹੈ, ਜਿਸ ਦੌਰਾਨ ਪੂਰੀ ਸਿੱਖ ਕੌਮ ਦੀਆਂ ਭਾਵਨਾਵਾਂ ਪੀੜਾਮਈ ਹੁੰਦੀਆਂ ਹਨ।
Source: Google
Summer fruits that boost immunity